Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

‘ਆਈ ਐਮ ਸੇਫ਼ਟੀ ਹੀਰੋ’- ਸੜਕ ਹਾਦਸਿਆਂ ਵਿੱਚ ਕਿਸਾਨਾਂ ਦੀ ਹਿਫ਼ਾਜ਼ਤ ਲਈ ਪੰਜਾਬ ਦਾ ਵੱਡਾ ਕਦਮ

ਪੰਜਾਬ ਪੁਲਿਸ ਅਤੇ ਯਾਰਾ ਇੰਡੀਆ ਵੱਲੋਂ ਸੜਕ ਸੁਰੱਖਿਆ ਮੁਹਿੰਮ ਦਾ ਆਗਾਜ਼

I Am a Safety Hero, AS Rai, Punjab Police, Punjab Road Safety and Traffic Research Centre, PRSTRC, Dr Navdeep Asija

Web Admin

Web Admin

5 Dariya News

ਚੰਡੀਗੜ੍ਹ , 23 Apr 2025

Last updated on: Apr 24, 2025, 11:27 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸਰਗਰਮ ਪੁਲਿਸਿੰਗ ਅਤੇ ਲੋਕਾਂ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਪੁਲਿਸ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਬੁੱਧਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਵਿਸ਼ੇਸ਼ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ‘ ਆਈ ਐਮ ਸੇਫ਼ਟੀ ਹੀਰੋ’ ਦੀ ਸ਼ੁਰੁਆਤ ਕੀਤੀ । ਇਹ ਮੁਹਿੰਮ ਪੰਜਾਬ ਪੁਲਿਸ ਦੇ ਟਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਦੁਆਰਾ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ।ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟਰੈਫਿਕ ਅਤੇ ਸੜਕ ਸੁਰੱਖਿਆ ਏ.ਐਸ. ਰਾਏ ਨੇ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਖੇਤੀਬਾੜੀ ਵਾਹਨਾਂ, ਖਾਸ ਕਰਕੇ ਟਰੈਕਟਰ-ਟਰਾਲੀਆਂ ਨਾਲ ਸਬੰਧਤ ਸੜਕ ਹਾਦਸਿਆਂ ਦੀ ਵੱਧ ਰਹੀ ਗਿਣਤੀ ਨੂੰ ਸਿੱਖਿਆ, ਜਾਗਰੂਕਤਾ ਅਤੇ ਸਮੂਹਿਕ ਜ਼ਿੰਮੇਵਾਰੀ ਰਾਹੀਂ ਨਜਿੱਠਣਾ ਹੈ।

ਇਸ ਦੌਰਾਨ, ਟਰੈਕਟਰ-ਟਰਾਲੀਆਂ ਲਈ ਰਿਫਲੈਕਟਿਵ ਸੁਰੱਖਿਆ ਸਟਿੱਕਰ ਜਾਰੀ ਕੀਤੇ ਗਏ  ਅਤੇ ਨਾਲ ਹੀ ਸਾਲ ਭਰ ਜਾਗਰੂਕਤਾ ਮੁਹਿੰਮਾਂ ਦਾ ਸਮਰਥਨ ਕਰਨ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਜਾਣਕਾਰੀ, ਸਿੱਖਿਆ ਅਤੇ ਸੰਚਾਰ (ਆਈਈਸੀ) ਸਮੱਗਰੀ ਵੀ ਪੇਸ਼ ਕੀਤੀ ਗਈ। ਯਾਰਾ ਸਾਊਥ ਏਸ਼ੀਆ ਦੇ ਮੈਨੇਜਿੰਗ ਡਾਇਰੈਕਟਰ ਸੰਜੀਵ ਕੰਵਰ ਅਤੇ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ (ਪੀਆਰਐਸਟੀਆਰਸੀ) ਦੇ ਡਾਇਰੈਕਟਰ ਡਾ. ਨਵਦੀਪ ਅਸੀਜਾ ਵੀ ਇਸ ਮੌਕੇ ਮੌਜੂਦ ਸਨ।ਏਡੀਜੀਪੀ ਨੇ ਕਿਹਾ ਕਿ ਇਹ ਮਟੀਰੀਅਲ ਪੰਜਾਬ ਪੁਲਿਸ ਦੇ ਸਾਰੇ ਜ਼ਿਲਿ੍ਹਆਂ ਅਤੇ ਕਮਿਸ਼ਨਰੇਟਾਂ ਵਿੱਚ ਟਰੈਫਿਕ ਅਤੇ ਸੜਕ ਸੁਰੱਖਿਆ ਸਿੱਖਿਆ ਸੈੱਲਾਂ ਵਿੱਚ ਵੰਡਿਆ ਜਾਵੇਗਾ, ਜਿਸ ਨਾਲ ਢਾਂਚਾਗਤ ਪ੍ਰੋਗਰਾਮਿੰਗ ਰਾਹੀਂ ਹਜ਼ਾਰਾਂ ਵਿਦਿਆਰਥੀਆਂ ਅਤੇ ਕਮਿਊਨਿਟੀ ਮੈਂਬਰਾਂ ਤੱਕ ਪਹੁੰਚ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰਨ ਲਈ, ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ - ਖੰਨਾ ਮੰਡੀ - ਵਿਖੇ ਵੀਰਵਾਰ ਤੋਂ ਤਿੰਨ ਦਿਨਾਂ ਮਾਡਲ ਕਿਸਾਨ ਜਾਗਰੂਕਤਾ ਕੈਂਪ ਸ਼ੁਰੂ ਹੋਵੇਗਾ, ਜਿਸ ਤਹਿਤ ਖੰਨਾ ਮਾਰਕੀਟ ਕਮੇਟੀ ਦਫ਼ਤਰ ਵਿਖੇ ਇੱਕ ਏਅਰ-ਕੂਲਡ ਜਾਗਰੂਕਤਾ ਬੂਥ ਸਥਾਪਤ ਕੀਤਾ ਜਾਵੇਗਾ, ਜਿਸ ਵਿੱਚ ਕਲਾਸਰੂਮ-ਸ਼ੈਲੀ ਦੀਆਂ ਸੀਟਾਂ ਹੋਣਗੀਆਂ ਅਤੇ ਘੱਟੋ-ਘੱਟ 10 ਕੇਂਦ੍ਰਿਤ ਜਾਗਰੂਕਤਾ ਸੈਸ਼ਨ ਕਰਵਾਉਣ ਤੋਂ ਇਲਾਵਾ  ਨੁੱਕੜ ਨਾਟਕ, ਸੇਫਟੀ ਗੀਅਰ ਵੰਡ ਅਤੇ ਕਿਸਾਨਾਂ, ਮੰਡੀ ਕਾਮਿਆਂ ਅਤੇ ਟਰਾਂਸਪੋਰਟਰਾਂ ਲਈ ਲਾਈਵ ਪ੍ਰਦਰਸ਼ਨ ਵੀ ਹੋਣਗੇ। ਕੈਂਪ ਦਾ ਉਦਘਾਟਨ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਖੰਨਾ ਜੋਤੀ ਯਾਦਵ ਕਰਨਗੇ।ਸੜਕ ਸੁਰੱਖਿਆ, ਜੋ ਹੁਣ ਪੰਜਾਬ ਪੁਲਿਸ ਲਈ ਪ੍ਰਮੁੱਖ ਤਰਜੀਹ ਬਣੀ ਹੋਈ ਹੈ, ਦਾ ਹਵਾਲਾ ਦਿੰਦੇ ਹੋਏ, ਏਡੀਜੀਪੀ ਏ.ਐਸ. ਰਾਏ ਨੇ ਕਿਹਾ ਕਿ ਇਹ ਮੁਹਿੰਮ ਰੋਕਥਾਮ ਸਿੱਖਿਆ ਅਤੇ ਭਾਈਚਾਰਕ ਸ਼ਮੂਲੀਅਤ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ, ਜੋ ਸਾਡੇ ਕਿਸਾਨਾਂ ਲਈ ਸਥਾਈ ਵਿਵਹਾਰਕ ਤਬਦੀਲੀ ਅਤੇ ਸੁਰੱਖਿਅਤ ਸੜਕਾਂ ਨੂੰ ਯਕੀਨੀ ਬਣਾਉਂਦੀ ਹੈ। ‘‘ਅਜਿਹੀਆਂ ਪਹਿਲਕਦਮੀਆਂ ਕਾਨੂੰਨ ਲਾਗੂ ਕਰਨ ਵਾਲਿਆਂ, ਉਦਯੋਗ ਅਤੇ ਭਾਈਚਾਰੇ ਵਿਚਕਾਰ ਸਹਿਯੋਗ  ਨੂੰ ਦਰਸਾਉਂਦੀਆਂ ਹਨ। 

ਸਾਡਾ ਦ੍ਰਿੜ ਵਿਸ਼ਵਾਸ ਹੈ ਕਿ ਸਮੂਹਿਕ ਕਾਰਵਾਈ ਨਾਲ ਬਿਹਤਰ ਅਤੇ ਸਥਾਈ ਨਤੀਜੇ ਸਾਹਮਣੇ ਆਉਣਗੇ। ਇਹ ਮੁਹਿੰਮ ਰੋਕਥਾਮ ਸਿੱਖਿਆ, ਭਾਈਵਾਲਾਂ ਦੀ ਸ਼ਮੂਲੀਅਤ ਅਤੇ ਵਿਵਹਾਰਕ ਤਬਦੀਲੀ ਰਾਹੀਂ ਸੁਰੱਖਿਅਤ ਪੰਜਾਬ ਬਣਾਉਣ ਦੇ ਸਾਡੇ ਸੁਪਨੇ ਨਾਲ ਮੇਲ ਖਾਂਦੀ ਹੈ,’’।ਅਧਿਕਾਰਤ ਅੰਕੜਿਆਂ ਅਨੁਸਾਰ, 2017 ਤੋਂ 2022  ਦਰਮਿਆਨ, ਪੰਜਾਬ ਵਿੱਚ ਟਰੈਕਟਰ-ਟਰਾਲੀਆਂ ਨਾਲ ਸਬੰਧਤ 2,048 ਸੜਕ ਹਾਦਸੇ ਦਰਜ ਕੀਤੇ ਗਏ, ਜਿਸ ਦੇ ਨਤੀਜੇ ਵਜੋਂ 1,569 ਮੌਤਾਂ ਹੋਈਆਂ ਅਤੇ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਕਿਸਾਨ ਸਨ। ਇਹ ਘਟਨਾਵਾਂ ਰਾਜ ਵਿੱਚ ਸੜਕ ਹਾਦਸਿਆਂ ਨਾਲ ਹੋਣ ਵਾਲੀਆਂ ਸਾਰੀਆਂ ਮੌਤਾਂ ਦਾ ਲਗਭਗ 5-6 ਫਸੀਦ ਹਨ, ਜਿਸ ਨਾਲ ਪੇਂਡੂ ਸੜਕ ਸੁਰੱਖਿਆ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈ ਹੈ।

ਐਮਡੀ ਸੰਜੀਵ ਕੰਵਰ ਨੇ ਕਿਸਾਨਾਂ ਦੀ ਭਲਾਈ ਪ੍ਰਤੀ ਕੰਪਨੀ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ‘ਆਈ ਐਮ ਏ ਸੇਫਟੀ ਹੀਰੋ’ ਰਾਹੀਂ, ਅਸੀਂ ਜਿੰਦਗੀ ਬਚਾਉਣ ਵਾਲੇ ਗਿਆਨ ਨੂੰ ਸਿੱਧੇ ਤੌਰ ’ਤੇ ਉਨ੍ਹਾਂ ਲੋਕਾਂ ਤੱਕ ਪਹੁੰਚਾ ਰਹੇ ਹਾਂ, ਜਿਨ੍ਹਾਂ ਨੂੰ ਇਸਦੀ ਸਭ ਤੋਂ ਵੱਧ ਲੋੜ ਹੈ। ਉਨ੍ਹਾ ਕਿਹਾ ,‘‘ਪੰਜਾਬ ਪੁਲਿਸ ਨਾਲ ਸਾਡੀ ਭਾਈਵਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਇਹ ਸੁਨੇਹਾ ਭਾਈਚਾਰੇ ਦੇ ਹਰ ਕੋਨੇ ਤੱਕ ਪਹੁੰਚੇ, ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇ ਅਤੇ ਲੰਬੇ ਸਮੇਂ ਦੇ ਵਿਵਹਾਰਕ ਬਦਲਾਅ ਨੂੰ ਉਤਸ਼ਾਹਿਤ ਕਰੇ,’’ ।ਡਾ. ਨਵਦੀਪ ਅਸੀਜਾ ਨੇ ਕਿਹਾ ਕਿ ਖੰਨਾ ਸਿਰਫ਼ ਸ਼ੁਰੂਆਤ ਹੈ। ਉਨਾਂ ਕਿਹਾ, ‘‘ਸਾਡਾ ਉਦੇਸ਼ ਪੇਂਡੂ ਪੰਜਾਬ ਵਿੱਚ ਇਸ ਮਾਡਲ ਨੂੰ ਹੋਰ ਅੱਗੇ ਵਧਾਉਣਾ ਹੈ, ਸੜਕ ਸੁਰੱਖਿਆ ਵਿੱਚ ਸਥਾਨਕ ਭਾਗੀਦਾਰੀ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨਾ ਹੈ’’।

ਜ਼ਿਕਰਯੋਗ ਹੈ ਕਿ ਸਟਿੱਕਰ ਮੁਹਿੰਮ ਅਤੇ ਜਾਗਰੂਕਤਾ ਗਤੀਵਿਧੀਆਂ 28 ਅਪ੍ਰੈਲ ਨੂੰ ਕੰਮ ’ਤੇ ਸੁਰੱਖਿਆ ਅਤੇ ਸਿਹਤ ਲਈ ਵਿਸ਼ਵ ਦਿਵਸ ਤੱਕ ਪੰਜਾਬ ਭਰ ਵਿੱਚ ਜਾਰੀ ਰਹਿਣਗੀਆਂ। ਇਸ ਤੋਂ ਬਾਅਦ, ਪੰਜਾਬ ਪੁਲਿਸ ਦੇ ਟਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਦੇ ਅਧੀਨ ਟਰੈਫਿਕ ਅਤੇ ਸੜਕ ਸੁਰੱਖਿਆ ਸਿੱਖਿਆ ਸੈੱਲਾਂ ਦੁਆਰਾ ਇੱਕ ਰਾਜ ਵਿਆਪੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਵਿੱਚ ਸਕੂਲ, ਮੰਡੀਆਂ ਅਤੇ ਸੰਵੇਦਨਸ਼ੀਲ ਪੇਂਡੂ ਰੂਟ ਸ਼ਾਮਲ ਹੋਣਗੇ।

 

Tags: I Am a Safety Hero , AS Rai , Punjab Police , Punjab Road Safety and Traffic Research Centre , PRSTRC , Dr Navdeep Asija

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD