Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਵੱਲੋਂ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਗਈ ਅਹਿਮ ਮੀਟਿੰਗ, ਜਾਰੀ ਕੀਤੀਆਂ ਹਦਾਇਤਾਂ

ਵਿਸ਼ੇਸ਼ ਟੀਕਾਕਰਨ ਹਫਤਾ ਦੌਰਾਨ ਕੋਈ ਵੀ ਯੋਗ ਲਾਭਪਾਤਰੀ ਬੱਚਾ ਨਾ ਰਹੇ ਟੀਕਾਕਰਨ ਤੋਂ ਵਾਂਝਾ

 Health, Civil Surgeon Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 23 Apr 2025

Last updated on: Apr 24, 2025, 13:19 IST

ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਬੁਧਵਾਰ ਜ਼ਿਲੇ ਦੇ ਸਮੂਹ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਦੀ ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗਰਾਮ ਸਬੰਧੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਜਿਲੇ ਦੇ ਸਮੂਹ ਪ੍ਰੋਗਰਾਮ ਅਫਸਰਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।

ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਮੀਟਿੰਗ ਦੌਰਾਨ 24 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਵਿਸ਼ੇਸ਼ ਟੀਕਾਕਰਨ ਹਫਤੇ ਸਬੰਧੀ ਐਸਐਮਓਜ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਅਤੇ ਕਿਹਾ ਕਿ ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ ਵੱਖ-ਵੱਖ ਪਿੰਡਾਂ ਦੇ ਵਿੱਚ ਟੀਕਾਕਰਨ ਸੈਸ਼ਨ ਲਗਾ ਕੇ ਯੋਗ ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਵੇ। ਇਸ ਤੋਂ ਇਲਾਵਾ ਸਿਵਿਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਹਫਤੇ ਦੇ ਹਰ ਬੁੱਧਵਾਰ ਤੇ ਸ਼ਨੀਵਾਰ ਨੂੰ ਲੱਗਣ ਵਾਲੇ ਇਮੂਨਾਜੇਸ਼ਨ ਸੈਸ਼ਨ ਦੌਰਾਨ ਵੱਧ ਤੋਂ ਵੱਧ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇ ਤਾਂ ਜੋ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ।

 ਸਿਵਲ ਸਰਜਨ  ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਬਲਾਕਾਂ ਦੇ ਵਿੱਚ ਮੀਜ਼ਲਸ ਅਤੇ ਰੁਬੈਲਾ ਅਤੇ ਪੈਂਟਾਵੇਲੇੰਟ ਟੀਕਾਕਰਨ ਦਾ ਨਿਰੀਖਣ ਵਿਸ਼ੇਸ਼ ਤੌਰ ਤੇ ਐਸਐਮਓਜ ਵੱਲੋਂ ਕੀਤਾ ਜਾਵੇ ਤਾਂ ਜੋ ਐਮ ਆਰ ਟੀਕਾਕਰਨ ਦੇ 100 ਫੀਸਦੀ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ  ਸਿਹਤ ਵਿਭਾਗ ਵੱਲੋਂ ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਬਲਾਕਾਂ ਦੇ ਵਿੱਚ ਲੜਕੀਆਂ ਅਤੇ ਗਰਭਵਤੀ ਮਹਿਲਾਵਾਂ ਦੇ ਖੂਨ ਦੀ ਜਾਂਚ ਨੂੰ ਨਿਰੰਤਰ ਕੀਤਾ ਜਾਵੇ। 

 ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਕੰਮ ਕਾਜ ਬਾਰੇ ਵੀ ਸਮੀਖਿਆ ਕੀਤੀ ਗਈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਨਾਗਰਿਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਇਹਨਾਂ ਰਾਹੀਂ ਮਰੀਜ਼ਾਂ ਨੂੰ ਆਪਣੇ ਘਰਾਂ ਦੇ ਬਿਲਕੁਲ ਨਜ਼ਦੀਕ ਹੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ। 

ਉਹਨਾਂ ਕਿਹਾ ਕਿ ਬਲਾਕਾਂ ਦੇ ਐਸਐਮਓਜ  ਵੱਲੋਂ ਆਮ ਆਦਮੀ ਕਲੀਨਿਕਾਂ ਦਾ ਨਿਰੀਖਣ ਸਮੇਂ ਸਮੇਂ ਸਿਰ ਕੀਤਾ ਜਾਵੇ। ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਬਲਾਕਾਂ ਦੇ ਵਿੱਚ ਚੱਲ ਰਹੇ ਓਟ ਕਲੀਨਿਕਾਂ ਬਾਰੇ ਵੀ ਐਸਐਮਓਜ ਪਾਸੋਂ ਜਾਣਕਾਰੀ ਪ੍ਰਾਪਤ ਕੀਤੀ। 

ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਵਿਭਾਗ ਵੱਲੋਂ ਗੈਰ ਸੰਚਾਰੀ ਰੋਗਾਂ ਦੀ ਰੋਕਥਾਮ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਗੈਰ ਸੰਚਾਰੀ ਰੋਗਾਂ ਜਿਵੇਂ ਕਿ ਹਾਈਪਰਟੈਂਸ਼ਨ ਅਤੇ ਸ਼ੂਗਰ ਦੇ ਮਰੀਜ਼ਾਂ ਦੀ ਸ਼ਨਾਖਤ ਕਰਕੇ ਉਹਨਾਂ ਦੇ ਇਲਾਜ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਆਉਣ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹਾਂ ਸਿਹਤ ਵਿਭਾਗ ਵੱਲੋਂ ਮਲੇਰੀਆ ਤੇ ਡੇਂਗੂ ਦੀ ਰੋਕਥਾਮ ਸਬੰਧੀ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਮਾਸ ਮੀਡੀਆ ਵਿੰਗ ਵੱਲੋਂ ਬਲਾਕਾਂ ਦੇ ਵਿੱਚ ਇਹਨਾਂ ਬਿਮਾਰੀਆਂ ਦੀ ਰੋਕਥਾਮ ਬਾਰੇ ਵੱਧ ਤੋਂ ਵੱਧ ਪ੍ਰਚਾਰ ਪ੍ਰਸਾਰ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਬਲਾਕਾਂ ਦੇ ਵਿੱਚ ਆਯੁਸ਼ਮਾਨ ਭਾਰਤ ਹੈਲਥ ਅਕਾਊਂਟ (ਆਭਾ) ਕਾਰਡ ਬਾਰੇ ਵੀ ਜਾਗਰੂਕਤਾ ਕੀਤੀ ਜਾਵੇ ਅਤੇ  ਹਰ ਇੱਕ ਬਲਾਕ ਦੇ ਵਿੱਚ ਨਾਗਰਿਕਾਂ ਦੀ ਸਹੂਲਤ ਲਈ ਕਾਰਡਾਂ ਨੂੰ ਬਣਾਉਣਾ ਯਕੀਨੀ ਬਣਾਇਆ ਜਾਵੇ। ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਐਸਐਮਓਜ ਇਸ ਗੱਲ ਨੂੰ ਯਕੀਨੀ ਬਣਾਉਣ ਕੇ ਉਹਨਾਂ ਅਧੀਨ ਆਉਂਦੇ ਸਬ ਸੈਂਟਰਾਂ ਉੱਤੇ ਤੈਨਾਤ ਸਿਹਤ ਕਰਮੀ ਵਲੋਂ ਆਪਣੇ ਆਪਣੇ ਪਿੰਡਾਂ ਦੇ ਵਿੱਚ ਨਾਗਰਿਕਾਂ ਦੀ ਆਭਾ ਕਾਰਡ ਬਣਾਏ ਜਾਣ।

 ਉਹਨਾਂ ਕਿਹਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਖੇ ਜਾ ਕੇ ਮਲੇਰੀਆ ਤੇ ਡੇਂਗੂ ਦੇ ਲੱਛਣਾਂ ਅਤੇ ਬਚਾਅ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਬਲਾਕਾਂ ਦੇ ਐਸਐਮਓਜ ਵੱਲੋਂ ਡੇਂਗੂ ਅਤੇ ਮਲੇਰੀਆ ਵਿਰੁੱਧ ਕੀਤੀਆਂ ਜਾ ਰਹੀਆਂ ਗਤੀ ਦੀਆਂ ਦਾ ਵਿਸ਼ੇਸ਼ ਨਿਰੀਖਣ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ  ਧਿਆਨ ਵਿੱਚ ਰੱਖਦਿਆਂ ਸਿਹਤ ਕਰਮੀ ਆਪਣੇ ਆਪਣੇ ਬਲਾਕਾਂ ਦੇ ਵਿੱਚ ਨਸ਼ਿਆਂ ਵਿਰੁੱਧ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ।

ਜ਼ਿਲਾ  ਟੀਕਾਕਰਨ ਅਫ਼ਸਰ ਡਾਕਟਰ ਵਰਿੰਦਰ ਪਾਲ ਕੌਰ, ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਸਤਵਿੰਦਰ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਰੂਪਮ ਚੋਧਰੀ, ਡਾ.ਸੁਖਜਿੰਦਰ ਸਿੰਘ ਡਾਕਟਰ ਅਵਲੀਨ ਕੌਰ, ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਡੀਐਮਈਓ ਲਵਲੀਨ ਕੌਰ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਮੌਜੂਦ ਰਹੇ।

 

Tags: Health , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD