Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਖੇਤੀਬਾੜੀ ਵਿਭਾਗ ਨੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ

ਖੇਤੀਬਾੜੀ ਨੂੰ ਆਧੁਨਿਕ ਲੀਹਾਂ 'ਤੇ ਲਿਜਾਣ ਲਈ ਕਿਸਾਨ ਖੇਤੀ ਮਾਹਰਾਂ ਦੀ ਰਾਏ ਜ਼ਰੂਰ ਲੈਣ : ਅਵੀਕੇਸ਼ ਗੁਪਤਾ

SDM, SDM Rajpura, Avikesh Gupta, Agriculture Department

Web Admin

Web Admin

5 Dariya News

ਰਾਜਪੁਰਾ/ਪਟਿਆਲਾ , 25 Apr 2025

Last updated on: Apr 25, 2025, 18:39 IST

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਵੱਲੋਂ ਸਥਾਨਕ ਬਹਾਵਲਪੁਰ ਭਵਨ ਰਾਜਪੁਰਾ ਵਿਖੇ ਸਾਉਣੀ ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ਲਗਾਈ ਗਈ। ਇਸ ਕੈਂਪ ਦਾ ਉਦਘਾਟਨ ਐਸ.ਡੀ.ਐਮ. ਰਾਜਪੁਰਾ ਅਵੀਕੇਸ਼ ਗੁਪਤਾ ਨੇ ਕੀਤਾ। 

ਇਸ ਮੌਕੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਜ਼ਿਲ੍ਹੇ ਦੇ 100 ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ. ਰਾਜਪੁਰਾ ਅਵੀਕੇਸ਼ ਗੁਪਤਾ ਨੇ ਕਿਹਾ ਕਿ ਕਿਸਾਨ ਖੇਤੀ ਕਿੱਤੇ ਨੂੰ ਆਧੁਨਿਕ ਲੀਹਾਂ 'ਤੇ ਲਿਜਾਣ ਲਈ ਖੇਤੀ ਮਾਹਰਾਂ ਦੀ ਰਾਏ ਜ਼ਰੂਰ ਲੈਣ। 

ਉਨ੍ਹਾਂ ਕਿਹਾ ਕਿ ਮਾਹਰਾਂ ਦੀ ਰਾਏ ਨਾਲ ਮਿੱਟੀ ਦੀ ਕਿਸਮ ਅਨੁਸਾਰ ਖਾਦਾਂ ਦੀ ਵਰਤੋਂ ਕਰਕੇ ਕਿਸਾਨ ਆਪਣੇ ਖੇਤੀ ਖਰਚੇ ਵੀ ਘਟਾ ਸਕਦੇ ਹਨ ਤੇ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਇਆ ਜਾ ਸਕਦਾ ਹੈ। ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਹਾਜ਼ਰ ਲਗਭਗ ਇਕ ਹਜ਼ਾਰ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਉੱਪਰ ਚਿੰਤਾ ਜਾਹਰ ਕਰਦਿਆਂ ਅਪੀਲ ਕੀਤੀ ਕਿ ਕਿਸਾਨ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਸਿਫ਼ਾਰਿਸ਼ ਸ਼ੁੱਧਾ ਕਿਸਮਾਂ ਅਤੇ ਬਾਸਮਤੀ ਨੂੰ ਤਰਜੀਹ ਦੇਣ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ। 

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਵਾਰ ਕਿਸਾਨਾਂ ਦੀ ਸਹੂਲਤ ਲਈ ਝੋਨਾ ਬੀਜਣ ਦੇ ਸਮੇਂ ਨੂੰ ਵੀ ਅਗੇਤਾ ਕੀਤਾ ਗਿਆ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਹਾਜ਼ਰ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਅਪੀਲ ਕੀਤੀ ਅਤੇ ਵੱਧ ਤੋਂ ਵੱਧ ਮਿੱਟੀ ਅਤੇ ਪਾਣੀ ਦੇ ਸੈਂਪਲ ਟੈਸਟ ਕਰਵਾ ਕੇ ਖਾਦਾਂ ਦੀ ਬੱਚਤ ਕਰਨ ਲਈ ਪ੍ਰੇਰਿਤ ਕੀਤਾ।

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਦੇ ਸਹਾਇਕ ਡਾਇਰੈਕਟਰ ਡਾ. ਹਰਦੀਪ ਸਿੰਘ ਸਭਿਖੀ ਨੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਤਹਿਤ ਵੱਖ-ਵੱਖ ਟ੍ਰੇਨਿੰਗਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਬੀਜ ਸੋਧ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। 

ਫਾਰਮਰ ਸਲਾਹਕਾਰ ਕੇਂਦਰ, ਪਟਿਆਲਾ ਤੋਂ ਡਾ. ਗੁਰਪ੍ਰੀਤ ਕੌਰ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੇ ਸੈਂਪਲਾਂ ਨੂੰ ਇਕੱਤਰ ਕਰਨ ਸਬੰਧੀ ਅਤੇ ਝੋਨੇ ਦੀਆਂ ਫ਼ਸਲਾਂ ਵਿਚ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਸਬੰਧੀ ਜਾਣਕਾਰੀ ਦਿੱਤੀ।ਡਾ.ਰਚਨਾ ਸਿੰਗਲਾ,ਪ੍ਰੋਫੈਸਰ (ਬਾਗਬਾਨੀ) ਨੇ ਕੈਂਪ ਦੌਰਾਨ ਖ਼ੁਰਾਕ ਸੁਰੱਖਿਆ ਦੇ ਸਬੰਧ ਵਿਚ ਸਬਜ਼ੀਆਂ ਅਤੇ ਫੱਲਾਂ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਸਾਨਾਂ ਨੂੰ ਸਬਜ਼ੀਆਂ ਅਤੇ ਫਲਾਂ ਦੀ ਘਰੇਲੂ ਬਗੀਚੀ ਲਾਉਣ ਲਈ ਪ੍ਰੇਰਿਤ ਕੀਤਾ। 

ਬਾਗਬਾਨੀ ਵਿਭਾਗ, ਪਟਿਆਲਾ ਅਤੇ ਡੇਅਰੀ ਵਿਭਾਗ ਪਟਿਆਲਾ ਵੱਲੋਂ ਆਪਣੇ ਵਿਭਾਗਾਂ ਨਾਲ ਸਬੰਧਿਤ ਚੱਲ ਰਹੀਆਂ ਸਕੀਮਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਕੈਂਪ ਦੌਰਾਨ ਖੇਤੀਬਾੜੀ, ਬਾਗਬਾਨੀ, ਭੂਮੀ ਰੱਖਿਆ, ਮੱਛੀ ਪਾਲਣ ਵਿਭਾਗ, ਫਾਰਮਰ ਸਲਾਹਕਾਰ ਕੇਂਦਰ ਪਟਿਆਲਾ ਅਤੇ ਵੱਖ-ਵੱਖ ਐਨ.ਜੀ.ਓ. ਵੱਲੋਂ ਆਪਣੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ ਕਿਸਾਨਾਂ ਨੂੰ ਲਿਟਰੇਚਰ ਰਾਹੀਂ ਜਾਣਕਾਰੀ ਦਿੱਤੀ।

ਇਸ ਕੈਂਪ ਦੌਰਾਨ ਡਾ. ਗੁਰਪ੍ਰੀਤ ਸਿੰਘ, ਡਾ. ਗੁਰਪ੍ਰੀਤ ਕੌਰ, ਡਾ. ਰਚਨ ਸਿੰਗਲਾ, ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰ ਸਿੰਘ ਚੱਠਾ, ਡਾ. ਗੁਰਵੀਨ ਗਰਚਾ, ਡਾ. ਜਪਿੰਦਰ ਸਿੰਘ, ਡਾ. ਰਣਜੋਧ ਸਿੰਘ, ਡਾ. ਗੋਰਵ ਅਰੋੜਾ, ਡਾ. ਗੁਰਮੀਤ ਸਿੰਘ ਸਮੇਤ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: SDM , SDM Rajpura , Avikesh Gupta , Agriculture Department

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD