Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਿੱਖਿਆ ਕ੍ਰਾਂਤੀ : ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਸਿੱਖਿਆ ਦੇ ਢਾਂਚੇ ਨੂੰ ਮੁੜ ਤੋਂ ਲੀਹਾਂ ਤੇ ਲਿਆਉਣ ਲਈ ਵਚਨਬੱਧ : ਜੈ ਕ੍ਰਿਸ਼ਨ ਸਿੰਘ ਰੌੜੀ

ਡਿਪਟੀ ਸਪੀਕਰ ਨੇ ਚਾਰ ਸਰਕਾਰੀ ਸਕੂਲਾਂ ਵਿਚ 16.31 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Sikhya Kranti

Web Admin

Web Admin

5 Dariya News

ਗੜ੍ਹਸ਼ੰਕਰ/ਹੁਸ਼ਿਆਰਪੁਰ , 25 Apr 2025

Last updated on: Apr 26, 2025, 16:39 IST

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਮੁੱਖ ਮੰਤਵ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਕੂਲਾਂ ਨੂੰ ਹਰ ਪੱਖੋਂ ਸਰਵੋਤਮ ਸੁਵਿਧਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਹ ਵਿਚਾਰ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਹਲਕਾ ਗੜ੍ਹਸ਼ੰਕਰ ਦੇ ਚਾਰ ਸਰਕਾਰੀ ਸਕੂਲਾਂ ਵਿਚ 16.31 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਦੌਰਾਨ ਰੱਖੇ। 

ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਸਤਨੌਰ ਵਿਖੇ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਸਲੇਮਪੁਰ ਵਿਖੇ ਕਲਾਸਰੂਮ, ਸਰਕਾਰੀ ਪ੍ਰਾਇਮਰੀ ਸਕੂਲ ਕਿਤਨਾ ਵਿਖੇ ਚਾਰਦੀਵਾਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਰਾਂਵਾਲੀ ਵਿਖੇ ਕਲਾਸਰੂਮ ਦਾ ਉਦਘਾਟਨ ਕੀਤਾ। ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਮਾੜੀ ਸਥਿਤੀ ਵਿੱਚ ਪਹੁੰਚੇ ਸਰਕਾਰੀ ਸਕੂਲਾਂ ਤੇ ਸਿਹਤ ਸੰਸਥਾਵਾਂ ਨੂੰ ਤਰਹੀਜੀ ਖੇਤਰ ਮੰਨਦੇ ਹੋਏ ਰਿਕਾਰਡ ਵਿਕਾਸ ਕਰਵਾਇਆ ਹੈ ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰੇਕ ਖੇਤਰ ਵਿੱਚ ਉੱਚੀਆਂ ਮੱਲਾਂ ਮਾਰ ਰਹੇ ਹਨ। 

ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਸਾਡੇ ਸੂਬੇ ਦੀ ਤਰੱਕੀ ਦਾ ਆਧਾਰ ਬਣੇਗੀ ਤੇ ਸਰਕਾਰੀ ਸਕੂਲਾਂ ਚੋਂ ਪੜ੍ਹ ਕੇ ਆਮ ਘਰਾਂ ਦੇ ਬੱਚੇ ਵੱਡੀਆਂ ਉਚਾਈਆਂ ਨੂੰ ਛੂਹਣਗੇ । ਇਸ ਮੌਕੇ ਉਨ੍ਹਾਂ  ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ 54 ਹਜਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਕੀਰਤੀਮਾਨ ਸਥਾਪਿਤ ਕੀਤਾ ਗਿਆ ਹੈ। 

ਇਸ ਮੌਕੇ ਉਨਾਂ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ। ਇਸ ਮੌਕੇ ਪਿੰਡਾਂ ਦੇ ਪੰਚਾਇਤ ਮੈਂਬਰ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD