Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਵਿਧਾਇਕ ਡਾ: ਨਿੱਜਰ ਨੇ ਸਰਕਾਰੀ ਐਲੀਮੈਟਰੀ ਸਕੂਲ ਵਿਖੇ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਬਣਾਇਆ ਜਾਵੇਗਾ ਸਮੇ ਦਾ ਹਾਣੀ

Dr Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Sikhya Kranti

Web Admin

Web Admin

5 Dariya News

ਅੰਮ੍ਰਿਤਸਰ , 23 Apr 2025

Last updated on: Apr 24, 2025, 09:44 IST

‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਹਲਕਾ ਦੱਖਣੀ ਦੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਐਲੀਮੈਟਰੀ ਸਕੂਲ ਸੁਭਾਸ਼ ਕਾਲੋਨੀ ਵਿਖੇ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਮੇਜਰ ਰਿਪੇਅਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਹੁਣ ਸਮੇ ਦੇ ਹਾਣੀ ਬਣਾਉਨ ਦੇ ਉਦੇਸ਼ ਨਾਲ ਸਕੂਲਾਂ ਵਿਚ ਆਧੁਨਿਕ ਕਲਾਸ ਰੂਮ,ਵਾਈ ਫਾਈ ਦੀ ਸੁਵਿਧਾ ਆਦਿ ਮੁਹੱਈਆਂ ਕਰਵਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨਾਲੋ ਵਧੀਆ ਸਿੱਖਿਆ ਹਾਸਲ ਕਰਕੇ ਉਚ ਅਹੁੱਦਿਆਂ ਤੱਕ ਪੁਜ ਸਕਣ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਧਿਆਪਕਾਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਿਦੇਸ਼ਾਂ ਦੀਆਂ ਉੱਚ ਕੋਟੀ ਦੀਆਂ ਸੰਸਥਾਵਾਂ ਤੋਂ ਸਿਖਲਾਈ ਦੁਆਈ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਰਕੇ ਸਰਕਾਰੀ ਸਕੂਲਾਂ ਵਿਚ ਬੱਚਿਆ ਦੀ ਗਿਣਤੀ ਕਾਫ਼ੀ ਘੱਟ ਗਈ ਸੀ ਅਤੇ ਹੁਣ ਸਰਕਾਰ ਵੱਲੋਂ ਸਕੂਲਾਂ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿਚ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਰਹੇ ਹਨ। ਇਸ ਦੋਰਾਨ ਸਕੂਲੀ ਬੱਚਿਆਂ ਵਲੋ ਸਭਿਆਚਾਰਕ ਪੋ੍ਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਮੁੱਖੀ ਮੈਡਮ ਨਿਰਮਲ ਕੌਰ ਤੋ ਇਲਾਵਾ ਵੱਡੀ ਗਿਣਤੀ ਵਿਚ ਸਕੂਲੀ ਬੱਚੇ,ਉਨ੍ਹਾ ਦੇ ਮਾਪੇ ਅਤੇ ਇਲਾਕਾ ਵਾਸੀ ਹਾ਼ਜਰ ਸਨ।

 

Tags: Dr Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD