Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਿੱਖਿਆ ਕ੍ਰਾਂਤੀ; ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ

ਪਟਿਆਲਾ ਜ਼ਿਲ੍ਹੇ ਦੇ 11 ਸਕੂਲਾਂ 'ਚ 1.93 ਕਰੋੜ ਰੁਪਏ ਦੇ ਪ੍ਰੋਜੈਕਟ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ

Gurdev Singh Dev Maan, Nabha, AAP, Aam Aadmi Party, Aam Aadmi Party Punjab, AAP Punjab, Chetan Singh Jauramajra, Punjab Sikhya Kranti

Web Admin

Web Admin

5 Dariya News

ਪਟਿਆਲਾ , 24 Apr 2025

Last updated on: Apr 25, 2025, 16:36 IST

ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ, ਸਨੌਰ ਤੇ ਨਾਭਾ ਦੇ 11 ਸਕੂਲਾਂ ਵਿੱਚ ਹੋਏ 1.93 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ 'ਚ ਸੁਧਾਰ ਅਤੇ ਨਵੀਨੀਕਰਨ ਦੇ ਕਾਰਜ ਦਾ ਅੱਜ ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ।

ਜਿਨ੍ਹਾਂ ਸਕੂਲਾਂ ਵਿੱਚ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ, ਉਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਕਾਲਾ, ਪਸਿਆਣਾ ਤੇ ਸ਼ੇਰਮਾਜਰਾ, ਸਰਕਾਰੀ ਮਿਡਲ ਸਕੂਲ ਮੈਣ ਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਮਾਜਰਾ ਵਿਖੇ 1.18 ਕਰੋੜ ਰੁਪਏ ਨਾਲ ਹੋਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।

ਇਸੇ ਤਰ੍ਹਾਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੇਵਾਲ ਤੇ ਸਰਕਾਰੀ ਮਿਡਲ ਸਕੂਲ ਸੁਧੇਵਾਲ ਵਿਖੇ ਕਰੀਬ 42 ਲੱਖ ਰੁਪਏ ਦੇ ਕੰਮ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ, ਵਿਧਾਇਕ ਸਾਹਿਬਾਨ ਨੇ ਉਨ੍ਹਾਂ ਨੂੰ ਪੜ੍ਹਾਈ ਦਾ ਬਿਹਤਰ ਵਾਤਾਵਰਣ ਮੁਹਈਆ ਕਰਵਾਉਣ ਲਈ ਲੋੜੀਂਦੀਆਂ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ। 

ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਸੂਬੇ ਅਤੇ ਦੇਸ਼ ਦਾ ਭਵਿੱਖ ਹਨ, ਉਨ੍ਹਾਂ  ਦੁਆਰਾ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਦੀ ਕਾਮਨਾ ਕਰਦੇ ਹੋਏ, ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਪ੍ਰਤੀ ਸਾਡਾ ਮੁੱਢਲਾ ਫਰਜ਼ ਹੈ ਕਿ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਸਰਕਾਰੀ ਸਕੂਲਾਂ ਚ ਵਿਦਿਆਰਥੀਆਂ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੇ ਹਨ, ਜਿਸ ਵਿੱਚ ਵਧੀਆ ਕਲਾਸ ਰੂਮ, ਪ੍ਰਯੋਗਸ਼ਾਲਾਵਾਂ, ਪਖਾਨੇ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਸ਼ਾਮਲ ਹਨ।

 

Tags: Gurdev Singh Dev Maan , Nabha , AAP , Aam Aadmi Party , Aam Aadmi Party Punjab , AAP Punjab , Chetan Singh Jauramajra , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD