Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਰੋਪੜ ਜ਼ਿਲ੍ਹੇ ਦੇ ਸ਼ੂਟਰ ਅਮਿਤੋਜ ਸਿੰਘ ਨੇ ਨੈਸ਼ਨਲ ਪੱਧਰ ਤੇ ਜਿੱਤਿਆ ਮੈਡਲ

ਡਿਪਟੀ ਕਮਿਸ਼ਨਰ ਅਤੇ ਰੋਪੜ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

Sports News, Ropar, Rupnagar

Web Admin

Web Admin

5 Dariya News

ਰੂਪਨਗਰ , 24 Apr 2025

Last updated on: Apr 25, 2025, 16:48 IST

ਰੋਪੜ ਜ਼ਿਲ੍ਹੇ ਦੇ ਸ਼ੂਟਰ ਅਮਿਤੋਜ ਸਿੰਘ ਪੁੱਤਰ ਸ. ਉਪਿੰਦਰ ਸਿੰਘ ਨੇ ਰਾਈਫ਼ਲ ਸ਼ੂਟਿੰਗ ਮੁਕਾਬਲੇ ਦੇ 50 ਮੀਟਰ 3 ਪੁਜੀਸ਼ਨ ਜੂਨੀਅਰ ਕੈਟਾਗਰੀ ਦੇ ਸਖ਼ਤ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਆਪਣੇ ਰੂਪਨਗਰ ਅਤੇ ਪੰਜਾਬ ਦਾ ਨਾਂ ਚਮਕਾਇਆ ਹੈ। ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਸਿੰਘ ਵਾਲੀਆ ਅਤੇ ਰੋਪੜ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਨੇ ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਸਿੰਘ ਵਾਲੀਆ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਇੱਥੇ ਇਹ ਵੀ ਵਿਸ਼ੇਸ਼ ਤੌਰ ਤੇ ਜ਼ਿਕਰਯੋਗ ਹੈ ਕਿ ਰਾਈਫ਼ਲ 3 ਪੁਜੀਸ਼ਨ ਵਿੱਚ ਰੂਪਨਗਰ ਦੇ ਕਿਸੇ ਵੀ ਸ਼ੂਟਰ ਨੇ ਨੈਸ਼ਨਲ ਪੱਧਰ ਉੱਤੇ ਪਹਿਲਾ ਮੈਡਲ ਜਿੱਤਿਆ ਹੈ। ਉਨ੍ਹਾਂ ਦੱਸਿਆ ਕਿ ਰੂਪਨਗਰ ਵਿੱਚ ਜਲਦ ਹੀ 50 ਮੀਟਰ ਸ਼ੂਟਿੰਗ ਰੇਂਜ ਦਾ ਨਿਰਮਾਣ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਜਦੋਂ ਇਸ ਈਵੈਂਟ ਲਈ 50 ਮੀਟਰ ਰੇਂਜ ਦਾ ਨਿਰਮਾਣ ਰੋਪੜ ਵਿਖੇ ਹੋ ਜਾਵੇਗਾ ਤਾਂ ਇਸ ਈਵੈਂਟ ਵਿੱਚ ਵੀ ਸਾਡੇ ਸ਼ੂਟਰ ਅੰਤਰਰਾਸ਼ਟਰੀ ਪੱਧਰ ਤੇ ਮੱਲਾਂ ਮਾਰਨ ਦੇ ਕਾਬਿਲ ਹੋ ਜਾਣਗੇ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸ. ਨਰਿੰਦਰ ਸਿੰਘ ਬੰਗਾ ਨੇ ਦੱਸਿਆ ਕਿ 23ਵੀਂ ਕੁਮਾਰ ਸੁਰਿੰਦਰ ਸਿੰਘ ਸ਼ੂਟਿੰਗ ਚੈਂਪੀਅਨਸ਼ਿਪ, ਜੋ ਕਿ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਨਵੀਂ ਦਿੱਲੀ ਵਿਖੇ ਚੱਲ ਰਹੀ ਹੈ, ਵਿਖੇ ਇਹ ਮੈਡਲ ਹਾਸਲ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਅਮਿਤੋਜ ਸਿੰਘ ਨੇ ਕਵਾਲੀਫਾਇੰਗ ਰਾਉਂਡ ਵਿੱਚ 581/600 ਸਕੋਰ ਲਗਾ ਕੇ ਦੂਜੇ ਸਥਾਨ ਤੇ ਰਿਹਾ। ਇਸ ਉਪਰੰਤ ਫਾਈਨਲ ਮੁਕਾਬਲੇ ਵਿੱਚ ਨੀਲਿੰਗ ਅਤੇ ਪ੍ਰੋਨ ਪੁਜੀਸ਼ਨ ਤੋਂ ਬਾਅਦ ਅਮਿਤੋਜ ਲਗਾਤਾਰ ਪਹਿਲੇ ਸਥਾਨ ਤੇ ਕਾਬਜ਼ ਰਿਹਾ। ਆਖ਼ਿਰੀ ਸਟੈਂਡਿੰਗ ਪੁਜੀਸ਼ਨ ਵਿੱਚ ਪਿੱਛੜ ਕੇ ਤੀਜੇ ਸਥਾਨ ਹਾਸਲ ਕਰਕੇ ਕਾਂਸੀ ਦਾ ਤਮਗਾ ਜਿੱਤਿਆ। 

ਅਮਿਤੋਜ ਸਿੰਘ ਦੀ ਇਸ ਉਪਲਬਧੀ ਤੇ ਸਮੁੱਚੀ ਰੋਪੜ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ, ਜਨਰਲ ਸਕੱਤਰ ਅਰਸ਼ਦੀਪ ਬੰਗਾ, ਵਾਈਸ ਪ੍ਰਧਾਨ ਡਾ. ਰਾਜੇਸ਼ ਚੌਧਰੀ, ਖ਼ਜ਼ਾਨਚੀ ਅੰਮ੍ਰਿਤਪਾਲ ਸਿੰਘ, ਸ. ਹਰਜੀਤ ਸਿੰਘ ਸੈਣੀ, ਐਡਵੋਕੇਟ ਰਾਜਿੰਦਰ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

 

Tags: Sports News , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD