Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੇ ਵਿਰੁੱਧ ਕਸ਼ਮੀਰੀ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ

Rattan Group, Rattan Group of Institutions, Sangeeta Aggarwal, Sunder Lal Aggarwal

Web Admin

Web Admin

5 Dariya News

ਮੋਹਾਲੀ , 25 Apr 2025

Last updated on: Apr 25, 2025, 18:41 IST

ਰਤਨ ਪ੍ਰੋਫੈਸ਼ਨਲ ਕਾਲਜ, ਸੋਹਾਣਾ ਵਿਚ ਕਾਲਜ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਦੀ ਅਗਵਾਈ ਹੇਠ ਸਮੂਹ ਸਟਾਫ਼, ਮੈਨੇਜਮੈਂਟ ਅਤੇ ਵਿਦਿਆਰਥੀਆਂ ਵੱਲੋਂ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਕੈਂਡਲ ਮਾਰਚ ਕੱਢੀ ਗਈ, ਨਿਰਦੋਸ਼ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ "ਪਾਕਿਸਤਾਨ ਮੁਰਦਾਬਾਦ" ਦੇ ਨਾਅਰੇ ਲਾਏ ਗਏ। 

ਵੱਡੀ ਗਿਣਤੀ ਵਿਚ ਲੋਕਾਂ ਨੇ ਅੱਤਵਾਦੀਆਂ ਅਤੇ ਪਾਕਿਸਤਾਨ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਕਸ਼ਮੀਰੀ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਇਹ ਹਮਲਾ ਕਸ਼ਮੀਰੀਅਤ ਦੇ ਖ਼ਿਲਾਫ਼ ਹੈ ਅਤੇ ਨਿਰਦੋਸ਼ਾਂ ਦੀ ਹੱਤਿਆ ਬਰਦਾਸ਼ਤ ਯੋਗ ਨਹੀਂ ਹੈ।

ਉਨ੍ਹਾਂ ਨੇ ਭਾਰਤ ਅਤੇ ਜੰਮੂ-ਕਸ਼ਮੀਰ ਸਰਕਾਰ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ।ਇਸ ਮੌਕੇ ਤੇ ਕਾਲਜ ਦੇ ਚੇਅਰਮੈਨ ਅਤੇ ਭਾਜਪਾ ਵਪਾਰ ਮੰਡਲ ਦੇ ਪ੍ਰਧਾਨ ਸ੍ਰੀ ਸੁੰਦਰ ਲਾਲ ਅਗਰਵਾਲ, ਉਨ੍ਹਾਂ ਦੀ ਪਤਨੀ ਸੰਗੀਤਾ ਰਾਣੀ, ਪੁੱਤਰ ਕਾਰਤਿਕ ਅਗਰਵਾਲ, ਭਾਜਪਾ ਦੇ ਪ੍ਰੈੱਸ ਸਚਿਵ ਸ੍ਰੀ ਹਰਦੇਵ ਸਿੰਘ ਉੱਭਾ, ਸੀਨੀਅਰ ਆਗੂ ਅਸ਼ੋਕ ਝਾਅ, ਸ਼ਲਿੰਦਰ ਆਨੰਦ ਅਤੇ ਰਤਨ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ।

ਉਨ੍ਹਾਂ ਸਾਰਿਆਂ ਨੇ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਕੇਂਦਰ ਅਤੇ ਰਾਜ ਸਰਕਾਰ ਤੋਂ ਤੁਰੰਤ ਕਾਢੀ ਕਾਰਵਾਈ ਦੀ ਮੰਗ ਕੀਤੀ ਅਤੇ ਕਿਹਾ ਕਿ ਪਾਕਿਸਤਾਨ ਨੂੰ ਇਸ ਹਮਲੇ ਦੀ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿਚ ਕੋਈ ਵੀ ਅਜਿਹਾ ਕਦਮ ਚੁੱਕਣ ਦੀ ਹਿੰਮਤ ਨਾ ਕਰੇ। ਚੇਅਰਮੈਨ ਅਗਰਵਾਲ ਨੇ ਕਿਹਾ ਕਿ ਕਸ਼ਮੀਰ ਵਿਚ ਹੋਇਆ ਇਹ ਕਤਲੇਆਮ ਇਨਸਾਨੀਅਤ ਨੂੰ ਸ਼ਰਮਸਾਰ ਕਰਦਾ ਹੈ ਅਤੇ ਇਸ ਦੀ ਨਿੰਦਾ ਕਰਨਾ ਲਾਜ਼ਮੀ ਹੈ।

 

Tags: Rattan Group , Rattan Group of Institutions , Sangeeta Aggarwal , Sunder Lal Aggarwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD