Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

‘‘ਆਪ ਦੀ ਸਰਕਾਰ, ਆਪ ਦੇ ਦੁਆਰ ਹਲਕਾ ਅਟਾਰੀ ਵਿਖੇ ਲਗਾਇਆ ਕੈਂਪ

ਕਿਸੇ ਵੀ ਲੋੜਵੰਦ ਲਾਭਪਾਤਰੀ ਨੂੰ ਸਰਕਾਰੀ ਸਹੂਲਤਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਝਾਂ : ਸਾਕਸ਼ੀ ਸਾਹਨੀ

Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government, Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 24 Apr 2025

Last updated on: Apr 25, 2025, 15:45 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ  ਕੈਂਪ ਲਗਾਏ ਜਾ ਰਹੇ ਹਨ। "ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ, ਇਸ ਨਾਲ ਜਿਥੇ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ ਉਥੇ  ਖਰਚਾ ਵੀ ਘੱਟ ਹੁੰਦਾ ਹੈ। 

ਅੱਜ ਹਲਕਾ ਅਟਾਰੀ ਦੇ ਪਿੰਡ ਮੋਦੇ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਪਿੰਡ ਮੋਦੇ ਅਤੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਕੈਪ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਲਿਆ। 

ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋ ਲਗਾਏ ਗਏ ਕੈਪ ਦਾ ਦੋਰਾ ਕਰਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਕੇ ਤੇ ਹੀ ਇੰਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾਵੇ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। 

ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਲੋੜਵੰਦ ਲਾਭਪਾਤਰੀ ਨੂੰ ਸਰਕਾਰ ਵਲੋਂ ਮੁਹੱਈਆਂ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ। ਕੈਂਪ ਦੌਰਾਨ ਮਾਲ ਵਿਭਾਗ ਤੋਂ ਇਲਾਵਾ ਸੇਵਾ ਕੇਂਦਰਾਂ ਨਾਲ ਸਬੰਧਤ ਕੰਮ,  ਪੈਨਸ਼ਨਾਂ,  ਗਲੀਆਂ-ਨਾਲੀਆਂ ਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ ਤੋਂ ਇਲਾਵਾ ਵਿਕਾਸ ਕਾਰਜਾਂ ਨਾਲ ਸਬੰਧਤ ਸਮੱਸਿਆਵਾਂ ਸਨ। 

ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਵੱਖ-ਵੱਖ ਵਿਭਾਗਾਂ ਵਲੋਂ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਲਗਾਏ ਗਏ ਕਾਊਂਟਰਾਂ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ ਗਿਆ। 

ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਹਰ ਇੱਕ ਲਾਭਪਾਤਰੀ ਨੂੰ ਸਰਕਾਰ ਅਤੇ ਸਬੰਧਤ ਵਿਭਾਗ ਵਲੋਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ ਬਾਰੇ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਲਾਭਪਾਤਰੀ ਕਿਸੇ ਵੀ ਸਹੂਲਤ ਤੋਂ ਵਾਝਾਂ ਨਾ ਰਹਿ ਸਕੇ।

ਇਸ ਉਪਰੰਤ ਡਿਪਟੀ ਕਮਿਸਨਰ ਵਲੋ ਅਟਾਰੀ ਵਿਖੇ ਸਥਿਤ ਸਰਕਾਰੀ ਸਕੂਲ ਦਾ ਦੋਰਾ ਵੀ ਕੀਤਾ ਗਿਆ ਅਤੇ ਸਕੂਲੀ ਬੱਚਿਆਂ ਅਤੇ ਪਿੰਡ ਦੇ ਲੋਕਾਂ ਕੋਲੋ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵਲੋ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ ਅਤੇ ਜ਼ਿਲੇ੍ ਦੇ ਸਾਰੇ ਸਕੂਲਾਂ ਵਿਚ ਨਵੇ ਕਲਾਸ ਰੂਮ, ਚਾਰਦੀਵਾਰੀ ਅਤੇ ਹੋਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਐਸ.ਡੀ.ਐਮ. ਮਨਕੰਵਲ ਸਿੰਘ ਚਾਹਲ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਕਰੀਬ 275  ਲੋਕਾਂ ਵੱਲੋਂ ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਜਾਣਕਾਰੀ ਪ੍ਰਾਪਤ ਕੀਤੀ ਅਤੇ ਕਈ ਲੋਕਾਂ ਵਲੋ ਸਰਕਾਰੀ ਸਹੂਲਤਾਂ ਲੈਣ ਲਈ  ਅਪਲਾਈ ਵੀ ਕੀਤਾ ਗਿਆ। ਇਸ ਕੈਂਪ ਵਿੱਚ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨੇ ਮੌਕੇ ਉਤੇ ਹਾਜ਼ਰ ਰਹਿ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ। 

ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਸਬੰਧੀ ਵੀ ਆਮ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government , Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD