Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਾਜਪੁਰਾ ਵਿੱਚ ਸਿੱਖਿਆ ਖੇਤਰ ਲਈ ਵਿਧਾਇਕਾ ਨੀਨਾ ਮਿੱਤਲ ਵੱਲੋਂ 40 ਲੱਖ ਰੁਪਏ ਦੇ ਵਿਕਾਸ ਕਾਰਜ ਸਮਰਪਿਤ

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਵੀ ਸਿੱਖਿਆ ਸਹੂਲਤਾਂ ਬਾਖ਼ੂਬੀ ਉਪਲਬਧ ਕਰਵਾ ਰਹੀ ਹੈ ਮਾਨ ਸਰਕਾਰ: ਨੀਨਾ ਮਿੱਤਲ

Web Admin

Web Admin

5 Dariya News

ਰਾਜਪੁਰਾ/ਪਟਿਆਲਾ , 25 Apr 2025

Last updated on: Apr 26, 2025, 08:21 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਰਾਜਪੁਰਾ ਵਿਧਾਨ ਸਭਾ ਹਲਕੇ ਦੀ ਵਿਧਾਇਕਾ ਨੀਨਾ ਮਿੱਤਲ ਨੇ ਅੱਜ ਸਿੱਖਿਆ ਖੇਤਰ ਵਿੱਚ ਤਰੱਕੀ ਵੱਲ ਇਕ ਹੋਰ ਮੀਲ ਦਾ ਪੱਥਰ ਰੱਖਦਿਆਂ 40 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਰਕਾਰੀ ਪ੍ਰਾਇਮਰੀ ਸਕੂਲ ਰਾਜਪੁਰਾ ਸ਼ਹਿਰ ਅਤੇ ਸਕੂਲ ਨੰਬਰ 6 ਪੁਰਾਣਾ ਰਾਜਪੁਰਾ ਵਿਖੇ ਕੀਤਾ ਅਤੇ ਇਨ੍ਹਾਂ ਨੂੰ ਲੋਕ ਅਰਪਣ ਕੀਤਾ।

ਇਸ ਮੌਕੇ ਹਲਕਾ ਰਾਜਪੁਰਾ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਦੇ ਸਕੂਲਾਂ ਦੀ ਗੁਣਵੱਤਾ, ਢਾਂਚਾਗਤ ਸੁਧਾਰ ਅਤੇ ਵਿਦਿਆਰਥੀਆਂ ਲਈ ਬਿਹਤਰ ਸਿੱਖਣ ਮਾਹੌਲ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਵੀ ਸਿੱਖਿਆ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਰਾਜਪੁਰਾ ਸ਼ਹਿਰ ਵਿੱਚ 20 ਲੱਖ ਰੁਪਏ ਦੀ ਲਾਗਤ ਨਾਲ ਦੋ ਨਵੇਂ ਕਮਰੇ ਅਤੇ ਪੁਰਾਣਾ ਰਾਜਪੁਰਾ ਦੇ ਸਕੂਲ ਨੰਬਰ 6 ਵਿੱਚ ਹੋਰ ਦੋ ਨਵੇਂ ਕਮਰੇ ਤਿਆਰ ਕਰਕੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਨਵੇਂ ਕਮਰੇ ਬੱਚਿਆਂ ਨੂੰ ਵਧੀਆ ਅਧਿਐਨ ਮਾਹੌਲ ਉਪਲਬਧ ਕਰਵਾਉਣ ਵਿੱਚ ਮਦਦਗਾਰ ਸਾਬਤ ਹੋਣਗੇ।ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੇ ਸਕੂਲ ਅਧਿਆਪਕਾਂ ਦੀ ਨਿਗਰਾਨੀ ਹੇਠ ਗਿੱਧਾ, ਭੰਗੜਾ, ਨਾਟਕ, ਕੋਰੀਓਗ੍ਰਾਫੀ ਅਤੇ ਕਵਿਤਾ ਪਾਠ ਰਾਹੀਂ ਸਿੱਖਿਆ ਖੇਤਰ ਵਿੱਚ ਆ ਰਹੇ ਨਵੇਂ ਬਦਲਾਵਾਂ ਦੀ ਝਲਕ ਪੇਸ਼ ਕੀਤੀ। 

ਵਿਸ਼ੇਸ਼ ਲੋੜਾਂ ਵਾਲੀ ਇਕ ਵਿਦਿਆਰਥਣ ਵੱਲੋਂ ਪੰਜਾਬੀ ਲੋਕਗੀਤ 'ਤੇ ਕੀਤੀ ਕੋਰੀਓਗ੍ਰਾਫੀ ਨੇ ਦਰਸ਼ਕਾਂ ਦੇ ਦਿਲ ਜਿੱਤ ਲਿਆ। ਮਾਪਿਆਂ ਅਤੇ ਮਹਿਮਾਨਾਂ ਨੇ ਵੀ ਬੱਚਿਆਂ ਦੇ ਪ੍ਰਦਰਸ਼ਨ ਦੀ ਖੂਬ ਸਰਾਹਣਾ ਕੀਤੀ।ਵਿਧਾਇਕਾ ਨੀਨਾ ਮਿੱਤਲ ਨੇ ਇਹ ਵੀ ਕਿਹਾ ਕਿ ਮਾਨ ਸਰਕਾਰ ਪੰਜਾਬ ਭਰ ਵਿੱਚ ਸਕੂਲਾਂ ਦੇ ਢਾਂਚੇ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਣ ਵਾਲਾ ਵਾਤਾਵਰਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਭਵਿੱਖ ਵਿੱਚ ਹੋਰ ਵਿਕਾਸ ਉਪਰਾਲਿਆਂ ਦੀ ਘੋਸ਼ਣਾ ਕਰਨ ਦੀ ਗੱਲ ਵੀ ਕਹੀ।

ਇਸ ਮੌਕੇ ਵਿਜੇ ਮੈਨਰੋ ਸਿੱਖਿਆ ਕੋਆਰਡੀਨੇਟਰ ਕਮ ਮਾਸਟਰ ਟਰੇਨਰ ਮਾਲਵਾ ਜ਼ੋਨ, ਰਾਜਿੰਦਰ ਸਿੰਘ ਚਾਨੀ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਪਟਿਆਲਾ, ਬਲਵਿੰਦਰ ਸਿੰਘ ਬੀਪੀਈਓ, ਨੀਲਾਕਸ਼ੀ ਸਰਨਾ, ਨੀਤੂ ਬਾਂਸਲ ਵਾਰਡ ਇੰਚਾਰਜ, ਮਨਜੀਤ ਸਿੰਘ, ਅਮਰਿੰਦਰ ਮੀਰੀ, ਗੁਰਵੀਰ ਸਰਾਓ, ਰਾਜੇਸ਼ ਬਾਵਾ, ਰਤਨੇਸ਼ ਜਿੰਦਲ, ਹਰਪ੍ਰੀਤ ਸਿੰਘ ਲਾਲੀ, ਟਿੰਕੂ ਬਾਂਸਲ, ਗੁਰਸ਼ਰਨ ਸਿੰਘ ਵਿਰਕ, ਤਰੁਣ ਸ਼ਰਮਾ, ਅਮਨ ਸੈਣੀ, ਮਨਜੀਤ ਸਿੰਘ, ਦਲਜੀਤ ਸਿੰਘ, ਇੰਦਰਪ੍ਰੀਤ ਸਿੰਘ, ਅਵਤਾਰ ਸਿੰਘ, ਅਨੁਰਾਧਾ ਕਟਾਰੀਆ, ਸੂਰਜ ਬਾਵਾ, ਜਸਵੀਰ ਸਿੰਘ ਚੀਮਾ, ਭੁਪਿੰਦਰ ਕਪੂਰ, ਸੁਨੀਤਾ ਰਾਣੀ, ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰ, ਮਾਪੇ ਅਤੇ ਵਿਦਿਆਰਥੀ ਮੌਜੂਦ ਸਨ।

 

Tags: Neena Mittal , Rajpura , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD