Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੀਐਸਆਈਆਰ-ਸੀਐਲਆਰਆਈ ਦਾ 78ਵੇਂ ਸਥਾਪਨਾ ਦਿਹਾੜਾ ਮੌਕੇ ਸਮਾਗਮ ਦਾ ਆਯੋਜਨ

CSIR, Central Leather Research institute, CLRI, Amandeep Singh Sandhu, Punjab Leather Federation, PLF,  Central Leather Research institute Regional Centre,Jalandhar

Web Admin

Web Admin

5 Dariya News

ਜਲੰਧਰ , 25 Apr 2025

Last updated on: Apr 25, 2025, 18:29 IST

ਸੀਐਸਆਈਆਰ - ਸੈਂਟਰਲ ਲੈਦਰ ਰਿਸਰਚ ਇੰਸਟੀਚਿਊਟ (ਸੀਐਲਆਰਆਈ) ਰੀਜਨਲ ਸੈਂਟਰ, ਜਲੰਧਰ ਵੱਲੋਂ ਆਪਣਾ 78ਵਾਂ ਸਥਾਪਨਾ ਦਿਹਾੜਾ ਮਨਾਇਆ ਗਿਆ। ਸਕੂਲ ਆਫ਼ ਐਮੀਨੈਂਸ ਭਾਰਗੋ ਕੈਂਪ ਜਲੰਧਰ ਦੇ ਵਿਦਿਆਰਥੀਆਂ, ਫੈਕਲਟੀ ਮੈਂਬਰਾਂ, ਚਮੜਾ ਉਦਯੋਗ ਦੇ ਟੈਨਰਾਂ ਅਤੇ ਤਕਨੀਕੀ ਸਟਾਫ਼ ਨੇ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਮੁੱਖ ਮਹਿਮਾਨ, ਪੰਜਾਬ ਲੈਦਰ ਫੈਡਰੇਸ਼ਨ (ਪੀ.ਐਲ.ਐਫ.) ਦੇ ਪ੍ਰਧਾਨ ਅਮਨਦੀਪ ਸਿੰਘ ਸੰਧੂ ਨੇ ਚਮੜਾ ਉਦਯੋਗ ਅਤੇ ਸਾਡੇ ਦੇਸ਼ ਦੀ ਆਰਥਿਕਤਾ ਵਿੱਚ ਇਸ ਦੇ ਯੋਗਦਾਨ 'ਤੇ ਚਾਨਣਾ ਪਾਉਂਦਿਆਂ ਪ੍ਰਧਾਨਗੀ ਭਾਸ਼ਣ ਦਿੱਤਾ। 

ਡਾ. ਐਸ.ਵੀ. ਸ਼੍ਰੀਨਿਵਾਸਨ, ਸਾਇੰਟਿਸਟ ਇੰਚਾਰਜ (SIC) ਨੇ CSIR-CLRI ਦੇ ਆਦੇਸ਼ ਦੀ ਸੰਖੇਪ ਜਾਣਕਾਰੀ ਦਿੱਤੀ ਅਤੇ CSIR ਵਿੱਚ ਖੋਜ ਖੇਤਰਾਂ ਨੂੰ ਲੈ ਕੇ ਵਿਦਿਆਰਥੀਆਂ ਲਈ ਸੰਭਾਵੀ ਮੌਕਿਆਂ ਬਾਰੇ ਚਾਨਣਾ ਪਾਇਆ। ਉੱਥੇ ਹੀ ਡਾ. ਪੀ. ਸੁਧਾਕਰ, ਪ੍ਰਿੰਸੀਪਲ ਸਾਇੰਟਿਸਟ ਨੇ ਚਮੜੇ ਅਤੇ ਚਮੜੇ ਦੇ ਉਤਪਾਦਾਂ ਦੀ ਜਾਂਚ ਲਈ ਲੋੜੀਂਦੇ ਮਿਆਰੀ ਪ੍ਰੋਟੋਕੋਲ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਗਈ। ਡਾ. ਮੋਲੀਆਰਾਸੀ ਵੀ, ਵਿਗਿਆਨੀ ਅਤੇ ਸ਼੍ਰੀ ਅਰੂਲਮਨੀ, ਸੀਨੀਅਰ ਤਕਨੀਕੀ ਅਧਿਕਾਰੀ, ਨੇ "ਚਮੜਾ ਅਤੇ ਇਸਦਾ ਰਹਿੰਦ-ਖੂੰਹਦ ਪ੍ਰਬੰਧਨ, ਅਤੇ ਟਿਕਾਊ ਵਿਕਾਸ ਟੀਚਿਆਂ (SDGs)” ਦੇ ਵਿਸ਼ੇ 'ਤੇ ਲੋਕਾਂ ਨੂੰ ਜਾਗਰੂਕ ਕੀਤਾ। 

ਹੋਰ ਤਕਨੀਕੀ ਸਹਿਯੋਗੀਆਂ ਰਜਨੀਸ਼ ਕੁਮਾਰ, ਕੁਮਾਰੀ ਆਸ਼ਿਮਾ ਪਾਲ ਅਤੇ ਸ਼੍ਰੀ ਅਜੀਤ ਕੁਮਾਰ ਵੱਲੋਂ ਚਮੜੇ ਦੀ ਭੌਤਿਕ ਅਤੇ ਰਸਾਇਣਕ ਜਾਂਚ ਦੇ ਵਿਸ਼ੇ ਨੂੰ ਕੇਂਦਰ ਵਿੱਚ ਰੱਖਦਿਆਂ ਵਿਚਾਰ ਸਾਂਝੇ ਕੀਤੇ ਗਏ। ਇਸ ਤੋਂ ਇਲਾਵਾ ਚਮੜੇ ਦੇ ਵੱਖੋ-ਵੱਖ ਉਤਪਾਦਾਂ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਇਹ ਪ੍ਰੋਗਰਾਮ ਬੂਟੇ ਲਾਉਣ ਦੇ ਨਾਲ ਸਫਲਤਾਪੂਰਵਕ ਸਮਾਪਤ ਹੋਇਆ ਅਤੇ ਵਿਦਿਆਰਥੀਆਂ ਸਣੇ ਹੋਰਨਾ ਪ੍ਰਤੀਭਾਗੀਆਂ ਵੱਲੋਂ ਹਾਂ ਪੱਖੀ ਫੀਡਬੈਕ ਵੀ ਦਿੱਤੀ ਗਈ। 

 

Tags: CSIR , Central Leather Research institute , CLRI , Amandeep Singh Sandhu , Punjab Leather Federation , PLF , Central Leather Research institute Regional Centre , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD