Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੀਤ ਹੇਅਰ ਨੇ ‘ਦਿਸ਼ਾ’ ਕਮੇਟੀ ਦੀ ਮੀਟਿੰਗ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟ ਪਾਰਦਾਰਸ਼ੀ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾਉਣ ਦੀ ਹਦਾਇਤ

ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਬਣਾਈ ਜਾ ਰਹੀ ਹੈ ਯਕੀਨੀ: ਐਮ.ਪੀ. ਮੀਤ ਹੇਅਰ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Narinder Kaur Bharaj, Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 25 Apr 2025

Last updated on: Apr 26, 2025, 16:48 IST

ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸ. ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਤਹਿਤ ਵੱਖ-ਵੱਖ ਮਹਿਕਮਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੌਨੀਟਰਿੰਗ (ਦਿਸ਼ਾ) ਕਮੇਟੀ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਨੇ ਮੀਟਿੰਗ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟ ਪਾਰਦਾਰਸ਼ੀ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ।

ਮੀਟਿੰਗ ਦੌਰਾਨ ਐਮ.ਪੀ. ਨੇ ਲੋਕ ਨਿਰਮਾਣ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਨੈਸ਼ਨਲ ਹਾਈਵੇਜ਼, ਸਿਹਤ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ, ਪਸ਼ੂ ਪਾਲਣ, ਸਮਾਜਿਕ ਸੁਰੱਖਿਆ ਅਤੇ ਇੰਡਸਟਰੀ ਵਿਭਾਗ ਸਮੇਤ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਕੰਮਾਂ। ਦੀ ਸਮੀਖਿਆ ਕੀਤੀ। ਐਮ.ਪੀ. ਮੀਤ ਹੇਅਰ ਨੇ ਕਿਹਾ ਕਿ ਇਸਦੇ ਨਾਲ ਹੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੀ ਸਹੀ ਢੰਗ ਨਾਲ ਅਸਲ ਲੋੜਵੰਦਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਜਾ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਸਕੀਮਾਂ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਹੈ ਅਤੇ ਕਿਸੇ ਵੀ ਕੰਮ ਲਈ ਕੀਤੀ ਗਈ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿੱਲੇ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਸਮਾਜ ਭਲਾਈ ਦੇ ਕੰਮਾਂ ਵਿੱਚ ਕੋਈ ਢਿੱਲ ਮੱਠ ਵਰਤੀ ਗਈ ਤਾਂ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇਗੀ। 

ਇਸ ਮੌਕੇ ਐਮ.ਪੀ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸਿਰਫ ਤਿੰਨ ਸਾਲਾਂ ਦੌਰਾਨ ਹੀ ਸੂਬੇ ਵਿੱਚ 52,000 ਦੇ ਕਰੀਬ ਸਰਕਾਰੀ ਨੌਕਰੀਆਂ, ਪ੍ਰਾਇਵੇਟ ਥਰਮਲ ਨੂੰ ਖਰੀਦ ਕੇ ਸਰਕਾਰੀ ਬਣਾਉਣਾ, 17 ਟੋਲ਼ ਪਲਾਜ਼ੇ ਬੰਦ ਕਰਨਾ, 300 ਯੂਨਿਟ ਬਿਜਲੀ ਮੁਫ਼ਤ ਦੇਣਾ, ਖੇਤਾਂ ਨੂੰ ਦਹਾਕਿਆਂ ਬਾਅਦ ਨਹਿਰੀ ਪਾਣੀ ਦੀ ਵਿਵਸਥਾ ਕਰਵਾਉਣੀ ਆਦਿ ਅਜਿਹੇ ਮਿਸਾਲੀ ਫੈਸਲੇ ਹਨ ਜੋ ਪਹਿਲਾਂ ਕਿਸੇ ਸਰਕਾਰ ਨੇ ਆਪਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਵੀ ਨਹੀਂ ਕੀਤੇ।

ਇਸ ਮੀਟਿੰਗ ਦੌਰਾਨ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਉਨ੍ਹਾਂ ਵੱਲੋਂ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਇੰਨ-ਬਿਨ ਢੰਗ ਨਾਲ ਪੂਰੇ ਹਲਕੇ ਵਿੱਚ ਲਾਗੂ ਕਰਨ ਲਈ ਤਨਦੇਹੀ ਨਾਲ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹਰ ਕੰਮ ਨੂੰ ਸਮਾਂਬੱਧ ਅਤੇ ਪਰਾਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਦੀ ਹਰ ਸਹੂਲਤ ਦਾ ਬਣਦਾ ਲਾਭ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਵਾਹ ਲਗਾਈ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ, ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ, ਐਸ.ਪੀ. ਨਵਰੀਤ ਸਿੰਘ ਵਿਰਕ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨੁਮਾਇੰਦੇ ਤਪਿੰਦਰ ਸਿੰਘ ਸੋਹੀ, ਕੈਬਨਿਟ ਮੰਤਰੀ ਅਰੋੜਾ ਦੇ ਨੁਮਾਇੰਦੇ ਸੰਜੂ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ. ਧੂਰੀ ਰਿਸ਼ਬ ਗਰਗ, ਮੁੱਖ ਮੰਤਰੀ ਫੀਲਡ ਅਫ਼ਸਰ ਡਾ. ਕਰਮਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Narinder Kaur Bharaj , Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD