Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਘੂੜੇ ਵਿਚ ਆਈ ਇਕ ਹੋਰ ਨੰਨ੍ਹੀ ਪਰੀ, ਰੈੱਡ ਕਰਾਸ ਦੇ ਪੰਘੂੜੇ ਨੇ ਬਚਾਈ 195 ਬੱਚਿਆਂ ਦੀ ਜਾਨ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 25 Apr 2025

Last updated on: Apr 26, 2025, 11:10 IST

ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ  ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 195 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। 3 ਅਪੈ੍ਰਲ 2025 ਨੂੰ ਨਵਜੰਮੀ  ਬੱਚੀ ਨੂੰ ਪੰਘੂੜੇ ਵਿੱਚ ਕੋਈ ਰੱਖ ਗਿਆ ਸੀ। ਇਸ ਬੱਚੀ ਨੂੰ  ਤੁਰੰਤ ਗੁਰੂ ਨਾਨਕ ਦੇਵ ਹਸਪਤਾਲ ਦੀ ਬੇਬੇ ਨਾਨਕੀ ਵਾਰਡ ਵਿਖੇ ਇਲਾਜ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਇਹ ਬੱਚੀ ਬਿਲਕੁਲ ਤੰਦਰੁਸਤ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ-ਕਮ-ਪ੍ਰਧਾਨ-ਰੈਡ ਕਰਾਸ ਸੁਸਾਇਟੀ ਨੇ  ਦੱਸਿਆ ਕਿ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ ਜਿਥੇ ਪਹਿਲਾਂ ਭੇਜੇ ਗਏ ਬੱਚਿਆਂ ਵਾਂਗ ਸਰਕਾਰ ਵੱਲੋ ਨਿਰਧਾਰਤ ਪ੍ਰਕਿਰਿਆ ਪੂਰੀ ਕਰਨ ਉਪਰੰਤ ਸੰਸਥਾ ਵਲੋਂ ਇਸ ਦੀ ਲੋੜਵੰਦ ਪਰਿਵਾਰ ਨੂੰ ਅਡਾਪਸ਼ਨ ਕਰਵਾ ਦਿੱਤੀ ਜਾਵੇਗੀ । 

ਡਿਪਟੀ ਕਮਿਸ਼ਨਰ ਨੇ ਬੇਬੇ ਨਾਨਕੀ ਵਾਰਡ ਦੇ ਸਮੂਹ ਸਟਾਫ ਦੀ ਪ੍ਰਸੰਸ਼ਾ ਕੀਤੀ ਅਤੇ ਇਸ ਬੱਚੀ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆ ਅਤੇ ਸਾਰਿਆਂ ਨੂੰ ਧੀਆਂ ਦਾ ਸਤਿਕਾਰ ਲਈ ਆਪਣੀ ਜਿੰਮੇਵਾਰੀ ਪ੍ਰਤੀ ਸੁਚੇਤ ਹੋਣ ਲਈ ਜਾਗਰੂਕ ਕੀਤਾ ਤਾਂ ਜੋ ਧੀਆਂ ਵੀ ਬਿਨਾਂ ਕਿਸੇ ਡਰ ਦੇ ਅੱਗੇ ਵੱਧ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚਾਈਲਡ ਪ੍ਰੋਟੈਕਸ਼ਨ ਕਮੇਟੀ ਵਲੋ ਇਸ ਬੱਚੀ ਦਾ ਨਾਮ ਸਨੇਹਾ ਰੱਖਿਆ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕਰਦੇ ਕਿਹਾ ਕਿ ਇਹ 195 ਮਾਸੂਮ ਜਿੰਦਾ ਨੂੰ ਬਚਾਉਣ ਵਾਲਾ ਪੰਘੂੜਾ ਜਿੱਥੇ ਮੁਬਾਰਕਵਾਦ ਦਾ ਹੱਕਦਾਰ ਹੈ, ਉਥੇ ਪੰਘੂੜੇ ਵਿਚ ਹੁਣ ਤੱਕ ਆਏ ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਸਮਾਜ ਲਈ ਇਕ ਗੰਭੀਰਤਾ ਦਾ ਮਸਲਾ ਹੈ।  

ਦੱਸਣਯੋਗ ਹੈ ਕਿ ਪੰਘੂੜੇ ਵਿਚ ਆਏ ਬੱਚੇ ਦੀ ਜਾਣਕਾਰੀ ਪੰਘੂੜੇ ਹੇਠ ਲੱਗੀ ਘੰਟੀ ਤੋਂ ਰੈਡ ਕਰਾਸ ਕਰਮਚਾਰੀਆਂ ਨੂੰ ਮਿਲ ਜਾਂਦੀ ਹੈ ਅਤੇ ਉਹ ਤਰੁੰਤ ਬੱਚੇ ਨੂੰ ਨੇੜੇ ਸਥਿਤ ਹਸਪਤਾਲ ਤੋਂ ਮੈਡੀਕਲ ਸਹਾਇਤਾ ਦਿਵਾ ਦਿੰਦੇ  ਹਨ। ਇਸ ਮਗਰੋਂ ਸੁਰੱਖਿਅਤ ਪਾਲਣ ਪੋਸ਼ਣ ਅਤੇ ਚੰਗੇ ਭਵਿੱਖ ਦੀ ਆਸ ਵਿਚ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ ਲੀਗਲ ਅਡਾਪਸ਼ਨ ਐਡ ਪਲੇਸਮੈਂਟ ਏਜੰਸੀ ਵਿਚ ਬੱਚੇ ਦੀ ਪ੍ਰਵਰਿਸ਼ ਕਰਕੇ ਤਬਦੀਲ ਕਰ ਦਿੱਤਾ ਜਾਂਦਾ ਹੈ,  ਜਿਥੋਂ ਲੋੜਵੰਦ ਪਰਿਵਾਰ ਬੱਚੇ ਨੂੰ ਗੋਦ ਲੈ ਲੈਂਦੇ ਹਨ। ਹੁਣ ਤੱਕ ਪੰਘੂੜਾ ਸਕੀਮ ਤਹਿਤ ਇਨ੍ਹਾਂ ਬੱਚਿਆਂ ਦੇ ਆਉਣ ਨਾਲ  ਬੱਚਿਆਂ ਦੀ ਗਿਣਤੀ 195 ਹੋ ਗਈ ਹੈ। 

ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨ ਲਾਈਨ ਵੈਬਸਾਈਟ  www.care.nic.in  ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਸ੍ਰੀ ਸੈਮਸਨ ਮਸੀਹ, ਕਾਰਜਕਾਰੀ ਸਕੱਤਰ, ਰੈਡ ਕਰਾਸ ਸੁਸਾਇਟੀ,  ਨੇ ਦੱਸਿਆ ਕਿ  ਇਸ ਸਕੀਮ ਅਧੀਨ ਹੁਣ ਤਕ 164 ਲੜਕੀਆਂ ਅਤੇ 31 ਲੜਕੇ ਆ ਚੁਕੇ ਹਨ ।ਉਨ੍ਹਾਂ ਦੱਸਿਆ ਕਿ ਅੱਜ ਇਸ ਬੱਚੇ ਸਨੇਹਾ ਨੂੰ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਆਪਣੀ ਰਿਹਾਇਸ਼ ਤੋ ਇਸ ਬੱਚੀ ਨੂੰ ਲੁਧਿਆਣਾ ਵਿਖੇ ਵਿਦਾ ਕੀਤਾ,ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਦੀ  ਬੇਟੀ ਆਰਨਾ ਅਤੇ ਰੈਡ ਕਰਾਸ ਦੀ ਨੇਹਾ  ਵੀ ਹਾ਼ਜਰ ਸੀ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD