Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੱਖਿਆ ਕ੍ਰਾਂਤੀ : ਲਾਭ ਸਿੰਘ ਉਗੋਕੇ ਵਲੋਂ ਅਲਕੜੇ ਅਤੇ ਮੱਝੂਕੇ ਸਕੂਲਾਂ ਵਿਚ ਲੱਖਾਂ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ

ਕਿਹਾ, ਸਕੂਲਾਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਦਿੱਤੇ ਜਾ ਰਹੇ ਹਨ ਆਧੁਨਿਕ ਉਪਕਰਨ

Labh Singh Ugoke, Bhadaur, Barnala, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਤਪਾ/ ਭਦੌੜ , 24 Apr 2025

Last updated on: Apr 24, 2025, 16:43 IST

ਪੰਜਾਬ ਸਰਕਾਰ ਦੀ ਮੁਹਿੰਮ ਸਿੱਖਿਆ ਕ੍ਰਾਂਤੀ ਵਿੱਚ ਆਮ ਜਨਤਾ ਵੀ ਆਪਣਾ ਵਡਮੁੱਲਾ ਯੋਗਦਾਨ ਪਾ ਸਕਦੀ ਹੈ। ਆਪਣੇ ਬੱਚਿਆਂ ਨੂੰ ਨਿਯਮਿਤ ਤੌਰ 'ਤੇ ਸਕੂਲ ਭੇਜ ਕੇ ਅਤੇ ਸਕੂਲ ਦੇ ਅਧਿਆਪਕਾਂ ਦਾ ਸਾਥ ਦੇ ਕੇ ਆਮ ਜਨਤਾ ਵੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੇ ਇਸ ਹੰਭਲੇ ਦਾ ਹਿੱਸਾ ਬਣ ਸਕਦੀ ਹੈ। ਇਹ ਪ੍ਰਗਟਾਵਾ ਵਿਧਾਇਕ ਭਦੌੜ ਸ. ਲਾਭ ਸਿੰਘ ਉਗੋਕੇ ਨੇ ਮੱਝੂਕੇ ਸਕੂਲ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। 

ਉਨ੍ਹਾਂ ਇਸ ਮੌਕੇ ਸਕੂਲਾਂ ਨੂੰ ਮਿਲੇ ਆਧੁਨਿਕ ਉਪਕਰਨਾਂ ਜਿਵੇਂ ਕਿ ਐੱਲ ਈ ਡੀ, ਹੈੱਡ ਫੋਨ ਤੇ ਹੋਰ ਸਾਜ਼ੋ ਸਾਮਾਨ ਦਾ ਵਧੀਆ ਤਰੀਕੇ ਨਾਲ ਲਾਹਾ ਲੈ ਕੇ ਵਿਦਿਆਰਥੀਆਂ ਨੂੰ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਸਰਕਾਰੀ ਮਿਡਲ ਸਕੂਲ ਮੱਝੂਕੇ ਵਿੱਚ 15 ਲੱਖ ਦੀ  ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। 

ਇਸ ਤੋਂ ਇਲਾਵਾ ਉਨ੍ਹਾਂ ਸਰਕਾਰੀ ਮਿਡਲ ਸਕੂਲ ਅਲਕੜਾ ਵਿਚ 5.45 ਲੱਖ ਦੀ ਲਾਗਤ ਨਾਲ, ਸਰਕਾਰੀ ਪ੍ਰਾਇਮਰੀ ਸਕੂਲ ਅਲਕੜਾ ਵਿਚ 22.52 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਪ੍ਰਿੰਸੀਪਲ ਵਸੁੰਧਰਾ ਕਪਿਲਾ ਅਤੇ ਮੈਡਮ ਸ਼੍ਰੇਸ਼ਟਾ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ ਦੀ ਅਗਵਾਈ ਹੇਠ ਸਕੂਲਾਂ ਵਿਚ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ ਅਤੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਖਾਰਨ ਵੱਖ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਡੀ ਐੱਸ ਪੀ ਤਪਾ ਗੁਰਵਿੰਦਰ ਸਿੰਘ, ਸਿੱਖਿਆ ਕੋਆਰਡੀਨੇਟਰ ਗੁਰਤੇਜ ਸਿੰਘ ਧਾਲੀਵਾਲ, ਸ ਪ ਸ ਅਲਕੜਾ ਦੇ ਇੰਚਾਰਜ ਹਰਭਜਨ ਸਿੰਘ, ਮਿਡਲ ਸਕੂਲ ਅਲਕੜਾ ਦੇ ਇੰਚਾਰਜ ਗੁਰਚਰਨ ਸਿੰਘ, ਮਿਡਲ ਸਕੂਲ ਮਝੁੱਕੇ ਦੇ ਇੰਚਾਰਜ ਮੈਡਮ ਰੇਨੂੰ ਤੇ ਹੋਰ ਸਟਾਫ, ਪਤਵੰਤੇ ਅਤੇ ਵਿਦਿਆਰਥੀ ਮੌਜੂਦ ਸਨ।

   

 

Tags: Labh Singh Ugoke , Bhadaur , Barnala , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD