Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਨ ਅਰੋੜਾ ਵਲੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਸਖਤ ਨਿਖੇਧੀ

ਹਮਲੇ ਦੇ ਮ੍ਰਿਤਕਾਂ ਦੀ ਯਾਦ ’ਚ ਸ਼ਰਧਾ ਦੇ ਫੁੱਲ ਭੇਟ ਕੀਤੇ, ਪਰਿਵਾਰਾਂ ਨਾਲ ਹਮਦਰਦੀ ਅਤੇ ਦੁੱਖ ਸਾਂਝਾ ਕੀਤਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Jai Krishan Rouri,Raj Kumar Chabbewal,Karambir Singh Ghuman

Web Admin

Web Admin

5 Dariya News

ਹੁਸ਼ਿਆਰਪੁਰ , 24 Apr 2025

Last updated on: Apr 25, 2025, 11:19 IST

ਪੰਜਾਬ ਦੇ ਸੁਚੱਜਾ ਪ੍ਰਸ਼ਾਸਨ, ਸੂਚਨਾ ਤਕਨਾਲੋਜੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਸਖਤ ਨਿਖੇਧੀ ਕਰਦਿਆਂ ਹਮਲੇ ਦੇ ਮ੍ਰਿਤਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਾਹਰ ਕਰਦਿਆਂ ਉਨ੍ਹਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲੇ ਪਏ ਘਾਟੇ ਲਈ ਦੁੱਖ ਸਾਂਝਾ ਕੀਤਾ।

ਹੁਸ਼ਿਆਰਪੁਰ ਵਿਖੇ ਸ੍ਰੀ ਬੜੇ ਹਨੂੰਮਾਨ ਜੀ ਮੰਦਰ ਅਤੇ ਸ੍ਰੀ ਕੇਸ਼ੋ ਮੰਦਰ ਵਿਖੇ ਮ੍ਰਿਤਕਾਂ ਦੀ ਯਾਦ ਵਿਚ ਪ੍ਰਾਰਥਨਾ ਅਤੇ  ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਚਰਨਾਂ ਵਿਚ ਨਿਵਾਸ ਅਤੇ ਪਰਿਵਾਰਾਂ ਨੂੰ ਏਡਾ ਵੱਡਾ ਦੁੱਖ ਸਹਿਣ ਕਰਨ ਲਈ ਬਲ ਬਖਸ਼ਣ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅੱਤਵਾਦੀ ਗਤੀਵਿਧੀਆਂ ਅਤੇ ਪਹਿਲਗਾਮ ਦੇ ਹਮਲਾਵਰਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਵੜਕੇ ਮਾਰਿਆ ਜਾਵੇ। 

ਉਨ੍ਹਾਂ ਕਿਹਾ ਕਿ ਪਾਕਿਸਤਾਨ ਸਪਾਂਸਰਡ ਇਸ ਹਮਲੇ ਅਤੇ ਇਸ ਦੇ ਸਾਜਿਸ਼ਘਾੜਿਆਂ ਨੂੰ ਖਤਮ ਕਰਨਾ ਸਮੇਂ ਦੀ ਮੁੱਖ ਮੰਗ ਹੈ। ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਹੋਰਨਾਂ ਸ਼ਖਸੀਅਤਾਂ ਸਮੇਤ ਪਹਿਲਗਾਮ ਹਮਲੇ ਦੇ 26 ਮ੍ਰਿਤਕਾਂ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਵਾਸੀਆਂ ਲਈ ਇਹ ਬਹੁਤ ਹੀ ਦੁੱਖਦਾਈ ਅਤੇ ਅਸਹਿ ਘਟਨਾ ਹੈ ਜਿਸ ਲਈ ਸਾਰਾ ਦੇਸ਼ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੈ। 

ਉਨ੍ਹਾਂ ਕਿਹਾ ਕਿ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾਵਾਂ ਅਤੇ ਹਮਲਾਵਰਾਂ ਨੂੰ ਸਬਕ ਸਿਖਾਉਣ ਦਾ ਵੇਲਾ ਆ ਗਿਆ ਹੈ । ਉਨ੍ਹਾਂ ਕਿਹਾ ਕਿ ਕਸ਼ਮੀਰ ਘੁੰਮਣ-ਫਿਰਨ ਗਏ ਸੈਲਾਨੀਆਂ ’ਤੇ ਬਹੁਤ ਮਾੜਾ ਹਮਲਾ ਹੋਇਆ ਹੈ ਜਿਸ ਦੀ ਦੇਸ਼-ਵਿਦੇਸ਼ ਵਿਚ ਸਖਤ ਨਿਖੇਧੀ ਹੋ ਰਹੀ ਹੈ। ਮੰਦਰਾਂ ਵਿਚ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਹਮਲੇ ਸਬੰਧੀ ਸਾਡੀਆਂ ਖੁਫੀਆ ਏਜੰਸੀਆਂ ਕੋਲ ਜਾਣਕਾਰੀ ਦੀ ਘਾਟ ਅਤੇ ਘਾਟੀ ਵਿਚ ਲੋੜੀਂਦੀ ਗਿਣਤੀ ਵਿਚ ਫੋਰਸ ਦੀ ਤਾਇਨਾਤੀ ਨਹੀਂ ਸੀ। 

ਉਨ੍ਹਾਂ ਕਿਹਾ ਕਿ ਦੇਸ਼ ਦੀ ਫੌਜ ਵਿਚ 1,80,000 ਆਸਾਮੀਆਂ ਖਾਲੀ ਹਨ ਜਿਹੜੀਆਂ ਕਿ ਸੁਰੱਖਿਆ ਦੇ ਮੱਦੇਨਜ਼ਰ ਭਰੀਆਂ ਜਾਣੀਆਂ ਚਾਹੀਦੀਆਂ ਸਨ ਤਾਂ ਜੋ ਦੇਸ਼ ਅਤੇ ਨਾਗਰਿਕਾਂ ਨੂੰ ਅੰਦਰੂਨੀ ਅਤੇ ਬਾਹਰੀ ਖਤਰਿਆਂ ਤੋਂ ਬਚਾਇਆ ਜ ਸਕੇ। ਉਨ੍ਹਾਂ ਕਿਹਾ ਕਿ ਸਿਰਫ਼ ਬਿਆਨਬਾਜ਼ੀ ਨਾਲ ਕੰਮ ਨਹੀਂ ਚੱਲਣਾ ਕਿਸੇ ਨਾ ਕਿਸੇ ਨੂੰ ਤਾਂ ਜ਼ਿੰਮੇਵਾਰੀ ਲੈਣੀ ਪਵੇਗੀ। 

ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲੇ ਦੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਸਵਾਲ ਚੁੱਕੇ ਹਨ ਕਿ ਹਮਲੇ ਉਪਰੰਤ ਸੁਰੱਖਿਆ ਫੋਰਸਾਂ ਵਲੋਂ ਤੁਰੰਤ ਪਹੁੰਚ ਨਹੀਂ ਯਕੀਨੀ ਬਣਾਈ ਗਈ ਜਦਕਿ ਸੈਲਾਨੀਆਂ ਦੀ ਭਾਰੀ ਗਿਣਤੀ ਵਾਲੀ ਏਹੋ ਜਿਹੀ ਥਾਂ ’ਤੇ ਲੋੜੀਂਦੀ ਗਿਣਤੀ ਵਿਚ ਨਫਰੀ ਤਾਇਨਾਤ ਹੋਣੀ ਚਾਹੀਦੀ ਸੀ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕ ਲੈਂਦੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਫੁੱਲ ਟਾਈਮ ਗ੍ਰਹਿ ਮੰਤਰੀ ਦੀ ਲੋੜ ਹੈ ਕਿਉਂਕਿ ਮੌਜੂਦਾ ਗ੍ਰਹਿ ਮੰਤਰੀ ਸਰਕਾਰਾਂ ਦੇ ਜੋੜ-ਤੋੜ ਵਿਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੇਸ਼ ਦੀ 140 ਕਰੋੜ ਦੀ ਆਬਾਦੀ ਦੀ ਸੁਰੱਖਿਆ ਨੂੰ ਯਕੀਨੀ ਬਣਾਏ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਵਾਈਸ ਚੇਅਰਮੈਨ ਐਚ.ਐਸ. ਬਖਸ਼ੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਅਤੇ ਹੋਰ ਮੌਜੂਦ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Jai Krishan Rouri , Raj Kumar Chabbewal , Karambir Singh Ghuman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD