Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਮਨਾਇਆ ਗਿਆ ਅੰਤਰ ਰਾਸ਼ਟਰੀ ਪੁਸਤਕ ਦਿਹਾੜਾ

ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਅੰਤਰ ਰਾਸ਼ਟਰੀ ਪੁਸਤਕ ਦਿਹਾੜਾ ਮਨਾਉਣਾ ਇੱਕ ਨਿਵੇਕਲਾ ਉਪਰਾਲਾ

Language Department Punjab, Punjabi Bhasha Vibhag, Bhasha Vibhag, Punjabi Bhasha Vibhag Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 24 Apr 2025

Last updated on: Apr 25, 2025, 14:14 IST

ਪੰਜਾਬ ਸਰਕਾਰ ਦੀ ਰਹਿਨੁਮਾਈ ਅਤੇ ਨਿਰਦੇਸ਼ਕ ਭਾਸ਼ਾ ਵਿਭਾਗ, ਪੰਜਾਬ ਜੀ ਦੀ ਸੁਚੱਜੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡਾ. ਜਗਦੀਪ ਸੰਧੂ, ਜ਼ਿਲ੍ਹਾ ਭਾਸ਼ਾ ਅਫ਼ਸਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਲਾਇਬ੍ਰੇਰੀ ਫ਼ਿਰੋਜ਼ਪੁਰ ਵਿੱਚ ਅੰਤਰ ਰਾਸ਼ਟਰੀ ਪੁਸਤਕ ਦਿਹਾੜੇ ਨੂੰ ਸਮਰਪਿਤ ਸਮਾਗਮ 'ਪੁਸਤਕ ਦੀ ਚੋਣ ਅਤੇ ਪੜ੍ਹਨ ਦਾ ਨਜ਼ਰੀਆ' ਕਰਵਾਇਆ ਗਿਆ।

ਸਮਾਗਮ ਦੀ ਸ਼ੁਰੂਆਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਨੇ ਆਏ ਹੋਏ ਮਹਿਮਾਨਾਂ ਅਤੇ ਸਰੋਤਿਆਂ ਦਾ ਸਵਾਗਤ ਕਰਦੇ ਹੋਏ ਅੰਤਰ ਰਾਸ਼ਟਰੀ ਪੁਸਤਕ ਦਿਹਾੜੇ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਹੋਇਆਂ ਕਿਹਾ ਕਿ ਪੁਸਤਕਾਂ ਮਨੁੱਖ ਨੂੰ ਸਭਿਅਕ ਪ੍ਰਾਣੀ ਬਣਾਉਂਦੀਆਂ ਹਨ ਅਤੇ ਇਹਨਾਂ ਰਾਹੀਂ ਪੀੜ੍ਹੀ ਦਰ ਪੀੜ੍ਹੀ ਵੱਖ-ਵੱਖ ਖੇਤਰਾਂ ਨਾਲ ਸੰਬੰਧਤ ਗਿਆਨ ਸਾਡੇ ਤੱਕ ਪਹੁੰਚਦਾ ਹੈ। ਪੁਸਤਕਾਂ ਰਾਹੀਂ ਇਹ ਗਿਆਨ ਅਗਲੀਆਂ ਪੀੜ੍ਹੀਆਂ ਤੱਕ ਵੀ ਪਹੁੰਚਦਾ ਰਹਿੰਦਾ ਹੈ। 

ਇਸ ਮੌਕੇ ’ਤੇ ਮੁੱਖ ਬੁਲਾਰਿਆਂ ਵੱਜੋਂ ਪਹੁੰਚੇ ਸਮਕਾਲੀ ਦੌਰ ਦੇ ਗੰਭੀਰ ਪਾਠਕ ਅਤੇ ਚਿੰਤਕ ਸੁਖਜਿੰਦਰ ਅਤੇ ਸੈਮ ਗੁਰਵਿੰਦਰ ਨੇ ਮਨੁੱਖੀ ਜੀਵਨ ਵਿੱਚ ਪੁਸਤਕਾਂ ਦੇ ਮਹੱਤਵ ਬਾਰੇ ਵਿਸਥਾਰ ਸਹਿਤ ਚਰਚਾ ਕਰਦੇ ਹੋਏ ਮਨੁੱਖ ਦੇ ਅਸਿਤਤਵ ਅਤੇ ਵਿਸ਼ਵ ਵਿਆਪੀ ਸਰੋਕਾਰਾਂ ਦੇ ਹਵਾਲੇ ਨਾਲ ਗੱਲਬਾਤ ਕੀਤੀ। ਇਸ ਮੌਕੇ ਜ਼ਿਲ੍ਹਾ ਲਾਇਬ੍ਰੇਰੀ ਦੇ ਪਾਠਕਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਪਾਠਕਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸੁਖਜਿੰਦਰ ਨੇ ਕਿਹਾ ਕਿ ਸਾਨੂੰ ਵਧੀਆਂ ਪੁਸਤਕ ਦੀ ਚੋਣ ਦੀ ਸੂਝ ਸਭ ਤੋਂ ਪਹਿਲਾਂ ਸਾਡੇ ਪਾਠਕ੍ਰਮ ਤੋਂ ਹੀ ਮਿਲਦੀ ਹੈ।

ਵਿਦਿਆਰਥੀ ਜੀਵਨ ਵਿੱਚ ਪੜ੍ਹਦਿਆਂ ਜੇਕਰ ਕਿਸੇ ਰਚਨਾ ਨੇ ਤੁਹਾਡੇ ਮਨ ਅੰਦਰ ਕੋਈ ਸਵਾਲ ਖੜ੍ਹਾ ਨਹੀ ਕੀਤਾ, ਚਿੰਤਨ ਲਈ ਨਹੀ ਪ੍ਰੇਰਿਆ ਜਾਂ ਕਿਸੇ ਗੱਲ ਨੇ ਤੁਹਾਡੀ ਸੰਵੇਦਨਾ ਨੂੰ ਟੁੰਬਿਆਂ ਨਹੀਂ ਤਾਂ ਸਮਝ ਲੈਣਾ ਚਾਹੀਦਾ ਹੈ ਕਿ ਤੁਸੀਂ ਪੁਸਤਕਾਂ ਤੋਂ ਦੂਰ ਹੋ ਅਤੇ ਤੁਹਾਨੂੰ ਮਨੁੱਖ ਹੋਣ ਲਈ ਪੁਸਤਕਾਂ ਨਾਲ ਜੁੜਨਾ ਚਾਹੀਦਾ ਹੈ। ਚੰਗੀ ਪੁਸਤਕ ਦੀ ਚੋਣ ਅਤੇ ਪੜ੍ਹਨ ਦਾ ਢੰਗ ਹਰੇਕ ਮਨੁੱਖ ਆਪੋ-ਆਪਣੇ ਢੰਗ ਨਾਲ ਆਪਣੇ ਸਵੈ ਅਨੁਭਵ ਵਿੱਚੋ ਸਿੱਖਦਾ ਹੈ। 

ਆਪਣੀ ਗੱਲ ਨੂੰ ਅੱਗੇ ਜਾਰੀ ਰੱਖਦਿਆਂ ਕਿਹਾ ਕਿ ਇਸ ਸੰਬੰਧੀ ਸਮਝ ਬਣਾਉਣ ਅਤੇ ਇਸ ਨੂੰ ਪਕੇਰੀ ਕਰਨ ਵਿੱਚ ਅਧਿਆਪਕ ਦੀ ਬਹੁਤ ਵੱਡੀ ਭੂਮਿਕਾ ਹੁੰਦੀ ਹੈ। ਇਸ ਮੌਕੇ ਸੈਮ ਗੁਰਵਿੰਦਰ ਨੇ ਕਿਹਾ ਕਿ ਮਨੁੱਖ ਕਹਾਣੀਆਂ ਨਾਲ ਜੁੜਿਆ ਹੋਇਆ ਹੈ। ਸਭ ਤੋਂ ਪਹਿਲਾਂ ਸੁਣੀਆਂ ਹੋਈਆਂ ਕਹਾਣੀਆਂ ਦ੍ਰਿਸ਼ਾਂ ਵਾਂਗ ਮਨ ਵਿੱਚ ਵੱਸ ਜਾਂਦੀਆਂ ਹਨ। ਇਹ ਦ੍ਰਿਸ਼ ਹੀ ਮਨੁੱਖ ਦੇ ਸੁਹਜ ਸੁਆਦ ਅਤੇ ਚਿੰਤਨ-ਮੰਥਨ ਦੇ ਰਸਤੇ ਖੋਲਦੇ ਹਨ। 

ਉਨ੍ਹਾਂ ਵਿਸ਼ਵ ਪ੍ਰਸਿੱਧ ਲੇਖਕਾਂ ਦੀਆਂ ਰਚਨਾਵਾਂ ਦੇ ਹਵਾਲੇ ਨਾਲ ਗੱਲ ਕਰਦਿਆਂ ਕਿਹਾ ਕਿ ਅਸੀ ਜਿਵੇਂ- ਜਿਵੇਂ ਪੜ੍ਹਦੇ ਜਾਵਾਂਗੇ ਸਾਡਾ ਜੀਵਨ ਪ੍ਰਤੀ ਨਜ਼ਰੀਆ ਵੀ ਬਦਲਦਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਦੀ ਵੀ ਵਿਸ਼ੇਸ਼ ਤੌਰ ’ਤੇ ਸਮਾਂ ਕੱਢ ਕੇ ਨਹੀਂ ਪੜ੍ਹਿਆ ਜਾ ਸਕਦਾ ਸਗੋਂ ਆਮ ਤੌਰ ’ਤੇ ਅਸੀਂ ਕਿਸੇ ਸਫ਼ਰ ਜਾਂ ਕਿਸੇ ਦੇ ਇੰਤਜ਼ਾਰ ਸਮੇਂ ਪੜ੍ਹ ਸਕਦੇ ਹਾਂ। ਇਸ ਲਈ ਜ਼ਰੂਰੀ ਹੈ ਕਿ ਤੁਹਾਡੇ ਕੋਲ ਹਮੇਸ਼ਾ ਵੱਖ-ਵੱਖ ਪ੍ਰਕਿਰਤੀ ਵਾਲੀਆਂ ਕੁਝ ਕਿਤਾਬਾਂ ਹੋਣ। 

ਉਨ੍ਹਾਂ ਕਿਹਾ ਕਿ ਮਾਨਸਿਕ ਰੁਚੀ ਅਨੁਸਾਰ ਕਈ ਵਾਰ ਅਸੀਂ ਕੁਝ ਹਲਕਾ ਫੁਲਕਾ ਪੜ੍ਹਨਾ ਪਸੰਦ ਕਰਦੇ ਹਾਂ ਅਤੇ ਕਿਸੇ ਵੇਲੇ ਗਹਿਰ ਗੰਭੀਰ। ਸੈਮ ਗੁਰਵਿੰਦਰ ਜਿਥੇ ਪੰਜਾਬੀ ਸਾਹਿਤ ਨਾਲ ਜੁੜਿਆ ਹੋਇਆ ਹੈ ਉਥੇ ਹੀ ਵਿਸ਼ਵ ਸਾਹਿਤ ਦੀਆਂ ਕਲਾਸਿਕ ਰਚਨਾਵਾਂ ਬਾਰੇ ਚਰਚਾ ਕਰਦਾ ਰਹਿੰਦਾ ਹੈ। ਲਾਇਬ੍ਰੇਰੀ ਵਿੱਚ ਬੈਠੇ ਹੋਏ ਪਾਠਕਾਂ ਨਾਲ ਉਸ ਨੇ ਵੱਖ-ਵੱਖ ਕਿਸਮ ਦੀਆਂ ਕਿਤਾਬਾਂ ਦੇ ਆਨ ਲਾਈਨ ਸਰੋਤਾਂ/ਵੈਬ ਸਾਈਟਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਸ ਨੇ ਵੱਖ-ਵੱਖ ਯਾਨਰ ਦੀਆਂ ਪੁਸਤਕਾਂ ਬਾਰੇ ਵੀ ਗੰਭੀਰਤਾ ਨਾਲ ਆਪਣੇ ਵਿਚਾਰ ਪੇਸ਼ ਕੀਤੇ।

ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਇਸ ਵਿੱਚ ਸਮਕਾਲ ਦੇ ਸਮੇਂ ਦੀਆਂ ਪਾਠਕਾਂ ਅਤੇ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਮੁੱਖ ਰਖਕੇ ਬਹੁਤ ਹੀ ਗੰਭੀਰ ਅਤੇ ਸਾਰਥਿਕ ਵਿਚਾਰ ਚਰਚਾ ਹੋਈ। ਇਸ ਮੌਕੇ ’ਤੇ ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀਆਂ ਤਰਿੰਦਰ ਸਿੰਘ ਅਤੇ ਅਰਪਨਪ੍ਰੀਤ ਕੌਰ ਨੇ ਸਿੱਖਿਆ ਅਤੇ ਪੁਸਤਕਾਂ ਦੇ ਮਹੱਤਵ ਸੰਬੰਧੀ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਸਾਂਝੇ ਕੀਤੇ। 

ਲਾਇਬ੍ਰੇਰੀ ਦੇ ਪਾਠਕ ਜਸਪਾਲ ਸਿੰਘ ਨੇ ਆਪਣੀ ਕਵਿਤਾ ਆਏ ਹੋਏ ਮਹਿਮਾਨਾਂ ਨਾਲ ਸਾਂਝੀ ਕੀਤੀ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸੇਵਾ ਮੁਕਤ ਪ੍ਰਾਅਧਿਆਪਕ ਆਰ.ਐੱਸ.ਡੀ. ਕਾਲਜ ਅਤੇ ਨਿਰਦੇਸ਼ਕ ਵਿਵੇਕਾਨੰਦ ਵਰਲਡ ਸਕੂਲ ਡਾ. ਐੱਸ.ਐੱਨ ਰੁਦਰਾ ਨੇ ਕਿਹਾ ਕਿ ਇਹ ਸਮਾਗਮ ਆਪਣੇ ਆਪ ਵਿੱਚ ਇਕ ਇੰਟਲੈਕਚੁਅਲ ਕਿਸਮ ਦਾ ਸੀ ਅਤੇ ਦੋਵੇਂ ਬੁਲਾਰਿਆਂ ਸੁਖਜਿੰਦਰ ਅਤੇ ਸੈਮ ਗੁਰਵਿੰਦਰ ਨੇ ਪੁਸਤਕਾਂ ਬਾਰੇ ਜਿਸ ਹਵਾਲੇ ਨਾਲ ਗੱਲ ਸ਼ੁਰੂ ਕੀਤੀ ਉਸ ਵਿੱਚ ਬਹੁਤ ਸਾਰੇ ਵਿਸ਼ਵ ਵਿਆਪੀ ਵਰਤਾਰਿਆਂ ਨੂੰ ਆਪਣੇ ਕਲੇਵਰ ਵਿੱਚ ਲੈ ਲਿਆ।

ਉਨ੍ਹਾਂ ਕਿਹਾ ਕਿ ਇਹ ਫ਼ਿਰੋਜ਼ਪੁਰ ਵਿੱਚ ਅੰਤਰ ਰਾਸ਼ਟਰੀ ਪੁਸਤਕ ਦਿਹਾੜੇ ਨੂੰ ਸਮਰਪਿਤ ਇਕ ਨਿਵੇਕਲੀ ਕਿਸਮ ਦਾ ਪਹਿਲਾ ਸਮਾਗਮ ਹੈ ਜਿਸ ਲਈ ਉਨ੍ਹਾਂ ਨੇ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਅਤੇ ਭਾਸ਼ਾ ਵਿਭਾਗ, ਪੰਜਾਬ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਉਹਨਾਂ ਜ਼ਿਲ੍ਹਾ ਲਾਇਬ੍ਰੇਰੀ ਦੇ ਅੰਦਰੂਨੀ ਵਾਤਾਵਰਨ ਦੀ ਪ੍ਰਸੰਸ਼ਾ ਕਰਦੇ ਹੋਏ ਕਿਹਾ ਕਿ ਇਹ ਲਾਇਬ੍ਰੇਰੀ ਫ਼ਿਰੋਜ਼ਪੁਰ ਲਈ ਵਰਦਾਨ ਸਾਬਤ ਹੋ ਗਈ ਹੈ। 

ਉਨ੍ਹਾਂ ਉਮੀਦ ਕੀਤੀ ਕਿ ਭਵਿੱਖ ਵਿੱਚ ਅਜਿਹੀ ਇੰਟਲੈਕਚੁਅਲ ਵਿਚਾਰ ਚਰਚਾ ਦੀ ਪਰੰਪਰਾ ਇਸ ਮੰਚ ਤੋਂ ਸ਼ੁਰੂ ਹੋ ਕੇ ਫ਼ਿਰੋਜ਼ਪੁਰ ਵਾਸੀਆਂ ਲਈ ਮਾਣ ਭਰਿਆ ਸਬੱਬ ਬਣੇਗੀ। ਇਸ ਮੌਕੇ ਤੇ ਗ਼ਜ਼ਲਗੋ ਗੁਰਤੇਜ ਕੁਹਾਰਵਾਲਾ, ਡਾ. ਰਾਮੇਸ਼ਵਰ ਸਿੰਘ ਕਟਾਰਾ, ਸ਼੍ਰੀ ਹਰੀਸ਼ ਮੌਂਗਾ, ਸ. ਸੁਖਦੇਵ ਸਿੰਘ ਭੱਟੀ ਅਤੇ ਇੰਜ. ਗੁਰਦਿਆਲ ਸਿੰਘ ਵਿਰਕ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ। 

ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਵਿੱਚ ਖੋਜ ਅਫ਼ਸਰ ਦਲਜੀਤ ਸਿੰਘ, ਸੀਨੀਅਰ ਸਹਾਇਕ ਸ਼੍ਰੀ ਰਮਨ ਕੁਮਾਰ, ਕਲਰਕ ਸ਼੍ਰੀ ਚੇਤਨ ਕੁਮਾਰ, ਰਵੀ ਕੁਮਾਰ, ਵਿਜੈ ਕੁਮਾਰ ਅਤੇ ਦੀਪਕ ਕੁਮਾਰ ਦਾ ਵਿਸ਼ੇਸ਼ ਯੋਗਦਾਨ ਰਿਹਾ।  

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD