Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ 'ਭਾਰਤੀ ਗਿਆਨ ਪ੍ਰਣਾਲੀ: ਇੱਕ ਬਹੁ-ਆਯਾਮੀ ਵਿਰਾਸਤ' 'ਤੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ

Guru Nanak Dev University Amritsar, Guru Nanak Dev University, Prof. Jaspal Singh Sandhu, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 23 Apr 2025

Last updated on: Apr 24, 2025, 14:17 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ   ਕੇਂਦਰੀ ਹਿੰਦੀ ਡਾਇਰੈਕਟੋਰੇਟ, ਸਿੱਖਿਆ ਮੰਤਰਾਲੇ (ਉੱਚ ਸਿੱਖਿਆ ਵਿਭਾਗ), ਭਾਰਤ ਸਰਕਾਰ, ਨਵੀਂ ਦਿੱਲੀ ਦੇ ਸਹਿਯੋਗ ਨਾਲ 'ਭਾਰਤੀ ਗਿਆਨ ਪ੍ਰਣਾਲੀ: ਇੱਕ ਬਹੁ-ਆਯਾਮੀ ਵਿਰਾਸਤ' ਵਿਸ਼ੇ 'ਤੇ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕੀਤੀ।

ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ ਦੇ ਚਾਂਸਲਰ ਪਦਮਸ਼੍ਰੀ ਪ੍ਰੋ. (ਡਾ.) ਹਰਮੋਹਿੰਦਰ ਸਿੰਘ ਬੇਦੀ ਇਸ ਮੌਕੇ ਮੁੱਖ ਮਹਿਮਾਨ ਸਨ ਅਤੇ ਹਰਿਆਣਾ ਸਾਹਿਤ ਅਤੇ ਸੱਭਿਆਚਾਰ ਅਕੈਡਮੀ ਦੇ ਵਾਈਸ ਪ੍ਰਧਾਨ ਪ੍ਰੋ. (ਡਾ.) ਕੁਲਦੀਪ ਅਗਨੀਹੋਤਰੀ  ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਹਿੰਦੀ ਵਿਭਾਗ ਦੇ ਮੁਖੀ ਅਤੇ ਭਾਸ਼ਾਵਾਂ ਫੈਕਲਟੀ ਦੇ ਡੀਨ ਅਤੇ ਸੈਮੀਨਾਰ ਦੇ ਕਨਵੀਨਰ, ਪ੍ਰੋ. (ਡਾ.) ਸੁਨੀਲ ਕੁਮਾਰ ਸੈਮੀਨਾਰ ਦੇ ਉਦੇਸ਼ਾਂ ਬਾਰ ਜਾਣ-ਪਛਾਣ ਕਰਵਾਈ। 

ਇਸ ਸੈਮੀਨਾਰ ਦੀ ਸ਼ੁਰੂਆਤ ਹੰਸਰਾਜ ਮਹਿਲਾ ਮਹਾਵਿਿਦਆਲਿਆ, ਜਲੰਧਰ ਦੇ ਹਿੰਦੀ ਵਿਭਾਗ ਦੇ ਵਿਿਦਆਰਥੀਆਂ ਦੁਆਰਾ ਪੇਸ਼ ਕੀਤੇ ਗਏ ਇੱਕ ਨੁੱਕੜ ਨਾਟਕ ਨਾਲ ਹੋਈ। ਆਪਣੇ ਸੰਬੋਧਨ ਵਿੱਚ, ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਪੰਜਾਬ ਦੀ ਅਮੀਰ ਸਾਹਿਤਕ ਵਿਰਾਸਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੁਨੀਆ ਦਾ ਸਭ ਤੋਂ ਪੁਰਾਣਾ ਗ੍ਰੰਥ, ਰਿਗਵੇਦ, ਇਸ ਖੇਤਰ ਵਿੱਚ ਰਚਿਆ ਗਿਆ ਸੀ ਅਤੇ ਇਸ ਤੋਂ ਇਲਾਵਾ ਭਾਰਤੀ ਸੱਭਿਆਚਾਰ ਦੇ ਹੋਰ ਬੁਨਿਆਦੀ ਗ੍ਰੰਥਾਂ ਜਿਵੇਂ ਕਿ ਮਹਾਂਭਾਰਤ ਅਤੇ ਗੀਤਾ ਦੇ ਇਤਿਹਾਸ ਵੀ ਇਸ  ਧਰਤੀ ਨਾਲ ਜੁੜੇ ਹੋਏ ਹਨ। 

ਉਨ੍ਹਾਂ ਕਿਹਾ ਕਿ ਹਿੰਦੀ ਸਾਹਿਤ ਵਿੱਚ ਪੰਜਾਬ ਦੇ ਅਨਮੋਲ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਪ੍ਰੋ. ਸੁਨੀਲ ਕੁਮਾਰ ਨੇ ਕਿਹਾ ਕਿ ਹਿੰਦੀ ਸੱਭਿਆਚਾਰ ਅਤੇ ਪਛਾਣ ਨੂੰ ਜੋੜਦੀ ਹੈ ਅਤੇ ਹਿੰਦੀ ਨੂੰ ਸ਼ਾਂਤੀ ਅਤੇ ਏਕਤਾ ਦੀ ਭਾਸ਼ਾ ਵਜੋਂ ਉਤਸ਼ਾਹਿਤ ਕਰਨਾ ਚਾਹੀਦਾ ਹੈ। ਪਦਮਸ਼੍ਰੀ ਪ੍ਰੋ. (ਡਾ.) ਹਰਮੋਹਿੰਦਰ ਸਿੰਘ ਬੇਦੀ ਨੇ ਰਾਸ਼ਟਰ ਦੇ ਸਾਹਿਤ ਅਤੇ ਇਸਦੀ ਖੁਸ਼ਹਾਲੀ ਵਿਚਕਾਰ ਸਬੰਧ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਅਮੀਰ ਸਾਹਿਤ ਇੱਕ ਵਧੇਰੇ ਸ਼ਕਤੀਸ਼ਾਲੀ ਰਾਸ਼ਟਰ ਨੂੰ ਉਤਸ਼ਾਹਿਤ ਕਰਦਾ ਹੈ। 

ਉਨ੍ਹਾਂ ਨੇ ਇਤਿਹਾਸ ਵਿਚ ਗਿਆਨ, ਸਮਝ ਅਤੇ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕਰਨ ਵਿੱਚ ਸਾਹਿਤ ਦੀ ਮਹੱਤਤਾ ਨੂੰ ਉਜਾਗਰ ਕੀਤਾ। ਕੇਂਦਰੀ ਹਿੰਦੀ ਡਾਇਰੈਕਟੋਰੇਟ ਦੇ ਡਾਇਰੈਕਟਰ ਪ੍ਰੋ. (ਡਾ.) ਸੁਨੀਲ ਬਾਬੂਰਾਓ ਕੁਲਕਰਨੀ ਨੇ ਦੱਸਿਆ ਕਿ ਗਿਆਨ ਦੀਆਂ ਭਾਰਤੀ ਪਰੰਪਰਾਵਾਂ ਭਾਈਚਾਰਿਆਂ ਵਿਚਕਾਰ ਸਬੰਧਾਂ ਨੂੰ ਸੁਚਾਰੂ ਬਣਾਉਂਦੀਆਂ ਹਨ। ਉਨ੍ਹਾਂ ਭਾਰਤੀ ਗਿਆਨ ਪ੍ਰਣਾਲੀ ਨੂੰ ਸਾਹਿਤ, ਦਰਸ਼ਨ ਅਤੇ ਵਿਿਗਆਨ ਵਰਗੇ ਵਿਿਭੰਨ ਖੇਤਰਾਂ ਵਿੱਚ ਪਾਏ ਜਾਣ ਵਾਲੇ ਗਿਆਨ ਦੇ ਖਜ਼ਾਨੇ ਵਜੋਂ ਦਰਸਾਇਆ। ਪ੍ਰੋ. (ਡਾ.) ਕੁਲਦੀਪ ਅਗਨੀਹੋਤਰੀ ਨੇ ਭਾਰਤੀ ਗਿਆਨ ਪਰੰਪਰਾ ਦੇ ਮਹੱਤਵ ਬਾਰੇ ਵੇਦ, ਉਪਨਿਸ਼ਦ ਅਤੇ ਪੁਰਾਣਾਂ ਦੇ ਹਵਾਲੇ ਨਾਲ ਸਾਹਿਤ ਅਤੇ ਇਤਿਹਾਸਕ ਗ੍ਰੰਥਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਦੱਸਿਆ। 

ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਡਾ: ਸੁਖਵਿੰਦਰ ਕੌਰ ਬਾਠ, ਪੰਜਾਬੀ ਯੂਨੀਵਰਸਿਟੀ, ਚੰਡੀਗੜ੍ਹ ਤੋਂ ਡਾ: ਅਸ਼ੋਕ ਕੁਮਾਰ, ਜੇਐਨਯੂ, ਨਵੀਂ ਦਿੱਲੀ ਤੋਂ ਡਾ: ਸੁਧੀਰ ਪ੍ਰਤਾਪ ਸਿੰਘ, ਡੀਬੀਐਚਪੀਐਸ, ਚੇਨਈ ਤੋਂ ਡਾ: ਨੀਰਜਾ, ਨਾਗਪੁਰ ਤੋਂ ਡਾ: ਮਨੋਜ ਪਾਂਡੇ, ਮਣੀਪੁਰ ਯੂਨੀਵਰਸਿਟੀ ਤੋਂ ਡਾ: ਅਲੰਗਬਮ ਵਿਜੇ ਲਕਸ਼ਮੀ, ਮਨੀਪੁਰ ਯੂਨੀਵਰਸਿਟੀ ਤੋਂ ਡਾ: ਅਲੰਗਬਮ ਵਿਜੇ ਲਕਸ਼ਮੀ, ਇੰਫਾਲ ਸੈਂਟਰਲ ਯੂਨੀਵਰਸਿਟੀ, ਇੰਫਾਲ ਤੋਂ ਡਾ. ਤਲਵਾੜ, ਪ੍ਰਿੰਸੀਪਲ ਐਸ.ਐਨ. ਕਾਲਜ, ਅੰਮ੍ਰਿਤਸਰ, ਜੀ.ਐਨ.ਡੀ.ਯੂ., ਅੰਮ੍ਰਿਤਸਰ ਤੋਂ ਡਾ: ਵਿਨੋਦ ਕੁਮਾਰ ਤਨੇਜਾ, ਐਲ.ਪੀ.ਯੂ., ਫਗਵਾੜਾ ਤੋਂ ਡਾ: ਵਿਨੋਦ ਕੁਮਾਰ, ਜਲੰਧਰ ਤੋਂ ਡਾ: ਅਜੇ ਸ਼ਰਮਾ, ਪਠਾਨਕੋਟ ਤੋਂ ਡਾ: ਪੂਨਮ ਮਹਾਜਨ, ਧਾਰੀਵਾਲ ਤੋਂ ਡਾ: ਪਵਨ ਕੁਮਾਰ ਸ਼ਰਮਾ, ਐੱਸ.ਆਰ. ਸਰਕਾਰ ਕਾਲਜ, ਅੰਮ੍ਰਿਤਸਰ, ਹਿੰਦੂ ਕਾਲਜ ਅੰਮ੍ਰਿਤਸਰ ਤੋਂ ਡਾ: ਦੀਪਤੀ, ਡੀਏਵੀ ਕਾਲਜ ਅਬੋਹਰ ਤੋਂ ਡਾ: ਅਨੁਪਾਲ ਭਾਰਦਵਾਜ, ਮੰਡੀ ਗੋਬਿੰਦਗੜ੍ਹ ਤੋਂ ਡਾ: ਅਜੈ ਪਾਲ ਸਿੰਘ, ਡਾ: ਮਨਜਿੰਦਰ ਸਿੰਘ, ਮੁਖੀ, ਪੰਜਾਬੀ ਸਟੱਡੀਜ਼, ਜੀ.ਐਨ.ਡੀ.ਯੂ., ਡਾ: ਰਾਜੇਸ਼ ਸ਼ਰਮਾ, ਮੁਖੀ, ਵਿਜ਼ੂਅਲ ਅਤੇ ਪਰਫਾਰਮਿੰਗ ਵਿਭਾਗ, ਜੀ.ਐਨ.ਡੀ.ਯੂ., ਸਹਾਇਕ ਨਿਰਦੇਸ਼ਕ ਡਾ. (ਭਾਸ਼ਾ), ਕੇਂਦਰੀ ਹਿੰਦੀ ਡਾਇਰੈਕਟੋਰੇਟ, ਆਰਵੀਐਸ ਹੱਬ ਤੋਂ ਸ੍ਰੀਮਤੀ ਰਿਿਧਮਾ ਅਰੋੜਾ ਅਤੇ ਸਾਹਿਲ ਅਰੋੜਾ, ਐਮਵਾਈਐਲ ਡਾਇਰੈਕਟਰ ਪੁਨੀਤ ਸਚਦੇਵਾ, ਸ੍ਰੀ ਨਰੇਸ਼ ਮੋਦਗਿਲ, ਚੇਅਰਮੈਨ, ਸਥਾਈ ਲੋਕ ਅਦਾਲਤ (ਪੀਯੂਐਸ), ਅੰਮ੍ਰਿਤਸਰ, ਡਾ: ਜੋਤੀ ਗੋਗੀਆ, ਐਚ.ਐਮ.ਵੀ, ਜਲੰਧਰ, ਰਵੀ ਪਠਾਨੀਆ, ਡਾ: ਵਿਸਲਾਣਾ ਨੇ ਵੱਖ  ਵੱਖ ਸੈਸ਼ਨਾਂ ਦੌਰਾਨ ਸ਼ਿਰਕਤ ਕੀਤੀ।

 

Tags: Guru Nanak Dev University Amritsar , Guru Nanak Dev University , Prof Jaspal Singh Sandhu , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD