Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਮੋਹਿੰਦਰ ਭਗਤ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨ ਲਈ ਜ਼ਿਲ੍ਹਿਆਂ ਦਾ ਕਰਨਗੇ ਦੌਰਾ

3-ਮਹੀਨੇ ਦੀ ਕਾਰਜ ਯੋਜਨਾ ਤਿਆਰ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jalandhar

Web Admin

Web Admin

5 Dariya News

ਚੰਡੀਗੜ੍ਹ , 25 Apr 2025

Last updated on: Apr 26, 2025, 11:43 IST

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਸਾਬਕਾ ਸੈਨਿਕਾਂ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਜਾਇਜ਼ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨਗੇ। ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਤਿੰਨ ਮਹੀਨਿਆਂ ਦੀ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ।

ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸਰਗਰਮੀ ਨਾਲ ਕਾਰਜਸ਼ੀਲ ਹੈ। ਉਨ੍ਹਾਂ ਮੀਟਿੰਗ ਦੌਰਾਨ ਵਿਭਾਗੀ ਪਹਿਲਕਦਮੀਆਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਮੰਤਰੀ ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਨਾਲ ਸਬੰਧਤ ਮੁੱਦਿਆਂ ਨੂੰ ਤਰਜੀਹ ਦੇਣ ਅਤੇ ਉਨ੍ਹਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਇਸ ਮੀਟਿੰਗ ਵਿੱਚ ਰੱਖਿਆ ਸੇਵਾਵਾਂ ਭਲਾਈ ਦੇ ਵਧੀਕ ਮੁੱਖ ਸਕੱਤਰ ਸ੍ਰੀ ਜੇ.ਐਮ. ਬਾਲਾਮੁਰੂਗਨ ਅਤੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ ਨੇ ਮੰਤਰੀ ਨੂੰ ਪ੍ਰਗਤੀਸ਼ੀਲ ਯੋਜਨਾਵਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ। ਸੂਬਾ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਸ੍ਰੀ ਭਗਤ ਨੇ ਕਿਹਾ ਕਿ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਪੁਨਰਵਾਸ ਤੇ ਭਲਾਈ ਲਈ ਵਿਆਪਕ ਸਹਾਇਤਾ ਅਤੇ ਸਹੂਲਤਾਂ ਪ੍ਰਦਾਨ ਕਰਨ ਵਾਸਤੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD