Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਸਿੱਖਣ ਲਈ ਅਨੁਕੂਲ ਮਾਹੌਲ ਸਿਰਜਣਾ: ਹਰਜੋਤ ਬੈਂਸ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Sikhya Kranti

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 24 Apr 2025

Last updated on: Apr 25, 2025, 12:26 IST

ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਚਲਾਏ ਗਏ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਤਹਿਤ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਵਾਲੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਦੋਬੇਟਾ ਵਿਖੇ 40.4 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵੀ ਰੱਖਿਆ।

ਹਲਕੇ ਦੇ ਤੂਫ਼ਾਨੀ ਦੌਰੇ ਦੌਰਾਨ, ਸਿੱਖਿਆ ਮੰਤਰੀ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰਾਏਪੁਰ ਵਿਖੇ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਅਤੇ ਸਵੱਛਤਾ ਨੂੰ ਹੋਰ ਬਿਹਤਰ ਬਣਾਉਣ ਲਈ ਤਿਆਰ ਕੀਤੀ ਗਈ ਮਿਡ-ਡੇਅ ਮੀਲ ਰਸੋਈ ਅਤੇ ਆਧੁਨਿਕ ਕਲਾਸਰੂਮਾਂ ਦਾ ਉਦਘਾਟਨ ਕੀਤਾ, ਜਿਸਦੀ ਲਾਗਤ 3.05 ਲੱਖ ਰੁਪਏ ਹੈ। ਸਿੱਖਿਆ ਮੰਤਰੀ ਵੱਲੋਂ ਉਦਘਾਟਨ ਕੀਤੇ ਗਏ ਹੋਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ 2.55 ਲੱਖ ਰੁਪਏ ਨਾਲ ਮੁਰੰਮਤ ਕੀਤੇ ਗਏ ਕਲਾਸਰੂਮ, ਸਰਕਾਰੀ ਪ੍ਰਾਇਮਰੀ ਸਕੂਲ ਪੱਟੀ ਵਿਖੇ 3 ਲੱਖ ਰੁਪਏ ਨਾਲ ਬਣਾਈ ਗਈ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਮੇਘਪੁਰ ਵਿਖੇ 2.50 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਚਾਰਦੀਵਾਰੀ, 2.55 ਲੱਖ ਰੁਪਏ ਨਾਲ ਮੁਰੰਮਤ ਕੀਤੇ ਕਲਾਸਰੂਮ, ਸਰਕਾਰੀ ਮਿਡਲ ਸਕੂਲ ਮੇਘਪੁਰ ਵਿਖੇ 4 ਲੱਖ ਰੁਪਏ ਨਾਲ ਉਸਾਰੀ ਗਈ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਡੁਕਲੀ ਵਿਖੇ 2.55 ਲੱਖ ਰੁਪਏ ਨਾਲ ਮੁਰੰਮਤ ਕੀਤੇ ਗਏ ਕਲਾਸਰੂਮ, ਸਰਕਾਰੀ ਪ੍ਰਾਇਮਰੀ ਸਕੂਲ, ਐਫ.ਐਫ. ਬਲਾਕ, ਨੰਗਲ ਵਿਖੇ 2.55 ਲੱਖ ਰੁਪਏ ਨਾਲ ਮੁਰੰਮਤ ਕੀਤੇ ਗਏ ਕਲਾਸਰੂਮ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਦੋਬੇਟਾ ਵਿਖੇ 85,000 ਰੁਪਏ ਨਾਲ ਕਲਾਸਰੂਮ ਦਾ ਨਵੀਨੀਕਰਨ ਸ਼ਾਮਲ ਹੈ। 

ਉਨ੍ਹਾਂ ਨੇ ਸਰਕਾਰੀ ਹਾਈ ਸਕੂਲ ਦੋਬੇਟਾ ਵਿਖੇ 10 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ, ਜਿਸ ਵਿੱਚ 6.6 ਲੱਖ ਰੁਪਏ ਨਾਲ ਚਾਰਦੀਵਾਰੀ ਦੀ ਮੁਰੰਮਤ, ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਵਿਖੇ 3.68 ਲੱਖ ਰੁਪਏ ਦੇ ਨਵੀਨੀਕਰਨ ਕਾਰਜ, ਸਰਕਾਰੀ ਹਾਈ ਸਕੂਲ ਨੰਗਲ ਸਪੈਸ਼ਲ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਆਰਟ ਐਂਡ ਕਰਾਫਟ ਰੂਮ, 9.65 ਲੱਖ ਰੁਪਏ ਨਾਲ ਬਣਾਇਆ ਗਿਆ ਲਾਇਬ੍ਰੇਰੀ ਕਮਰਾ ਅਤੇ 10 ਲੱਖ ਰੁਪਏ ਨਾਲ ਬਣਾਈ ਗਈ ਸਾਇੰਸ ਲੈਬ ਸ਼ਾਮਲ ਹਨ।

ਇਸ ਮੌਕੇ ਪਿੰਡ ਰਾਏਪੁਰ ਦੀ ਸਰਪੰਚ ਬੀਬੀ ਗੁਰਵਿੰਦਰ ਕੌਰ ਸੇਖੋਂ ਅਤੇ ਉਨ੍ਹਾਂ ਦੇ ਪਰਿਵਾਰ ਨੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਖੇਡ ਮੈਦਾਨ ਦੀ ਉਸਾਰੀ ਲਈ 1.5 ਕਨਾਲ ਜ਼ਮੀਨ ਦਾਨ ਕੀਤੀ। ਸਿੱਖਿਆ ਮੰਤਰੀ ਨੇ ਇਸ ਜਗ੍ਹਾ ਉਤੇ ਵਿਦਿਆਰਥੀਆਂ ਲਈ ਇੱਕ ਸ਼ਾਨਦਾਰ ਖੇਡ ਦੇ ਮੈਦਾਨ ਦੀ ਉਸਾਰੀ ਕਰਨ ਦਾ ਵਾਅਦਾ ਵੀ ਕੀਤਾ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲ ਹੁਣ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਨ੍ਹਾਂ ਵਿੱਚ ਹਾਈ-ਸਪੀਡ ਵਾਈ-ਫਾਈ ਕਨੈਕਸ਼ਨ, ਸਾਫ਼ ਪੀਣ ਵਾਲਾ ਪਾਣੀ, ਮੁੰਡਿਆਂ ਅਤੇ ਕੁੜੀਆਂ ਲਈ ਵੱਖਰੇ ਪਖਾਨੇ, ਚਾਰਦੀਵਾਰੀ, ਸਮਾਰਟ ਕਲਾਸਰੂਮ, ਇੰਟੀਗ੍ਰੇਟਿਡ ਸਾਇੰਸ ਲੈਬ, ਇੰਟਰਐਕਟਿਵ ਪੈਨਲ, ਖੇਡ ਦੇ ਮੈਦਾਨ ਅਤੇ ਆਧੁਨਿਕ ਫਰਨੀਚਰ ਸ਼ਾਮਲ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਬੁਨਿਆਦੀ ਢਾਂਚੇ ਵਿੱਚ ਇਸ ਮਹੱਤਵਪੂਰਨ ਨਿਵੇਸ਼ ਦਾ ਉਦੇਸ਼ ਵਿਦਿਆਰਥੀਆਂ ਲਈ ਇੱਕ ਸਿੱਖਣ ਦਾ ਸਾਜ਼ਗਾਰ ਮਾਹੌਲ ਪੈਦਾ ਕਰਨਾ ਹੈ।

ਉਹਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ "ਸਕੂਲ ਆਫ਼ ਐਮੀਨੈਂਸ", "ਸਕੂਲ ਆਫ਼ ਹੈਪੀਨੈਸ" ਅਤੇ "ਸਕੂਲ ਆਫ਼ ਬ੍ਰਿਲੀਐਂਸ" ਵਰਗੇ ਉੱਤਮਤਾ ਦੇ ਕੇਂਦਰਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ। ਸਿੱਖਿਆ ਦੀ ਗੁਣਵੱਤਾ ਨੂੰ ਹੋਰ ਉਚਾ ਚੁੱਕਣ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਪੇਸ਼ੇਵਰ ਵਿਕਾਸ ਅਤੇ ਹੁਨਰ ਵਿਕਾਸ ਲਈ ਵੱਕਾਰੀ ਵਿਦੇਸ਼ੀ ਸੰਸਥਾਵਾਂ ਵਿਖੇ ਭੇਜਿਆ ਜਾ ਰਿਹਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨਾ ਸਿਰਫ਼ ਉੱਚ-ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਬਲਕਿ ਸਰਕਾਰੀ ਸਕੂਲਾਂ ਵਿੱਚ ਇੱਕ ਉਸਾਰੂ ਸਿੱਖਣ ਵਾਤਾਵਰਣ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD