Thursday, 23 July 2026

 

 

ਖ਼ਾਸ ਖਬਰਾਂ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ

 

ਪੰਜਾਬ ਸਿੱਖਿਆ ਕ੍ਰਾਂਤੀ' : ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਨਵੇਂ ਮਿਆਰ ਕਾਇਮ : ਡਾ: ਜਸਬੀਰ ਸਿੰਘ ਸੰਧੂ

ਵਿਧਾਇਕਾਂ ਸੰਧੂ ਨੇ ਹਲਕਾ ਪੱਛਮੀ ਸਰਕਾਰੀ ਸਕੂਲ ਗੁਮਟਾਲਾ ਵਿਖੇ ਕਰੀਬ 5 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਕੀਤੇ ਲੋਕ ਅਰਪਣ

Jasbir Singh Sandhu, Amritsar, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਅੰਮ੍ਰਿਤਸਰ , 25 Apr 2025

Last updated on: Apr 26, 2025, 11:14 IST

ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ ਪਹਿਲਦਕਦਮੀ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ  ਹਲਕਾ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਹਲਕਾ ਪੱਛਮੀ ਅਧੀਨ ਪੈਦੇ ਸਰਕਾਰੀ ਪ੍ਰਾਇਮਰੀ ਸਕੂਲ ਗੁਮਟਾਲਾ ਵਿਖੇ 5 ਲੱਖ 60 ਹ਼ਜਾਰ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।ਉਨ੍ਹਾਂ ਕਿਹਾ ਕਿ ਸਕੂਲ ਦੀ ਇਮਾਰਤ ਨੂੰ ਨਵੀ ਦਿੱਖ ਦਿੱਤੀ ਗਈ ਹੈ ਅਤੇ ਕਲਾਸ ਰੂਮ ਦੀ  ਮੁਰਮੰਤ ਵੀ ਕੀਤੀ ਗਈ ਹੈ।                

ਵਿਧਾਇਕ ਸੰਧੂ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਹੋਰ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਿਆਰ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਉਪਰਾਲੇ ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਅਤੇ ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਨੇ ਕਈ ਪਹਿਲਕਦਮੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ, ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ ਭੇਜਣਾ, ਕੈਂਪਸ ਮੈਨੇਜਰ ਤੇ ਸੁਰੱਖਿਆ ਗਾਰਡ ਨਿਯੁਕਤ ਕਰਨਾ, ਬੱਸ ਸੇਵਾ ਸ਼ੁਰੂ ਕਰਨਾ, ਡਿਜੀਟਲ ਸਿਖ਼ਲਾਈ ਨੂੰ ਉਤਸ਼ਾਹਿਤ ਕਰਨਾ ਵਰਗੇ ਕਈ ਉਪਰਾਲੇ ਸ਼ਾਮਲ ਹਨ।  ਇਸ ਮੌਕੇ ਸਕੂਲ ਮੁੱਖੀ ਮੈਡਮ ਨਵਨੀਤ ਕੌਰ, ਸਮੁੱਚਾ ਸਕੂਲ ਦਾ ਸਟਾਫ,ਬੱਚਿਆਂ ਦੇ ਮਾਪੇ ਅਤੇ ਵੱਡੀ ਗਿਣਤੀ ਵਿਚ ਲੋਕ ਹਾ਼ਜਰ ਸਨ।

 

Tags: Jasbir Singh Sandhu , Amritsar , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD