Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗਿੱਦੜਬਾਹਾ ਹਲਕੇ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 64 ਲੱਖ 37 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਚੁੱਕੇ ਜਾ ਰਹੇ ਹਨ ਸ਼ਲਾਘਾਯੋਗ ਕਦਮ

Hardeep Singh Dhillon, Gidderbaha, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਗਿੱਦੜਬਾਹਾ , 23 Apr 2025

Last updated on: Apr 24, 2025, 09:26 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ 'ਚ ਸੁਧਾਰ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਪੜ੍ਹਾਈ ਦਾ ਪੱਧਰ ਉੱਚਾ ਚੁੱਕਿਆ ਗਿਆ ਹੈ। ਇਸ ਤਹਿਤ ਅੱਜ ਹਲਕਾ ਵਿਧਾਇਕ ਗਿੱਦੜਬਾਹਾ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਨਾ ਅਬਲੂ, ਸਰਕਾਰੀ ਪ੍ਰਾਇਮਰੀ ਸਕੂਲ ਲੁਹਾਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ, ਸਰਕਾਰੀ ਪ੍ਰਾਇਮਰੀ ਸਕੂਲ ਦੋਦਾ, ਸਰਕਾਰੀ ਪ੍ਰਾਇਮਰੀ ਸਕੂਲ ਦੋਦਾ ਮੇਨ ਵਿਖੇ 64 ਲੱਖ 37 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤੇ।

ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਨਾ ਅਬਲੂ ਵਿਖੇ ਕੁੱਲ 17.11 ਲੱਖ ਰੁਪਏ ਨਾਲ 1 ਨਵੇਂ ਕਮਰੇ ਦੀ ਉਸਾਰੀ, ਇੱਕ ਬੈਡਮਿੰਟਨ ਕੋਰਟ ਬਣਵਾਇਆ ਗਿਆ ਅਤੇ ਚਾਰਦੀਵਾਰੀ ਦੀ ਉਸਾਰੀ ਕਰਵਾਈ ਗਈ ਹੈ। ਸਰਕਾਰੀ ਪ੍ਰਾਇਮਰੀ ਸਕੂਲ ਲੁਹਾਰਾ  ਵਿਖੇ ਕੁੱਲ 7 ਲੱਖ ਰੁਪਏ ਦੀ ਲਾਗਤ ਨਾਲ ਇੱਕ ਕਮਰੇ ਦੀ ਮੁਰੰਮਤ ਕੀਤੀ ਗਈ ਹੈ। 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਵਿਖੇ ਕੁੱਲ 27 ਲੱਖ ਰੁਪਏ ਦੀ ਲਾਗਤ ਨਾਲ ਇੱਕ ਬਹੁ ਮੰਤਵੀ ਹਾਲ, 3 ਕਮਰਿਆਂ ਦੀ ਮੁਰੰਮਤ, ਦੋ ਨਵੇਂ ਕਮਰੇ ਅਤੇ ਇੱਕ ਡਾਈਨਿੰਗ ਹਾਲ ਦਾ ਨਿਰਮਾਣ ਕਰਵਾਇਆ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਦੋਦਾ ਵਿਖੇ ਕੁੱਲ 5.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਨਿਰਮਾਣ ਕਰਵਾਇਆ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਦੋਦਾ ਮੇਨ ਵਿਖੇ ਕੁੱਲ 7.51 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਵੇਂ ਕਮਰੇ ਦਾ ਨਿਰਮਾਣ ਕਰਵਾਇਆ ਗਿਆ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਜਸਵਿੰਦਰ ਪਾਲ ਸ਼ਰਮਾ ਨੇ ਦੱਸਿਆ ਕਿ ਇਸ ਮੋਕੇ 'ਤੇ ਹੋਰਨਾਂ ਤੋਂ ਇਲਾਵਾ ਸ੍ਰੀ ਜਸਪਾਲ ਮੋਂਗਾ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ, ਸ੍ਰੀ ਰਾਜਿੰਦਰ ਕੁਮਾਰ ਸੋਨੀ ਡਿਪਟੀ ਡੀ.ਈ.ਓ. ਸੈਕੰਡਰੀ, ਸ੍ਰੀ ਅਜੇ ਕੁਮਾਰ ਸ਼ਰਮਾ ਡਿਪਟੀ ਡੀ.ਈ.ਓ. ਐਲੀਮੈਂਟਰੀ, ਬੀਪੀਈਓ ਮਨੋਜ ਬੇਦੀ, ਪ੍ਰਿੰਸੀਪਲ ਜਸਵਿੰਦਰ ਦੁੱਗਲ, ਪ੍ਰਿਯੰਕਾ ਰਾਣੀ ਦੋਦਾ ਅਤੇ ਗੁਰਪ੍ਰੀਤ ਸਿੰਘ ਸਿੱਖਿਆ ਕੋਆਰਡੀਨੇਟਰ ਆਦਿ ਹਾਜ਼ਰ ਸਨ।

 

Tags: Hardeep Singh Dhillon , Gidderbaha , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD