Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਹਾਲੀਵੁੱਡ ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘ਗੁਰੂ ਨਾਨਕ ਜਹਾਜ਼’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

'ਗੁਰੂ ਨਾਨਕ ਜਹਾਜ਼' ਵਿੱਚ ਹਰ ਕਿਰਦਾਰ ਨੂੰ ਬਹੁਤ ਹੀ ਬਾਖੂਬੀ ਦੇ ਨਾਲ ਆਪਣੀ ਫਿਲਮ ਵਿੱਚ ਸਝੋਇਆਂ ਹੈ, ਫਿਲਮ 1 ਮਈ 2025 ਨੂੰ ਰਿਲੀਜ਼ ਹੋਣ ਜਾ ਰਹੀ ਹੈ

Web Admin

Web Admin

5 Dariya News

24 Apr 2025

Last updated on: Apr 24, 2025, 13:49 IST

ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "ਗੁਰੂ ਨਾਨਕ ਜਹਾਜ਼" 1 ਮਈ 2025 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਹ ਫਿਲਮ ਨਾ ਸਿਰਫ਼ ਆਪਣੀ ਸ਼ਕਤੀਸ਼ਾਲੀ ਕਹਾਣੀ ਲਈ ਚਰਚਾ ਵਿਚ ਹੈ, ਸਗੋਂ ਆਪਣੀ ਅੰਤਰਰਾਸ਼ਟਰੀ ਕਲਾਕਾਰ ਟੀਮ ਕਰਕੇ ਵੀ ਲੋਕਾਂ ਦਾ ਧਿਆਨ ਖਿੱਚ ਰਹੀ ਹੈ।

ਪਹਿਲੀ ਵਾਰ ਐਡਵਰਡ ਸੋਨਨਬਲਿਕ ਅਤੇ ਮਾਰਕ ਬੈਨਿੰਗਟਨ, ਜੋ ਕਿ ਬਾਲੀਵੁੱਡ, ਹਾਲੀਵੁੱਡ ਅਤੇ ਸਾਊਥ ਫਿਲਮ ਇੰਡਸਟਰੀਜ਼ ਵਿੱਚ ਕੰਮ ਕਰ ਚੁੱਕੇ ਹਨ, ਹੁਣ ਪੰਜਾਬੀ ਸਿਨੇਮਾ ਵਿੱਚ ਆਪਣੀ ਵਿਲੱਖਣ ਪਹਚਾਨ ਬਣਾਉਣ ਆ ਰਹੇ ਹਨ। ਉਹ ਫਿਲਮ ਵਿੱਚ ਅੰਗਰੇਜ਼ ਅਧਿਕਾਰੀਆਂ ਹਾਪਕਿਨਸਨ ਅਤੇ ਮੈਲਕਮ ਰੀਡ ਦੇ ਅਹੰਕਾਰਪੂਰਨ ਤੇ ਗੰਭੀਰ ਕਿਰਦਾਰ ਨਿਭਾ ਰਹੇ ਹਨ, ਜੋ ਕਿ ਕਹਾਣੀ ਵਿੱਚ ਅਸਲੀਅਤ ਅਤੇ ਵਿਸ਼ਵ ਪੱਧਰੀ ਅਸਰ ਲੈ ਕੇ ਆਉਂਦੇ ਹਨ।

ਸ਼ਰਨ ਆਰਟ ਦੀ ਦਿਸ਼ਾ-ਨਿਰਦੇਸ਼ ਅਤੇ ਮਨਪ੍ਰੀਤ ਜੋਹਲ ਦੀ ਪ੍ਰੋਡਕਸ਼ਨ ਹੇਠ Vehli Janta Films ਦੇ ਬੈਨਰ ਹੇਠ ਬਣੀ ਇਹ ਫਿਲਮ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਹੈ ਜਿਨ੍ਹਾਂ ਨੇ ਅਨਿਆਏ ਅਤੇ ਗੁਲਾਮੀ ਵਿਰੁੱਧ ਅਵਾਜ਼ ਬੁਲੰਦ ਕੀਤੀ। ਤਰਸੇਮ ਜੱਸੜ, ਮੇਵਾ ਸਿੰਘ ਲੋਪੋਕੇ ਅਤੇ ਗੁਰਪ੍ਰੀਤ ਘੁੱਗੀ ਬਾਬਾ ਗੁਰਦਿੱਤ ਸਿੰਘ ਦੀ ਭੂਮਿਕਾ ਵਿੱਚ ਲੋਕਾਂ ਦੇ ਦਿਲਾਂ ਨੂੰ ਛੂਹ ਰਹੇ ਹਨ।

ਫਿਲਮ ਦੀ ਟੀਮ ਨੇ ਹਰ ਕਿਰਦਾਰ ਨੂੰ ਬੇਮਿਸਾਲ ਮਿਹਨਤ ਨਾਲ ਸਾਜਿਆ ਹੈ  ਖ਼ਾਸ ਕਰਕੇ ਅੰਗਰੇਜ਼ ਅਧਿਕਾਰੀਆਂ ਦੀ ਲੁੱਕ ਨੂੰ ਵੀ ਐਤਿਹਾਸਿਕ ਤਸਵੀਰਾਂ ਦੇ ਆਧਾਰ 'ਤੇ ਗਹਿਰੀ ਸੋਚ ਨਾਲ ਤਿਆਰ ਕੀਤਾ ਗਿਆ ਹੈ। ਪੋਸਟਰਾਂ ਵਿੱਚ ਅਸਲੀ ਤਸਵੀਰਾਂ ਅਤੇ ਫਿਲਮ ਸਟਿਲਜ਼ ਦੇ ਤੁਲਨਾਤਮਕ ਦਰਸ਼ਨ ਇਹ ਸਾਬਤ ਕਰਦੇ ਹਨ ਕਿ ਇਸ ਪ੍ਰੋਜੈਕਟ ਵਿੱਚ ਕਿੰਨੀ ਜ਼ਿਆਦਾ ਮਿਹਨਤ ਲਾਈ ਗਈ ਹੈ।

ਫਿਲਮ "ਗੁਰੂ ਨਾਨਕ ਜਹਾਜ਼" 1 ਮਈ ਨੂੰ ਹੋਵੇਗੀ ਸਿਨੇਮਾ ਘਰਾਂ ਦੇ ਵਿੱਚ ਰਿਲੀਜ਼

 

Tags: Pollywood , Punjabi Movie News , Pollywood News , Punjabi Movies 2025 , Guru Nanak Jahaz , Guru Nanak Jahaz Trailer , Guru Nanak Jahaz Movie Release Date , Guru Nanak Jahaz Release Date , Tarsem Jassar , Gurpreet Ghuggi , Manpreet Johal , Sharan Art , Guru Nanak Jahaz Tarsem Jassar , Guru Nanak Jahaz Review

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD