Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ - ਬਲਬੀਰ ਸਿੰਘ ਪਨੂੰ

ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਸਕੂਲਾਂ ਦੇ ਵਿਕਾਸ ਕਾਰਜ ਲੋਕ ਅਰਪਨ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ (ਬਟਾਲਾ) , 25 Apr 2025

Last updated on: Apr 26, 2025, 16:45 IST

ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵੱਖ-ਵੱਖ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ।ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਕਿਲਾ ਲਾਲ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲਾਗਤ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ, ਪਿੰਡ ਦਾਲਮ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 9 ਲੱਖ 10 ਹਜ਼ਾਰ ਰੁਪਏ ਅਤੇ ਪਿੰਡ ਉਗਰੇਵਾਲ ਦੇ ਸਰਕਾਰੀ ਮਿਡਲ ਸਕੂਲ ਵਿਖੇ 10  ਲੱਖ 6 ਹਜ਼ਾਰ ਰੁਪਏ ਦੀਲਾਗਤ ਨਾਲ ਸਕੂਲ ਵਿੱਚ ਬਣੇ ਨਵੇਂ ਕਮਰੇ ਅਤੇ ਚਾਰਦੀਵਾਰੀ ਸਮੇਤ ਵੱਖ-ਵੱਖ ਵਿਕਾਸ ਕਾਰਜ ਲੋਕ ਅਰਪਨ ਕੀਤੇ ਗਏ।

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਦਾਖਲਾ ਵਧਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

ਇਸ ਮੌਕੇ ਬਲਵਿੰਦਰ ਸਿੰਘ ਬੀ.ਪੀ.ਈ.ਓ, ਸਰਪੰਚ ਜਸਬੀਰ ਕੌਰ ਕਿਲਾ ਲਾਲ ਸਿੰਘ, ਗੁਰਦਿੱਤ ਸਿੰਘ ਪਿੰਡ ਦਲਾਮ, ਜਸਬੀਰ ਕੌਰ ਅਮਨਪ੍ਰੀਤ ਸਿੰਘ ਪਿੰਡ ਉਗਰਵਾਲ, ਸ੍ਰੀਮਤੀ ਕੁਲਬੀਰ ਕੌਰ,  ਬੀ.ਐਨ.ਓ ਨਵਦੀਪ ਸਿੰਘ, ਸੀ.ਐਚ.ਟੀ ਕੁਲਵਿੰਦਰ ਕੌਰ, ਕਿਲਾ ਲਾਲ ਸਿੰਘ ਦੇ ਇੰਚਾਰਜ ਸ੍ਰੀਮਤੀ ਰਾਜਵੰਤ ਕੌ, ਮੈਡਮ ਰਵਿੰਦਰ ਕੌਰ, ਮੈਡਮ ਸ਼ਰਨਜੀਤ ਕੌਰ, ਸੀ.ਐਚ.ਟੀ ਹਰਪ੍ਰੀਤ ਕੌਰ ਦਾਲਮ,  ਗੁਰਪ੍ਰੀਤ ਸਿੰਘ, ਗੁਰਜਿੰਦਰ ਕੌਰ, ਰਣਜੀਤ ਕੌਰ, ਨਿਰਮਲ ਕੌਰ , ਰੂਪ ਚੰਦ , ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ ਦੇ ਹਲਕਾ ਕੋਡੀਨੇਟਰ ਐਜੂਕੇਸ਼ਨ ਰਘਬੀਰ ਸਿੰਘ ਅਠਵਾਲ, ਬਲਾਕ ਪ੍ਰਧਾਨ ਜਗਜੀਤ ਸਿੰਘ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ, ਗਗਨਦੀਪ ਸਿੰਘ ਕੋਟਲਾ ਬਾਮਾ , ਕਰਨ ਬਾਠ, ਗੁਰ ਪ੍ਰਤਾਪ ਸਿੰਘ ਅਤੇ ਗੁਰਦੇਵ ਸਿੰਘ ਔਜਲਾ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD