Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਅਮਨ ਅਰੋੜਾ ਵੱਲੋਂ ਸੁਨਾਮ ਦੇ ਤਿੰਨ ਪਿੰਡਾਂ ਵਿੱਚ 4.69 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ਪਾਈਪਲਾਈਨ ਪ੍ਰੋਜੈਕਟਾਂ ਦੀ ਕਰਵਾਈ ਸ਼ੁਰੂਆਤ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 24 Apr 2025

Last updated on: Apr 25, 2025, 16:16 IST

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਤਿੰਨ ਪਿੰਡਾਂ ਵਿੱਚ 4.69 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ਦੀਆਂ ਪਾਈਪਲਾਈਨਾਂ ਵਿਛਾਉਣ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਖਸ਼ੀਵਾਲਾ ਵਿਖੇ 1.72 ਕਰੋੜ ਰੁਪਏ ਵਾਲੇ ਅਤੇ ਘਾਸੀਵਾਲਾ ਵਿੱਚ 1.71 ਕਰੋੜ ਰੁਪਏ ਦੇ ਅਤੇ ਚੌਵਾਸ ਪਿੰਡ ਵਿੱਚ 1.26 ਕਰੋੜ ਰੁਪਏ ਦੀ ਲਾਗਤ ਵਾਲੇ ਪਾਈਪਲਾਈਨ ਪਾਉਣ ਵਾਲੇ ਪ੍ਰੋਜੈਕਟਾਂ ਦੀ ਨੀਂਹ ਰੱਖੀ। 

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਦੇ ਵੱਧ ਤੋਂ ਵੱਧ ਖੇਤਰ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੁੱਖ ਉਦੇਸ਼ਾਂ ਵਿੱਚੋਂ ਇੱਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਿਰਧਾਰਤ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਸੂਬੇ ਦੇ ਮੌਜੂਦਾ ਨਹਿਰੀ ਪਾਣੀ ਸਿੰਚਾਈ ਪ੍ਰਣਾਲੀ ਦੀ ਮੁਰੰਮਤ ਅਤੇ ਨਵੀਨੀਕਰਨ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਅਣਗੌਲਿਆਂ ਕੀਤੀ ਗਈ ਟਿਕਾਊ ਸਿੰਚਾਈ ਪ੍ਰਣਾਲੀ ਨੂੰ ਹੁਣ ਮੌਜੂਦਾ ਸਰਕਾਰ ਵੱਲੋਂ ਮੁੜ-ਸੁਰਜੀਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ, ਪੰਜਾਬ ਵਿੱਚ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ ਕਿਉਂਕਿ ਟਿਊਬਵੈੱਲ ਆਪਣੀ ਰੀਚਾਰਜ ਸਮਰਥਾ ਨਾਲੋਂ ਵੱਧ ਭੂਮੀਗਤ ਪਾਣੀ ਕੱਢ ਰਹੇ ਸਨ। 

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤਰ੍ਹਾਂ ਸੂਬਾ ਜਲਦ ਹੀ ਮਾਰੂਥਲ ਵਿੱਚ ਤਬਦੀਲ ਹੋ ਸਕਦਾ ਹੈ, ਇਸ ਲਈ ਸੂਬਾ ਸਰਕਾਰ ਨੇ ਨਹਿਰੀ ਪਾਣੀ ਨਾਲ ਸਿੰਚਾਈ ਪ੍ਰਣਾਲੀ ਦੇ ਸੁਰਜੀਤੀਕਰਨ ਸਬੰਧੀ ਕਾਰਜ ਸ਼ੁਰੂ ਕਰ ਦਿੱਤੇ ਹਨ ਜੋ ਕਿ ਭੂਮੀਗਤ ਪਾਣੀ ਨੂੰ ਬਚਾਉਣ ਦਾ ਇੱਕੋ ਇੱਕ ਤਰੀਕਾ ਹੈ। ਸ੍ਰੀ ਅਮਨ ਅਰੋੜਾ ਨੇ ਅੱਗੇ ਦੱਸਿਆ ਕਿ ਮਾਨ ਸਰਕਾਰ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ, ਜੋ ਕਿ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। 

ਉਨ੍ਹਾਂ ਅੱਗੇ ਕਿਹਾ ਕਿ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾ ਕੇ, ਉਨ੍ਹਾਂ ਦੀ ਸਰਕਾਰ ਕਿਸਾਨਾਂ ਦਾ ਵਿੱਤੀ ਬੋਝ ਘਟਾਉਣ ਦੀ ਵੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਇਹ ਟਿਊਬਵੈਲਾਂ ਦੇ ਮੁਕਾਬਲੇ ਸਿੰਚਾਈ ਦਾ ਸਭ ਤੋਂ ਕਿਫਾਇਤੀ ਤਰੀਕਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਹਿਰਾਂ ਦੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਹੈ ਜਿਸ ਨਾਲ ਦਹਾਕਿਆਂ ਬਾਅਦ ਨਹਿਰੀ ਪਾਣੀ ਦੀ ਟੇਲਾਂ ਤੱਕ ਪਹੁੰਚ ਯਕੀਨੀ ਬਣਾਈ ਗਈ ਹੈ।

ਸੁਨਾਮ ਵਿਧਾਨ ਸਭਾ ਹਲਕੇ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਦੇ ਪ੍ਰੋਜੈਕਟਾਂ ਤੋਂ ਇਲਾਵਾ ਹਲਕੇ ਵਿੱਚ 75 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਸਿੰਚਾਈ ਪਾਈਪਲਾਈਨਾਂ ਪਹਿਲਾਂ ਹੀ ਵਿਛਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਹਰੇਕ ਸਥਿਤੀ ਵਿੱਚ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕਿਸਾਨ ਭਾਈਚਾਰੇ ਦੀ ਸਹਾਇਤਾ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਮੌਕੇ ਐਸ.ਡੀ.ਐਮ. ਪ੍ਰਮੋਦ ਸਿੰਗਲਾ, ਚੀਫ ਭੂਮੀ ਰੱਖਿਆ ਮਹਿੰਦਰ ਸਿੰਘ, ਐਕਸੀਅਨ ਭੂਮੀ ਰੱਖਿਆ ਗੁਰਵਿੰਦਰ ਸਿੰਘ ਢਿੱਲੋਂ, ਬੀ.ਡੀ.ਪੀ.ਓ. ਸੰਜੀਵ ਕੁਮਾਰ, ਚੇਅਰਮੈਨ ਮੁਕੇਸ਼ ਜੁਨੇਜਾ, ਗੁਰਤੇਜ ਸਿੰਘ ਬਖਸ਼ੀਵਾਲ, ਗੁਰਚਰਨ ਸਿੰਘ ਸਰਪੰਚ ਚੌਵਾਸ, ਪ੍ਰੀਤਮ ਸਿੰਘ ਸਰਪੰਚ ਘਾਸੀਵਾਲਾ, ਸੁਖਪਾਲ ਸਿੰਘ, ਰਾਜ ਸ਼ਰਮਾ, ਭਾਗ ਸਿੰਘ ਸਰਪੰਚ ਬਖਸ਼ੀਵਾਲਾ, ਮਨਪ੍ਰੀਤ ਬਾਂਸਲ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD