Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਮਰਪਾਲ ਸਿੰਘ ਵਲੋਂ ਸਕੂਲਾਂ ਵਿੱਚ ਨਵੇ ਬਣਾਏ ਗਏ ਕਮਰੇ ਅਤੇ ਨਵੀਂ ਉਸਾਰੀ ਗਈ ਚਾਰਦਿਵਾਰੀ ਦੇ ਵਿਕਾਸ ਕਾਰਜ ਲੋਕ ਅਰਪਨ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਕਾਦੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 25 Apr 2025

Last updated on: Apr 26, 2025, 16:53 IST

ਹਲਕਾ ਸ਼ਸੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’  ਮਹਿੰਮ ਤਹਿਤ ਸ੍ਰੀ ਹਰਗੋਬਿੰਦਪੁਰ ਦੇ ਵੱਖ ਵੱਖ ਸਕੂਲਾਂ ਵਿੱਚ ਵਿਦਆਰਥੀਆਂ ਦੀ ਸਿੱਖਿਆ ਵਿੱਚ ਵਾਧਾ ਕਰਦਿਆਂ ਉਸਾਰੀ ਗਈ ਨਵੀਂ ਚਾਰਦਿਵਾਰੀ, ਜਿਨਾਂ ਵਿੱਚ ਉਪਰ ਸ਼ਾਨਦਾਰ ਪੇਟਿੰਗਾਂ ਕੀਤੀਆਂ ਗਈਆਂ ਹਨ ਅਤੇ ਨਵੇਂ ਉਸਾਰੇ ਗਏ ਕਲਾਸ ਰੂਮਾਂ ਆਦਿ ਬਣਾਉਣ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਾਡੀ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਖੁਸ਼ਹਾਲ ਅਤੇ ਪ੍ਰਗਤੀਸ਼ੀਲ ਸੂਬਾ ਬਣਾਉਣਾ ਹੈ,ਜੋ ਕਿ ਵਿਦਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹੀ ਸਾਕਾਰ ਕੀਤਾ ਜਾ ਸਕਦਾ ਹੈ।

ਉਨਾਂ ਕਿਹਾ ਕਿ ਸਾਡੀ ਸਰਕਾਰ ਬਜਟ ਦਾ ਵੱਡਾ ਹਿੱਸਾ ਸਿੱਖਿਆ ਤੇ ਖਰਚ ਕਰਦੀ ਰਹੇਗੀ ਅਤੇ ਹੁਣ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ, ਡਿਟੀਟਲ ਬਲੈਕ ਬੋਰਡ, ਅਤਿ ਆਧੁਨਿਕ ਸਾਇੰਸ ਲੈਬਾਂ, ਬਿਹਤਰ ਬੁਨਿਆਦੀ ਢਾਂਚਾ ਆਦਿ ਵਰਗੀਆਂ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜ ਰਹੀਆਂ ਹਨ।ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋ ਹਾਈ ਸਕੂਲ ਕੰਡੀਲਾ, ਪ੍ਰਾਇਮਰੀ, ਮਿਡਲ  ਸਕੂਲ ਨੱਤ ਮੋਕਲ, ਉਧਨਵਾਲ ਸਕੂਲ, ਪ੍ਰਾਇਮਰੀ ਤੇ ਹਾਈ ਸਕੂਲ ਸੋਹੀਆਂ, ਲੀਲਕਲਾਂ ਸਰਕਾਰੀ ਸਕੂਲ ਵਿੱਚ ਲੱਖਾਂ ਰੁਪਏ ਦੀ ਗ੍ਰਾਂਟ ਨਾਲ ਨਵ ਨਿਰਮਤ ਚਾਰਦਿਵਾਰੀ ਅਤੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ।

ਇਸ ਮੋਕੇ ਤੇ ਸਰਪੰਚ ਨੱਤ ਸੁਖਵਿੰਦਰ ਸਿੰਘ, ਸਰਪੰਚ ਮੋਕਲਾਂ ਲੱਖਾ ਸਿੰਘ, ਪ੍ਰਿੰਸੀਪਲ ਸ਼ਸ਼ੀ ਕਿਰਣ, ਅਰਵਿੰਦਰਜੀਤ ਸਿੰਘ ਭਾਟੀਆ, ਮੁਕੇਸ਼ ਕੁਮਾਕ, ਵਿੱਪਨ ਪ੍ਰਾਸ਼ਰ , ਮਨਦੀਪ ਕੌਰ, ਲਖਵਿੰਦਰ ਕੌਰ, ਬੀ ਪੀ ਈ ੳ ਤਰਸੇਮ ਸਿੰਘ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ, ਦਫਤਰ ਇੰਚਾਰਜ ਗੁਰਪ੍ਰੀਤ ਸਿੰਘ ਸੋਢੀ, ਪ੍ਰੈਸ ਸਕੱਤਰ ਹਨੀ ਦਿਓਲ, ਬਲਾਕ ਪ੍ਰਧਾਨ ਇਕਬਾਲ ਸਿੰਘ ਭੋਮਾ, ਪੀ ਏ ਸੁਖਦੇਵ ਸਿੰਘ ਰੋਮੀ, ਪੀਏ ਨਵ ਭਿੰਡਰ ਸੋਸ਼ਲ ਮੀਡੀਆ ਇੰਚਾਰਜ, ਮੁਖਤਾਰ ਸਿੰਘ ਬੋਝਾ, ਬਲਵਿੰਦਰ ਸਿੰਘ ਦਕੋਹਾ, ਬਲਾਕ ਪ੍ਰਧਾਨ ਹਿਰਦੇ ਪਾਲ ਸਿੰਘ ਚੌਧਰੀਵਾਲ, ਸਰਪੰਚ ਚਰਨਜੀਤ ਸਿੰਘ, ਸੀਨੀਅਰ ਆਪ ਆਗੂ ਕਵਲਜੀਤ ਸਿੰਘ ਆਧੋਵਾਲੀ, ਗੁਰਜੀਤ ਸਿੰਘ, ਤਜਿੰਦਰ ਸਿੰਘ ਸ਼ਾਹ, ਦਵਿੰਦਰ ਸਿੰਘ, ਹਰਪ੍ਰੀਤ ਸਿੰਘ ਕੌਹਾੜ ਬਲਜਿੰਦਰ ਸਿੰਘ, ਰਜਿੰਦਰਪਾਲ ਕੌਰ ਅਤੇ  ਅਲਕਾ ਅਤੇ ਦਿਪਾਲੀ ਆਦਿ ਹਾਜਰ ਸਨ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD