Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਦਰਗਾਹ ਬਾਬਾ ਸਯੀਅਦ ਹਜ਼ਰਤ ਅਲੀ ਬਾਦਸ਼ਾਹ ਵਿਖੇ ਕਰਵਾਇਆ 'ਉਰਸ ਮੇਲਾ' ਅਮਿੱਟ ਪੈੜ੍ਹਾਂ ਛੱਡਦਾ ਹੋਇਆ ਸੰਪੰਨ

ਗਾਇਕ ਕੰਵਰ ਗਰੇਵਾਲ ਅਤੇ ਦਰਸ਼ਨਜੀਤ ਨੇ ਆਪਣੀ ਸੱਭਿਅਕ, ਸੂਫ਼ੀਆਨਾ ਅਤੇ ਰੂਹਾਨੀਅਤ ਭਰੀ ਗਾਇਕੀ ਨਾਲ ਚੰਗਾ ਰੰਗ ਬੰਨ੍ਹਿਆ

Web Admin

Web Admin

5 Dariya News

ਸਮਾਣਾ , 25 Apr 2025

Last updated on: Apr 25, 2025, 18:35 IST

ਦਰਗਾਹ ਬਾਬਾ ਸਯੀਅਦ ਹਜ਼ਰਤ ਅਲੀ ਬਾਦਸ਼ਾਹ (ਬਸਤੀ ਗੋਬਿੰਦ ਨਗਰ ਸਮਾਣਾ) ਵਿਖੇ 10ਵਾਂ ਸਲਾਨਾ 'ਉਰਸ ਮੇਲਾ' ਦਰਗਾਹ ਦੇ ਸੇਵਾਦਾਰ ਗੁਰਜੰਟ ਸਿੰਘ ਸੇਖੋਂ ਅਤੇ ਗੋਂਸ ਸੇ ਆਜ਼ਮ ਪ੍ਰਬੰਧਕ ਕਮੇਟੀ ਵਲੋਂ ਹੈਪੀ ਬਾਬਾ ਜੀ ਛਪਾਰ ਵਾਲੇ ਅਤੇ ਬਾਬਾ ਗ਼ਫ਼ੂਰ ਮੀਰਾ ਜੀ ਠਸਕਾਂ ਵਾਲਿਆਂ ਦੇ ਆਸ਼ੀਰਵਾਦ ਸਦਕਾ ਬਹੁਤ ਹੀ ਧੂਮਧਾਮ ਅਤੇ ਸ਼ਰਧਾਪੂਰਵਕ ਕਰਵਾਇਆ ਗਿਆ। 

ਇਸ ਮੌਕੇ ਹੈਪੀ ਬਾਬਾ ਜੀ ਛਪਾਰ ਵਾਲੇ, ਬਾਬਾ ਗ਼ਫ਼ੂਰ ਮੀਰਾ ਜੀ,ਕੁਲਦੀਪ ਸਾਂਈ, ਜ਼ੀਰਾ ਬਾਬਾ, ਗੋਲਡੀ ਬਾਬਾ, ਸੁਖਬਲ ਕੌਰ ਮੋਹਾਲੀ, ਕੋਮਲ ਮਹੰਤ, ਇਮਰਾਨ ਸ਼ਾਹ ਚਿਸਤੀ, ਰਣਜੀਤ ਸਾਂਈ, ਕਰਮਜੀਤ ਪੁਰੀ ਭਗਤਾ ਭਾਈ, ਅੰਜਲੀ ਮਹੰਤ ਅਤੇ ਆਲੀਆ ਮਹੰਤ ਆਦਿ ਤੋਂ ਇਲਾਵਾ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਪਤਵੰਤਿਆਂ ਅਤੇ ਸੰਗਤਾਂ ਨੇ ਹਾਜ਼ਰੀ ਭਰੀ, ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸੰਗਤਾਂ ਨੂੰ ਇਸ ਮੇਲੇ ਲਈ ਮੁਬਾਰਕਬਾਦ ਦਿੱਤੀ। 

ਇਸ ਮੌਕੇ ਮਸ਼ਹੂਰ ਗਾਇਕ ਕੰਵਰ ਗਰੇਵਾਲ ਅਤੇ ਦਰਸ਼ਨਜੀਤ ਨੇ ਆਪਣੀ ਸੱਭਿਅਕ, ਸੂਫ਼ੀਆਨਾ ਅਤੇ ਰੂਹਾਨੀਅਤ ਭਰੀ ਗਾਇਕੀ ਨਾਲ ਚੰਗਾ ਰੰਗ ਬੰਨ੍ਹਿਆ ਅਤੇ ਸੰਗਤਾਂ ਨੂੰ ਪ੍ਰਮਾਤਮਾ ਨਾਲ ਜੁੜ ਕੇ ਭਜਨ ਬੰਦਗੀ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੰਚਾਇਤ ਸੈਕਟਰੀ ਹਰਜਿੰਦਰ ਸਿੰਘ ਬੇਦੀ ਅਤੇ ਪ੍ਰਦਮਨ ਸਿੰਘ ਵਿਰਕ ਨੇ ਕਿਹਾ ਕਿ  ਧਾਰਮਿਕ ਅਤੇ ਸੱਭਿਆਚਾਰਕ ਮੇਲੇ ਸਾਡੀ ਜ਼ਿੰਦਗੀ ਦਾ ਇਕ ਅਨਿਖੜਵਾਂ ਅੰਗ ਹਨ। 

ਜੋ ਸਾਡੇ ਅਤੀਤ ਦੀ ਸ਼ਾਨ ਨੂੰ ਵਰਤਮਾਨ ਦੀ ਤਰੱਕੀ ਨਾਲ ਵੀ ਜੁੜਦੇ ਹਨ ਅਤੇ ਲੋਕਾਂ ਦੇ ਆਪਸੀ ਮੇਲ ਜੋਲ ਦਾ ਇੱਕ ਵਧੀਆ ਸੋਮਾ ਹਨ।ਇਸ ਮੌਕੇ ਸੇਵਾਦਾਰ ਗੁਰਜੰਟ ਸਿੰਘ ਸੇਖੋਂ, ਅਮਰਿੰਦਰ ਸਿੰਘ ਸੋਨੂੰ ਢੋਟ, ਪ੍ਰਧਾਨ ਜੱਸ ਸ਼ਰਮਾ ਅਤੇ ਚੇਅਰਮੈਨ ਸੋਨੀ ਦਾਨੀਪੁਰ ਆਦਿ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ ਇੰਦਰਜੀਤ ਸਿੰਘ, ਗੁਰਜੰਟ ਸਿੰਘ ਦਾਨੀਪੁਰ, ਗੁਲਾਬ ਸਿੰਘ, ਕਰਮਜੀਤ ਸਿੰਘ ਅਤੇ ਅਜੇ  ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD