Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਮੋਹਾਲੀ ਦੇ ਵਿਦਿਅਕ ਅਦਾਰਿਆਂ ਦਾ ਦੌਰਾ ਕੀਤਾ

ਵਿਦਿਆਰਥੀਆਂ ਨੂੰ ਸਿੱਖਿਆ ਸੰਸਥਾਵਾਂ ਵਿੱਚ ਸੁਰੱਖਿਅਤ ਵਾਤਾਵਰਣ ਦਾ ਭਰੋਸਾ ਦਿੱਤਾ

Harcharan Singh Bhullar, Deputy Inspector General of Police,DIG Rupnagar Range, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 25 Apr 2025

Last updated on: Apr 26, 2025, 15:34 IST

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਰੂਪਨਗਰ ਰੇਂਜ, ਸ. ਹਰਚਰਨ ਸਿੰਘ ਭੁੱਲਰ ਨੇ ਅੱਜ ਮੋਹਾਲੀ ਸਮੇਤ ਰੂਪਨਗਰ ਰੇਂਜ ਵਿੱਚ ਸਥਿਤ ਵੱਖ-ਵੱਖ ਵਿਦਿਅਕ ਅਦਾਰਿਆਂ ਦਾ ਦੌਰਾ ਕੀਤਾ ਤਾਂ ਜੋ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਇੱਥੇ ਪੜ੍ਹ ਰਹੇ ਦੂਜੇ ਰਾਜਾਂ ਦੇ ਵਿਦਿਆਰਥੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾ ਸਕੇ। ਦੌਰੇ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਸ੍ਰੀ ਭੁੱਲਰ ਨੇ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਦੂਜੇ ਰਾਜਾਂ ਦੇ ਵਿਦਿਆਰਥੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇਸ਼ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਦਾ ਜਵਾਬ ਦੇਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਇੱਥੇ ਪੜ੍ਹ ਰਹੇ ਵਿਦਿਆਰਥੀ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਇੱਥੇ ਆਪਣੇ ਭਵਿੱਖ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਹੈ। ਚੰਡੀਗੜ੍ਹ ਯੂਨੀਵਰਸਟੀ ਘੜੂੰਆਂ ਅਤੇ ਸੀ ਜੀ ਸੀ ਲਾਂਡਰਾ ਦੀ ਫੈਕਲਟੀ ਅਤੇ ਮੈਨੇਜਮੈਂਟ ਨਾਲ ਮੀਟਿੰਗਾਂ ਕਰਦੇ ਹੋਏ, ਡੀ ਆਈ ਜੀ ਨੇ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਉਨ੍ਹਾਂ ਫੈਕਲਟੀ ਮੈਂਬਰਾਂ ਨੂੰ ਦੂਜੇ ਰਾਜ ਦੇ ਵਿਦਿਆਰਥੀਆਂ ਨਾਲ ਨਿਯਮਿਤ ਤੌਰ 'ਤੇ ਗੱਲਬਾਤ ਕਰਨ ਲਈ ਕਿਹਾ। ਉਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸੁਰੱਖਿਆ ਦਾ ਭਰੋਸਾ ਵੀ ਦਿੱਤਾ।

ਉਨ੍ਹਾਂ ਕਿਹਾ ਕਿ ਸੰਸਥਾਵਾਂ ਵਿੱਚ ਸ਼ਾਂਤੀਪੂਰਨ ਮਾਹੌਲ ਹੈ ਅਤੇ ਸਾਰੇ ਵਿਦਿਆਰਥੀਆਂ ਵਿਚਕਾਰ ਬਹੁਤ ਵਧੀਆ ਤਾਲਮੇਲ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ 'ਤੇ ਫੈਲ ਰਹੇ ਝੂਠੇ ਪ੍ਰਚਾਰ ਤੋਂ ਸਾਵਧਾਨ ਰਹਿਣ ਲਈ ਕਿਹਾ ਅਤੇ ਉਨ੍ਹਾਂ ਨੂੰ ਮਿਲਦੀ ਸਾਰੀ ਜਾਣਕਾਰੀ ਦੀ ਪੁਸ਼ਟੀ ਕਰਨ ਲਈ ਕਿਹਾ। ਇਸੇ ਤਰ੍ਹਾਂ, ਉਨ੍ਹਾਂ ਨੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਸਮਾਜ ਵਿੱਚ ਨਫ਼ਰਤੀ/ਗੁੰਮਰਾਹਕੁੰਨ ਪ੍ਰਚਾਰ ਫੈਲਾਉਣ ਤੇ ਸਖ਼ਤ ਕਾਰਵਾਈ ਚੇਤਾਵਨੀ ਦਿੱਤੀ।

ਉਨ੍ਹਾਂ ਕਿਹਾ ਕਿ ਰੂਪਨਗਰ ਰੇਂਜ ਦੇ ਸਾਰੇ ਸੀਨੀਅਰ ਅਧਿਕਾਰੀਆਂ ਨੇ ਸਾਰੀਆਂ ਧਿਰਾਂ ਵਿੱਚ ਭਾਈਚਾਰਾ ਯਕੀਨੀ ਬਣਾਉਣ ਲਈ ਆਪਣੇ ਖੇਤਰਾਂ ਵਿੱਚ ਪੈਂਦੇ ਅਦਾਰਿਆਂ ਦਾ ਦੌਰਾ ਕੀਤਾ ਹੈ। ਉਨ੍ਹਾਂ ਦੇ ਨਾਲ ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਐਸ ਪੀ (ਪੀ ਬੀ ਆਈ) ਦੀਪਿਕਾ ਸਿੰਘ ਅਤੇ ਡੀ ਐਸ ਪੀ ਮੋਹਾਲੀ ਹਰਸਿਮਰਨ ਸਿੰਘ ਬੱਲ ਵੀ ਸਨ।

 

Tags: Harcharan Singh Bhullar , Deputy Inspector General of Police , DIG Rupnagar Range , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD