Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਜਨਾਲਾ ਹਲਕੇ ਵਿੱਚ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਦੌਰਾ

ਮੰਡੀਆਂ ਵਿੱਚ ਕਿਸੇ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 23 Apr 2025

Last updated on: Apr 24, 2025, 09:45 IST

ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੀਆਂ ਦਾਣਾ ਮੰਡੀਆਂ ਦਾ ਦੌਰਾ ਕਰਦੇ ਹੋਏ ਕਣਕ ਦੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਭਰੋਸਾ ਦਿੱਤਾ ਕਿ ਸਰਕਾਰ ਕਣਕ ਦੀ ਖਰੀਦ ਵੇਲੇ ਕਿਸਾਨਾਂ,ਆੜਤੀਆਂ, ਮਜ਼ਦੂਰਾਂ ਜਾਂ ਕਿਸੇ ਵੀ ਹੋਰ ਧਿਰ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਦੇਵੇਗੀ। ਅੱਜ ਉਹਨਾਂ ਨੇ ਖਤਰਾਏ ਕਲਾਂ ਗੱਗੋਮਾਹਲ, ਚੱਕ ਸਿਕੰਦਰ ਅਤੇ ਸੰਗਤਪੁਰਾ ਮੰਡੀਆਂ ਦਾ ਦੌਰਾ ਕੀਤਾ, ਜਿੱਥੇ ਕਿ ਕਣਕ ਦੀ ਖਰੀਦ ਪੂਰੇ ਜ਼ੋਰਾਂ ਉੱਤੇ ਚੱਲ ਰਹੀ ਹੈ। ਸ ਧਾਲੀਵਾਲ ਨੇ ਦੱਸਿਆ ਕਿ ਹੁਣ ਤੱਕ ਜਿਲੇ ਦੀਆਂ ਮੰਡੀਆਂ ਵਿੱਚ 2 ਲੱਖ ਮੀਟਰਕ ਟਨ ਦੇ ਕਰੀਬ ਕਣਕ ਪਹੁੰਚੀ ਹੈ ਜੋ ਕਿ ਅੰਦਾਜ਼ਨ ਕਣਕ ਦਾ ਇੱਕ ਚੌਥਾਈ ਹਿੱਸਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਥੋੜੇ ਦਿਨਾਂ ਵਿੱਚ ਹੀ ਕਣਕ ਦੀ ਸਾਰੀ ਕਟਾਈ ਕਰਨ ਲਈ ਜਾਵੇਗੀ।

ਉਹਨਾਂ ਕਿਸਾਨਾਂ ਨੂੰ ਕਿਹਾ ਕਿ ਉਹ ਫਸਲ ਮੰਡੀਆਂ ਵਿੱਚ ਲਿਆਉਣ ਲਈ ਕਾਹਲੀ ਨਾ ਕਰਨ ਅਤੇ ਨਮੀ ਵਾਲੀ ਕਣਕ ਨਾ ਲੈ ਕੇ ਆਉਣ, ਤਾਂ ਜੋ ਉਹਨਾਂ ਦੀ ਫਸਲ ਦੀ ਖਰੀਦ ਨਾਲੋ ਨਾਲ ਹੋ ਸਕੇ। ਉਹਨਾਂ ਨੇ ਕਿਹਾ ਕਿ ਸਾਡੇ ਵੱਲੋਂ ਮੰਡੀਆਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ, ਕਿਸੇ ਵੀ ਧਿਰ ਨੂੰ ਕੋਈ ਸਮੱਸਿਆ ਜੇਕਰ ਆਉਂਦੀ ਹੈ ਤਾਂ ਉਹ ਮੇਰੇ ਧਿਆਨ ਵਿੱਚ ਲਿਆਉਣ, ਤਾਂ ਜੋ ਉਸੇ ਵੇਲੇ ਉਸ ਸਮੱਸਿਆ ਦਾ ਹੱਲ ਕੀਤਾ ਜਾ ਸਕੇ।

ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਮਾਰਕੀਟ ਕਮੇਟੀ ਅਜਨਾਲਾ ਦੇ ਸਕੱਤਰ ਨਵਦੀਪ ਕੌਰ, ਮੰਡੀ ਸੁਪਰਵਾਈਜ਼ਰ ਕਾਬਲ ਸਿੰਘ ਸੰਧੂ, ਲੇਖਾਕਾਰ ਸੰਦੀਪ ਸਿੰਘ ਰਿਆੜ, ਗੁਰਪ੍ਰੀਤ ਸਿੰਘ ਚਮਿਆਰੀ, ਪ੍ਰਧਾਨ ਗੁਰਪ੍ਰੀਤ ਸਿੰਘ ਖਤਰਾਏ, ਸਰਪੰਚ ਸ਼ਮਸ਼ੇਰ ਸਿੰਘ ਸੰਗਤਪੁਰਾ, ਪਲਵਿੰਦਰ ਸਿੰਘ ਸੰਗਤਪੁਰਾ, ਪ੍ਰਧਾਨ ਰਸ਼ਪਾਲ ਸਿੰਘ ਬੋਹੜਵਾਲਾ, ਆੜਤੀ ਅਰਵਿੰਦਰ ਸਿੰਘ ਲਾਡਾ ਲੰਗੋਮਾਹਲ,  ਮਨਜੀਤ ਸਿੰਘ ਮੰਨਾ, ਮੇਜਰ ਸਿੰਘ, ਗੁਰਪਾਲ ਸਿੰਘ ਭੰਗੂ, ਹਰਜੀਤ ਸਿੰਘ, ਨਿਰਵੈਰ ਸਿੰਘ ਢਿੱਲੋਂ ਚੱਕ ਸਿਕੰਦਰ, ਹਰਜੀਤ ਸਿੰਘ, ਸੁਖਬੀਰ ਸਿੰਘ ਆਦਿ ਹਾਜ਼ਰ ਸਨ I

 

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD