Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਨਰਿੰਦਰ ਕੌਰ ਭਰਾਜ ਵੱਲੋਂ ਦੋ ਸਰਕਾਰੀ ਸਕੂਲ ਨਵੀਨੀਕਰਨ ਤੋਂ ਬਾਅਦ ਲੋਕ ਅਰਪਿਤ

Narinder Kaur Bharaj, Sangrur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਸੰਗਰੂਰ , 25 Apr 2025

Last updated on: Apr 26, 2025, 17:59 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ  ਸਰਕਾਰੀ ਪ੍ਰਾਇਮਰੀ ਸਕੂਲ ਨਾਨਕਪੁਰਾ ਅਤੇ ਸਰਕਾਰੀ ਮਿਡਲ ਸਕੂਲ ਰੂਪਾਹੇੜੀ ਵਿਖੇ ਨਵੀਨੀਕਰਨ ਤੋਂ ਬਾਅਦ ਲੋਕ ਅਰਪਿਤ ਕੀਤੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। 

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਰੋਸ਼ਨ ਕਰਨ ਲਈ ਸਿੱਖਿਆ ਕ੍ਰਾਂਤੀ ਮੁਹਿੰਮ ਚਲਾਈ ਜਾ ਰਹੀ ਹੈ ਉੱਥੇ ਹੀ ਪੰਜਾਬ ਵਿੱਚੋਂ ਨਸ਼ਿਆਂ ਦੇ ਕਾਲੇ ਕਾਰੋਬਾਰ ਦਾ ਮੁਕੰਮਲ ਤੌਰ ਤੇ ਸਫਾਇਆ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵੀ ਜੋਸ਼ੋ ਖਰੋਸ਼ ਨਾਲ ਚੱਲ ਰਹੀ ਹੈ। ਉਹਨਾਂ ਕਿਹਾ ਕਿ ਇਸ ਸਮਾਜਿਕ ਕੋਹੜ ਨੂੰ ਮੁਕੰਮਲ ਤੌਰ ਤੇ ਖਤਮ ਕਰਨ ਲਈ ਪੰਜਾਬ ਦੇ ਹਰੇਕ ਨਾਗਰਿਕ ਦਾ ਸਰਗਰਮ ਯੋਗਦਾਨ ਬਹੁਤ ਜਰੂਰੀ ਹੈ। 

ਉਹਨਾਂ ਕਿਹਾ ਕਿ ਸਰਕਾਰ ਇਸ ਮਸਲੇ ਉੱਤੇ ਪੂਰੀ ਸਖਤੀ ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾ ਰਿਹਾ ਹੈ ਤੇ ਨਸ਼ਿਆਂ ਦੀ ਕਾਲੀ ਕਮਾਈ ਨਾਲ ਬਣਾਈਆਂ ਜਾਇਦਾਦਾਂ ਉੱਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਹਲਕਾ ਸੰਗਰੂਰ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਰਹੇ ਹਾਂ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। 

ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਅਨੇਕਾਂ ਹੋਰ ਲੋਕ ਪੱਖੀ ਪ੍ਰੋਜੈਕਟ ਹਲਕਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ।

 

Tags: Narinder Kaur Bharaj , Sangrur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD