Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਣਕ ਵੇਚਣ ਵਾਲੇ ਕਿਸਾਨਾਂ ਨੂੰ 48 ਘੰਟੇ ਤੋਂ ਵੀ ਘੱਟ ਸਮੇਂ ਵਿੱਚ ਹੋ ਰਹੀ ਹੈ ਅਦਾਇਗੀ

ਹੁਣ ਤੱਕ 761 ਕਰੋੜ ਰੁਪਏ ਗਏ ਕਿਸਾਨਾਂ ਦੇ ਖਾਤਿਆਂ ਵਿੱਚ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 23 Apr 2025

Last updated on: Apr 24, 2025, 09:27 IST

ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਣਕ ਦੇ ਮੰਡੀਕਰਨ ਦੌਰਾਨ ਕਿਸਾਨਾਂ ਨੂੰ ਫਸਲਾਂ ਦੀ ਨਾਲੋਂ ਨਾਲ ਅਦਾਇਗੀ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ ਫਾਜ਼ਿਲਕਾ ਜ਼ਿਲ੍ਹੇ ਵਿੱਚ ਸਰਕਾਰ ਵੱਲੋਂ ਨਿਰਧਾਰਿਤ ਟੀਚੇ ਤੋਂ ਵੀ ਅੱਗੇ ਜਾ ਕੇ 48 ਘੰਟੇ ਤੋਂ ਵੀ ਪਹਿਲਾਂ ਫਸਲ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਦੱਸਿਆ ਕਿ  ਬੀਤੀ ਸ਼ਾਮ ਤੱਕ ਜਿਲ੍ਹੇ ਦੇ ਕਿਸਾਨਾਂ ਨੂੰ 761.45 ਕਰੋੜ ਰੁਪਏ ਦੀ ਅਦਾਇਗੀ ਹੋਈ ਹੈ। 

ਕਿਸਾਨਾਂ ਨੂੰ 48 ਘੰਟੇ ਵਿੱਚ ਅਦਾਇਗੀ ਕਰਨ ਦੇ ਨਿਯਮ ਅਨੁਸਾਰ ਬੀਤੀ ਸ਼ਾਮ ਤੱਕ 20 ਅਪ੍ਰੈਲ 2025 ਤੱਕ ਖਰੀਦੀ ਗਈ ਕਣਕ ਦੀ ਅਦਾਇਗੀ ਕੀਤੀ ਜਾਣੀ ਬਣਦੀ ਸੀ ਜੋ ਕਿ 580 ਕਰੋੜ ਬਣਦੀ ਸੀ ਪਰ ਇਸ ਦੇ ਉਲਟ ਬੀਤੀ ਸ਼ਾਮ ਤੱਕ 761.45 ਕਰੋੜ ਰੁਪਏ ਦੀ ਰਿਕਾਰਡ ਅਦਾਇਗੀ ਕੀਤੀ ਗਈ। ਇਹ ਤੱਥ ਸਿੱਧ ਕਰਦਾ ਹੈ ਕਿ 48 ਘੰਟੇ ਤੋਂ ਪਹਿਲਾਂ ਪਹਿਲਾਂ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤਰਾਂ ਟੀਚੇ ਦੇ ਮੁਕਾਬਲੇ 137 ਫੀਸਦੀ ਅਦਾਇਗੀ ਹੋਈ ਹੈ।

ਦੂਜੇ ਪਾਸੇ ਡਿਪਟੀ ਕਮਿਸ਼ਨਰ ਨੇ ਮਾਰਕਿਟ ਕਮੇਟੀਆਂ ਅਤੇ ਖਰੀਦ ਏਂਜਸੀਆਂ ਨਾਲ ਕਣਕ ਦੀ ਖਰੀਦ ਅਤੇ ਲਿਫਟਿੰਗ ਹੋਰ ਤੇਜ ਕਰਨ ਲਈ ਬੈਠਕ ਕੀਤੀ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਅਤੇ ਕਿਸਾਨਾਂ ਦੀ ਫਸਲ ਦੀ ਖਰੀਦ ਨਾਲੋ ਨਾਲ ਕੀਤੀ ਜਾ ਰਹੀ ਹੈ ਅਤੇ ਕਿਸਾਨ ਨੂੰ ਜਲਦ ਤੋਂ ਜਲਦ ਫਸਲ ਖਰੀਦ ਕਰਕੇ ਵਿਹਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਫਸਲ ਦਾ ਚੰਗਾ ਝਾੜ ਹੋਣ ਕਾਰਨ ਪਿੱਛਲੇ ਸਾਲ ਦੇ ਮੁਕਾਬਲੇ ਜਿਆਦਾ ਫਸਲ ਦੀ ਆਮਦ ਹੋ ਰਹੀ ਹੈ। 

ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿਚ ਪੀਣ ਦੇ ਪਾਣੀ, ਛਾਂ, ਰੌਸ਼ਨੀ ਆਦਿ ਦੇ ਪੂਰੇ ਇੰਤਜਾਮ ਕਰਨ ਲਈ ਮਾਰਕਿਟ ਕਮੇਟੀਆਂ ਨੂੰ ਪਾਬੰਦ ਕੀਤਾ ਗਿਆ ਹੈ।

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 390125 ਮਿਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ ਜਦ ਕਿ ਕੁੱਲ ਆਵਕ 405748 ਮਿਟ੍ਰਿਕ ਟਨ ਹੈ। ਇਸ ਲਿਹਾਜ ਨਾਲ ਆਵਕ ਦੀ 96.15 ਫੀਸਦੀ ਕਣਕ ਖਰੀਦੀ ਜਾ ਚੁੱਕੀ ਹੈ ਅਤੇ ਬਾਕੀ ਫਸਲ ਦੀ ਜਿਵੇਂ ਹੀ ਸਫਾਈ ਹੋ ਜਾਂਦੀ ਹੈ ਉਸਦੀ ਖਰੀਦ ਵੀ ਨਾਲੋਂ ਨਾਲ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਪਨਗ੍ਰੇਨ ਵੱਲੋਂ 96,648 ਮਿਟ੍ਰਿਕ ਟਨ, ਮਾਰਕ ਫੈਡ ਵੱਲੋਂ 1,06902 ਮਿਟ੍ਰਿਕ ਟਨ, ਪਨਸਪ ਵੱਲੋਂ 1,06,502 ਮਿਟ੍ਰਿਕ ਟਨ, ਪੰਜਾਬ ਰਾਜ ਵੇਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 55,073 ਮਿਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 25 ਹਜਾਰ ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। 

ਸਿਰਫ ਬੀਤੇ ਕੱਲ ਇੱਕ ਦਿਨ ਵਿੱਚ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 46862 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰਾਂ ਹੁਣ ਲਿਫਟਿੰਗ ਵਿਚ ਵੀ ਤੇਜੀ ਲਿਆਂਦੀ ਜਾ ਰਹੀ ਹੈ ਅਤੇ ਬੀਤੇ ਇਕ ਦਿਨ ਵਿਚ ਹੀ 25772 ਮਿਟ੍ਰਿਕ ਟਨ ਲਿਫਟਿੰਗ ਕੀਤੀ ਗਈ ਹੈ ਜਦ ਕਿ ਡਿਪਟੀ ਕਮਿਸ਼ਨਰ ਵੱਲੋਂ ਪ੍ਰਤੀ ਦਿਨ ਦੀ ਲਿਫਟਿੰਗ ਨੂੰ ਹੋਰ ਤੇਜ ਕਰਨ ਲਈ ਖਰੀਦ ਏਂਜਸੀਆਂ ਨੂੰ ਆਖਿਆ ਗਿਆ ਹੈ। 

ਉਹਨਾਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ ਇਸ ਲਈ ਸਾਰੀਆਂ ਖਰੀਦ ਏਜੰਸੀਆਂ ਅਤੇ ਮਾਰਕੀਟ ਕਮੇਟੀਆਂ ਨੂੰ ਸਰਕਾਰ ਵੱਲੋਂ ਪਾਬੰਦ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਵੰਦਨਾ ਕੰਬੋਜ, ਜਿਲ਼੍ਹਾ ਮੰਡੀ ਅਫ਼ਸਰ ਸੁਲੋਧ ਬਿਸ਼ਨੋਈ ਤੋਂ ਇਲਾਵਾ ਵੱਖ ਵੱਖ ਖਰੀਦ ਏਂਜਸੀਆਂ ਦੇ ਅਧਿਕਾਰੀ ਹਾਜਰ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD