Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਖਿਲਾਫ਼ ਇਕਜੁੱਟ ਹੋਏ ਜਲੰਧਰ ਜ਼ਿਲ੍ਹੇ ਦੇ ਵਾਸੀ

ਹਲਕਾ ਵਿਧਾਇਕਾਂ ਦੀ ਅਗਵਾਈ ’ਚ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਕੱਢਿਆ ਕੈਂਡਲ ਮਾਰਚ

Raman Arora, Jalandhar, AAP, Aam Aadmi Party, Aam Aadmi Party Punjab, AAP Punjab, Inderjit Kaur Mann

5 Dariya News

5 Dariya News

5 Dariya News

ਜਲੰਧਰ , 24 Apr 2025

Last updated on: Apr 25, 2025, 17:00 IST

ਜਲੰਧਰ ਵਿਖੇ ਵੀਰਵਾਰ ਦੀ ਸ਼ਾਮ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਅਗਵਾਈ ਵਿੱਚ ਅੱਤਵਾਦੀ ਹਮਲੇ ਦੇ ਵਿਰੁੱਧ ਕੱਢੇ ਗਏ ਕੈਂਡਲ ਮਾਰਚ ਵਿੱਚ ਲੋਕਾਂ ਦਾ ਭਾਰੀ ਰੋਹ ਅਤੇ ਇਕੱਠ ਦੇਖਿਆ ਗਿਆ। ਇਹ ਕੈਂਡਲ ਮਾਰਚ ਪਹਿਲਗਾਮ ਵਿਖੇ ਹੋਏ ਅਤਿ ਘਿਨੌਣੇ ਅੱਤਵਾਦੀ ਹਮਲੇ, ਜਿਸ ਵਿੱਚ 26 ਨਿਰਦੋਸ਼ ਤੇ ਮਾਸੂਮ ਲੋਕ ਮਾਰੇ ਗਏ ਸਨ, ਨੁੰ ਸ਼ਰਧਾਂਜ਼ਲੀ ਭੇਟ ਕਰਨ ਲਈ ਕੱਢਿਆ ਗਿਆ। 

ਇਹ ਮਾਰਚ ਭਗਵਾਨ ਵਾਲਮਿਕੀ ਜੀ ਚੌਕ ਅਤੇ ਨਕੋਦਰ ਸ਼ਹਿਰ ਵਿਖੇ ਵਿਧਾਇਕ ਰਮਨ ਅਰੋੜਾ ਅਤੇ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਅਗਵਾਈ ਵਿੱਚ ਕੱਢਿਆ ਗਿਆ। ਇਕ ਹੋਰ ਮਾਰਚ ਦੋਆਬਾ ਚੌਕ ਵਿਖੇ ਚੇਅਰਮੈਨ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ, ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਮੰਗਲ ਸਿੰਘ ਬਾਸੀ, ਆਪ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਕੱਢਿਆ ਗਿਆ।

ਕੈਂਡਲ ਮਾਰਚ ਦੌਰਾਨ ਸਾਰੇ ਵਰਗਾਂ ਦੇ ਲੋਕਾਂ ਵਲੋਂ ਸ਼ਿਰਕਤ ਕੀਤੀ ਗਈ, ਜਿਸ ਦੌਰਾਨ ਸਭ ਵਲੋਂ ਇਕਜੁਟੱਤਾ ਦਾ ਪ੍ਰਗਟਾਵਾ ਕਰਦਿਆਂ ਅੱਤਵਾਦ ਦੀ ਇਕਸੁਰ ਹੋ ਕੇ ਜ਼ੋਰਦਾਰ ਢੰਗ ਨਾਲ ਨਿੰਦਾ ਕੀਤੀ ਗਈ। ਮਾਰਚ ਦੌਰਾਨ ਹੱਥਾਂ ਵਿੱਚ ਮੋਮਬੱਤੀਆਂ, ਬੈਨਰ ਅਤੇ ਤਖ਼ਤੀਆਂ ਫੜ੍ਹ ਕੇ ਅੱਤਵਾਦ ਖਿਲਾਫ਼ ਰੋਸ ਦਾ ਪ੍ਰਗਟਾਵਾ ਕਰਦਿਆਂ ਸਭਨਾ ਵਲੋਂ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸਰਧਾਂਜ਼ਲੀਆਂ ਭੇਟ ਕਰਦਿਆਂ ਇਕ ਮਜ਼ਬੂਤ ਸੰਦੇਸ਼ ਦਿੱਤਾ ਕਿ ਸਭਿਅਕ ਸਮਾਜ ਵਿੱਚ ਅਜਿਹੀਆਂ ਘਿਣੌਨੀਆਂ ਗਤੀਵਿਧੀਆਂ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਰਮਨ ਅਰੋੜਾ ਅਤੇ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਵਲੋਂ ਇਸ ਮੰਦਭਾਗੀ ਘਟਨਾਂ ’ਤੇ ਡੂੰਘੇ ਦੁੱਖ ਤੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਹੁਣ ਤੱਕ ਦੇ ਸਮੇਂ ਦਾ ਅੱਤਵਾਦ ਵਲੋਂ ਸਭ ਤੋਂ ਗੈਰ ਮਨੁੱਖਤਾ ਵਾਲਾ ਕਾਰਨਾਮਾ ਕਰਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਹਮਲਾ ਨਾ ਕੇਵਲ ਨਿਰਦੋਸ਼ ਵਿਅਕਤੀਆਂ ਵਿਰੁੱਧ ਇਕ ਅਪਰਾਧ ਹੈ, ਸਗੋਂ ਮਨੁੱਖਤੀ ਕਦਰਾਂ-ਕੀਮਤਾਂ ਦਾ ਵੀ ਘਾਣ ਹੈ। ਉਨ੍ਹਾਂ ਕਿਹਾ ਕਿ ਇਸ ਵੈਸ਼ੀਆਣਾ ਅਪਰਾਧ ਨੇ ਸਾਰੀ ਮਨੁੱਖਤਾ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਸਭ ਨੂੰ ਇਸ ਦੀ ਜ਼ੋਰਦਾਰ ਢੰਗ ਨਾਲ ਨਿੰਦਾ ਕਰਨੀ ਚਾਹੀਦੀ ਹੈ।

ਵਿਧਾਇਕਾਂ ਨੇ ਜ਼ੋਰ ਦੇ ਕੇ ਕਿਹਾ ਕਿ ਜਿਨ੍ਹਾਂ ਵਲੋਂ ਇਹ ਘਿਨੌਣਾ ਅਪਰਾਧ ਕੀਤਾ ਗਿਆ ਹੈ, ਉਹਨਾਂ ਲਈ ਕਿਸੇ ਵੀ ਸਮਾਜ ਵਿੱਚ ਕੋਈ ਵੀ ਜਗ੍ਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਹਿੰਸਾਂ ਦੀਆਂ ਅਜਿਹੀਆਂ ਗਤੀਵਿਧੀਆਂ ਨੁੰ ਜੜ੍ਹ ਤੋਂ ਉਖਾੜ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਰ ਨਾਗਰਿਕ ਜੋ ਭਾਵੇਂ ਕਿਸੇ ਵੀ ਧਰਮ, ਖੇਤਰ ਜਾਂ ਵਿਚਾਰਧਾਰਾ ਦਾ ਹੋਵੇ, ਸਭ ਨੂੰ ਅਜਿਹੇ ਅਪਰਾਧਾਂ ਦੇ ਖਿਲਾਫ਼ ਇਕਜੁੱਟ ਹੋਕੇ ਖੜ੍ਹਨਾ ਚਾਹੀਦਾ ਹੈ।

ਉਨ੍ਹਾਂ ਵਲੋਂ ਦੁੱਖੀ ਪਰਿਵਾਰਾਂ ਨਾਲ ਪੂਰੀ ਹਮਦਰਦੀ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਭਰੋਸਾ ਦੁਆਇਆ ਕਿ ਪੰਜਾਬ ਦੇ ਸਾਰੇ ਲੋਕ ਇਸ ਨਾ ਪੂਰਾ ਹੋਣ ਵਾਲੇ ਨੁਕਸਾਨ ਵਿੱਚ ਉਹਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਭਰੇ ਸਮੇਂ ਵਿੱਚ ਪੂਰੀ ਤਰ੍ਹਾਂ ਉਹਨਾਂ ਦੇ ਨਾਲ ਖੜ੍ਹੀ ਹੈ। 

ਵਿਧਾਇਕਾਂ ਨੇ ਕਿਹਾ ਕਿ ਮਨੁੱਖਤਾ ਦਾ ਘਾਣ ਕਰਨ ਵਾਲੇ ਅਪਰਾਧੀਆਂ ਨੂੰ ਜਲਦ ਤੋਂ ਜਲਦ ਨਿਆਂ ਦੇ ਕਟਿਹਰੇ ਵਿੱਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਵਲੋਂ ਇਸ ਅਣ-ਮਨੁੱਖੀ ਕਾਰੇ ਲਈ ਜਿੰਮੇਵਾਰ ਦੋਸ਼ੀਆਂ ਲਈ ਸਖ਼ਤ ਤੋਂ ਸ਼ਖਤ ਸਜ਼ਾ ਦੀ ਮੰਗ ਕੀਤੀ ਗਈ। ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕਾਂ ਦੀਆਂ ਜਿੰਦਗੀਆਂ ਦੀ ਸੁਰੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆ  ਉਨ੍ਹਾਂ ਕਿਹਾ ਕਿ ਅੱਤਵਾਦ ਦੇ ਕਿਸੇ ਵੀ ਰੂਪ ਦੇ ਖਿਲਾਫ਼ ਸਭ ਨੂੰ ਇਕਜੁੱਟ ਹੁੰਦਿਆਂ ਸਖ਼ਤ ਰੁੱਖ ਅਪਣਾਉਣਾ ਚਾਹੀਦਾ ਹੈ। ਇਹ ਕੈਂਡਲ ਮਾਰਚ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਅਰਦਾਸ ਕਰਨ ਅਤੇ ਦੇਸ਼ ਵਿੱਚ ਸ਼ਾਂਤੀ ਤੇ ਨਿਆਂ ਨੂੰ ਕਾਇਮ ਰੱਖਣ ਦੀ ਦ੍ਰਿੜਤਾ ਦੇ ਸੰਕਲਪ ਨਾਲ ਸਮਾਪਤ ਹੋਇਆ।

 

Tags: Raman Arora , Jalandhar , AAP , Aam Aadmi Party , Aam Aadmi Party Punjab , AAP Punjab , Inderjit Kaur Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD