Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਹਿਲਗਾਮ ਵਿੱਚ ਸ਼ਹੀਦ ਹੋਏ ਸੈਲਾਨੀਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਮੋਹਾਲੀ ਵਿੱਚ ਕੱਢੇ ਕੈਂਡਲ ਮਾਰਚ ਦੀ ਬਲਬੀਰ ਸਿੱਧੂ ਨੇ ਕੀਤੀ ਅਗਵਾਈ

ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਇਆ ਅੱਤਵਾਦੀ ਹਮਲਾ ਬਹੁਤ ਹੀ ਸ਼ਰਮਨਾਕ, ਦੁੱਖਦਾਇਕ ਅਤੇ ਅਸਵੀਕਾਰਨਯੋਗ ਹੈ : ਬਲਬੀਰ ਸਿੱਧੂ

Balbir Singh Sidhu, Punjab Pradesh Congress Committee, Congress, Punjab Congress, Protest, Agitation, Demonstration

Web Admin

Web Admin

5 Dariya News

ਮੋਹਾਲੀ , 23 Apr 2025

Last updated on: Apr 24, 2025, 11:15 IST

ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤੱਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਸੈਲਾਨੀਆਂ ਨੂੰ ਸ਼ਰਧਾਂਜਲੀ ਦੇਣ ਲਈ ਕਾਂਗਰਸ ਪਾਰਟੀ ਵਲੋਂ ਮੋਹਾਲੀ ਦੇ ਗੁ: ਸ੍ਰੀ ਅੰਬ ਸਾਹਿਬ ਤੋਂ ਕੱਢੇ ਕੈਂਡਲ ਮਾਰਚ ਦੀ ਅਗਵਾਈ ਕੀਤੀ। ਸਿੱਧੂ ਨੇ ਇਸ ਭਿਆਨਕ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ, "ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਇਆ ਅੱਤਵਾਦੀ ਹਮਲਾ ਬਹੁਤ ਹੀ ਸ਼ਰਮਨਾਕ, ਦੁੱਖਦਾਇਕ ਅਤੇ ਅਸਵੀਕਾਰਨਯੋਗ ਹੈ।" ਸਿੱਧੂ ਨੇ ਇਸ ਅੱਤਵਾਦੀ ਹਮਲੇ ਨੂੰ "ਮਨੁੱਖਤਾ ਵਿਰੁੱਧ ਘਿਨੌਣਾ ਅਪਰਾਧ" ਦੱਸਦਿਆਂ ਇਸਦੀ ਸਖ਼ਤ ਨਿੰਦਾ ਕੀਤੀ। ਇਸ ਹਮਲੇ ਦੇ ਵਿਰੋਧ ਵਿੱਚ ਅਤੇ ਨਿਹੱਥੇ ਮਾਰੇ ਗਏ ਸੈਲਾਨੀਆਂ ਦੀ ਯਾਦ ਵਿੱਚ, ਮੋਹਾਲੀ ਵਿਖੇ ਕੈਂਡਲ ਮਾਰਚ ਕੱਢਿਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ, ਵਰਕਰਾਂ, ਨੌਜਵਾਨਾਂ ਅਤੇ ਸਥਾਨਕ ਨਿਵਾਸੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

ਸਿੱਧੂ ਨੇ ਪਹਿਲਗਾਮ ਵਿਖੇ ਸੁਰੱਖਿਆ ਬਾਰੇ ਗੱਲ ਕਰਦਿਆਂ ਕਿਹਾ, "ਇਹ ਬਹੁਤ ਹੀ ਹੈਰਾਨ ਕਰਨ ਵਾਲਾ ਹੈ ਕਿ ਪਹਿਲਗਾਮ ਵਿੱਚ ਇੱਕੋ ਸਥਾਨ 'ਤੇ 2,000 ਤੋਂ ਵੱਧ ਸੈਲਾਨੀ ਮੌਜੂਦ ਸਨ, ਫ਼ੇਰ ਵੀ ਓਥੇ ਕਿਸੇ ਵੀ ਤਰ੍ਹਾਂ ਦਾ ਸੁਰੱਖਿਆ ਪ੍ਰਬੰਧ ਨਹੀਂ ਕੀਤਾ ਗਿਆ ਸੀ। ਸਿਰਫ਼ ਇਹਨਾਂ ਹੀ ਨਹੀਂ ਉਥੇ ਪੁਲਿਸ ਅਤੇ ਫੌਜ ਦੇ ਜਵਾਨ ਵੀ ਇਸ ਭਿਆਨਕ ਘਟਨਾ ਦੇ 20 ਮਿੰਟ ਬਾਅਦ ਪਹੁੰਚੇ। ਇਹ ਸਾਫ਼ ਤੌਰ 'ਤੇ ਕੇਂਦਰ ਸਰਕਾਰ ਦੀ ਦੇਸ਼ਵਾਸੀਆਂ ਦੀ ਸੁਰੱਖਿਆ ਪ੍ਰਤੀ ਲਾਪਰਵਾਹੀ ਨੂੰ ਬਿਆਨ ਕਰਦਾ ਹੈ।" ਕੇਂਦਰ ਸਰਕਾਰ 'ਤੇ ਸਵਾਲ ਚੁੱਕਦਿਆਂ ਸਿੱਧੂ ਨੇ ਕਿਹਾ, "ਪਹਿਲਾਂ ਉਰੀ ਹਮਲਾ, ਫ਼ੇਰ ਪੁਲਵਾਮਾ ਅਤੇ ਹੁਣ ਪਹਿਲਗਾਮ ਹਮਲਾ, ਇਹ ਸਾਰੇ ਘਟਨਾ ਕਰਮ ਸਿਰਫ਼ ਇੱਕ ਚੇਤਾਵਨੀ ਨਹੀਂ, ਸਗੋਂ ਸਰਕਾਰ ਦੀ ਦੇਸ਼ ਅਤੇ ਦੇਸ਼ਵਾਸੀਆਂ ਦੀ ਸੁਰੱਖਿਆ ਪ੍ਰਤੀ ਲਾਪਰਵਾਹੀ ਨੂੰ ਉਜਾਗਰ ਕਰਦੇ ਹਨ।"ਸਿੱਧੂ ਨੇ ਅੱਗੇ ਕਿਹਾ ਕਿ 2019 ਵਿੱਚ ਮੋਦੀ ਸਰਕਾਰ ਵਲੋਂ ਜੰਮੂ ਕਸ਼ਮੀਰ ਵਿੱਚ ਧਾਰਾ 370 ਹਟਾਕੇ ਇਹ ਬਿਆਨ ਦਿੱਤਾ ਗਿਆ ਸੀ ਕਿ ਹੁਣ ਕਸ਼ਮੀਰ ਵਿੱਚ ਅੱਤਵਾਦੀ ਹਮਲੇ ਨਹੀਂ ਹੋਣਗੇ, ਲੇਕਿਨ ਅਜਿਹਾ ਹੋਇਆ ਕੁਝ ਵੀ ਨਹੀਂ। ਅੱਜ ਵੀ ਅੱਤਵਾਦੀ ਹਮਲੇ ਹੋ ਰਹੇ ਹਨ 'ਤੇ ਇਹਨਾਂ ਦਾ ਸ਼ਿਕਾਰ ਆਮ ਲੋਕ ਬਣ ਰਹੇ ਨੇ।

ਉਨ੍ਹਾਂ ਕਿਹਾ, "ਇਹ ਹਮਲਾ ਸਿਰਫ ਜੰਮੂ ਕਸ਼ਮੀਰ ਦੇ ਅਮਨ ਨੂੰ ਨਹੀਂ, ਸਗੋਂ ਭਾਰਤ ਦੇ ਭਾਈਚਾਰੇ ਅਤੇ ਅਖੰਡਤਾ ਨੂੰ ਠੇਸ ਪਹੁੰਚਾਉਣ ਵਾਲੀ ਕਰਤੂਤ ਹੈ। ਅਸੀਂ ਇਨ੍ਹਾਂ ਦੋਸ਼ੀਆਂ ਨੂੰ ਕਦੇ ਵੀ ਮਾਫ਼ ਨਹੀਂ ਕਰਾਂਗੇ, ਅਤੇ ਅਸੀਂ ਮੰਗ ਕਰਦੇ ਹਾਂ ਕਿ ਭਾਰਤ ਸਰਕਾਰ ਇਨ੍ਹਾਂ ਅੱਤਵਾਦੀਆਂ ਨੂੰ ਮੂੰਹ ਤੋੜ ਜਵਾਬ ਦੇਵੇ, ਤਾਂ ਜੋ ਭਵਿੱਖ ਵਿੱਚ ਕਦੇ ਵੀ ਅਜਿਹੀਆਂ ਘਟਨਾਵਾਂ ਨਾ ਹੋਣ।”ਮੋਹਾਲੀ ਵਿੱਚ ਕੈਂਡਲ ਮਾਰਚ ਦੌਰਾਨ ਹਾਜ਼ਰ ਲੋਕਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਦਿੱਤੀ ਅਤੇ ਅੱਤਵਾਦ ਦੇ ਖ਼ਿਲਾਫ਼ ਆਪਣੀ ਏਕਤਾ ਅਤੇ ਨਿਰੰਤਰ ਲੜਾਈ ਦਾ ਸੰਕੇਤ ਦਿੱਤਾ। ਸਿੱਧੂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ, “ਅਸੀਂ ਸ਼ਹੀਦਾਂ ਦੀ ਸ਼ਹਾਦਤ ਨੂੰ ਵਿਅਰਥ ਨਹੀਂ ਜਾਣ ਦੇਵਾਂਗੇ, ਅੱਤਵਾਦ ਦੇ ਖ਼ਿਲਾਫ਼ ਇਹ ਲੜਾਈ ਸਿਰਫ ਸਰਹੱਦਾਂ ਦੀ ਨਹੀਂ, ਸਗੋਂ ਮਨੁੱਖੀ ਅਰਮਾਨਾਂ ਦੀ ਵੀ ਲੜਾਈ ਹੈ। ਅਸੀਂ ਇਹ ਲੜਾਈ ਇੱਕ ਜੁੱਟ ਹੋ ਕੇ ਲੜਾਂਗੇ।” ਅੰਤ ਵਿੱਚ ਸਿੱਧੂ ਨੇ ਕਿਹਾ, "ਕਾਂਗਰਸ ਪਾਰਟੀ ਭਾਰਤ ਦੀ ਅਖੰਡਤਾ, ਸੰਵਿਧਾਨ ਅਤੇ ਲੋਕਤੰਤਰਕ ਮੁੱਲਾਂ ਦੀ ਰੱਖਿਆ ਲਈ ਹਮੇਸ਼ਾ ਖੜ੍ਹੀ ਸੀ, ਖੜ੍ਹੀ ਹੈ ਅਤੇ ਅੱਗੇ ਵੀ ਖੜ੍ਹੀ ਰਹੇਗੀ ਅਤੇ ਅੱਤਵਾਦ ਖਿਲਾਫ਼ ਸਾਡੀ ਲੜਾਈ ਅੰਤ ਤੱਕ ਜਾਰੀ ਰਹੇਗੀ।"

 

Tags: Balbir Singh Sidhu , Punjab Pradesh Congress Committee , Congress , Punjab Congress , Protest , Agitation , Demonstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD