Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਨਰਿੰਦਰ ਮੋਦੀ ਨੇ ਰੋਜ਼ਗਾਰ ਮੇਲੇ ਵਿੱਚ 51,000+ ਨਿਯੁਕਤੀ ਪੱਤਰ ਵੰਡੇ

ਨੌਜਵਾਨਾਂ ਨੂੰ ਭਾਰਤ ਦੇ ਵਿਕਾਸ ਅਤੇ ਨਵੀਨਤਾ ਨੂੰ ਅੱਗੇ ਵਧਾਉਣ ਲਈ ਕਿਹਾ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Rozgar Mela, Ek Ped Maa Ke Naam

Web Admin

Web Admin

5 Dariya News

ਨਵੀਂ ਦਿੱਲੀ , 26 Apr 2025

Last updated on: Apr 28, 2025, 11:03 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 51,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਇਨ੍ਹਾਂ ਨੌਜਵਾਨਾਂ ਦੇ ਲਈ ਅੱਜ ਨਵੀਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਹੈ। 

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਫਰਜ਼ਾਂ ਵਿੱਚ ਦੇਸ਼ ਦੇ ਆਰਥਿਕ ਢਾਂਚੇ ਨੂੰ ਮਜ਼ਬੂਤ ਕਰਨਾ, ਪੁਲਾੜ ਸੁਰੱਖਿਆ ਨੂੰ ਮਜ਼ਬੂਤ ਕਰਨਾ, ਆਧੁਨਿਕ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ ਯੋਗਦਾਨ ਦੇਣਾ ਅਤੇ ਵਰਕਰਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਿਸ ਇਮਾਨਦਾਰੀ ਦੇ ਨਾਲ ਉਹ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰਾ ਕਰਦੇ ਹਨ, ਉਸ ਦਾ ਭਾਰਤ ਦੇ ਵਿਕਸਿਤ ਰਾਸਟਰ ਬਣਨ ਦੀ ਯਾਤਰਾ ‘ਤੇ ਸਕਾਰਾਤਮਕ ਪ੍ਰਭਾਅ ਪਵੇਗਾ। 

ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਇਹ ਯੁਵਾ ਆਪਣੇ ਫਰਜ਼ਾਂ ਨੂੰ ਪੂਰੀ ਨਿਸ਼ਠਾ ਦੇ ਨਾਲ ਨਿਭਾਉਣਗੇ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ, “ਕਿਸੇ ਵੀ ਰਾਸ਼ਟਰ ਦੀ ਪ੍ਰਗਤੀ ਅਤੇ ਸਫਲਤਾ ਦੀ ਨੀਂਹ ਉਸ ਦੇ ਨੌਜਵਾਨਾਂ ਵਿੱਚ ਹੁੰਦੀ ਹੈ। ਯੁਵਾ ਰਾਸ਼ਟਰ ਨਿਰਮਾਣ ਵਿੱਚ ਭਾਗੀਦਾਰ ਹੁੰਦੇ ਹਨ, ਤਾਂ ਦੇਸ਼ ਤੇਜ਼ੀ ਨਾਲ ਵਿਕਾਸ ਕਰਦਾ ਹੈ ਅਤੇ ਵਿਸ਼ਵ ਭਰ ਵਿੱਚ ਆਪਣੀ ਪਹਿਚਾਣ ਵੀ ਬਣਾਉਂਦਾ ਹੈ। 

ਉਨ੍ਹਾਂ ਨੇ ਇਹ ਵੀ ਕਿਹਾ, “ਭਾਰਤ ਦੇ ਯੁਵਾ ਆਪਣੀ ਸਖਤ ਮਿਹਨਤ ਅਤੇ ਇਨੋਵੇਸ਼ਨ ਦੇ ਜ਼ਰੀਏ ਦੁਨੀਆ ਨੂੰ ਆਪਣੀ ਅਪਾਰ ਸਮਰੱਥਾ ਦਿਖਾ ਰਹੇ ਹਨ।” ਉਨ੍ਹਾਂ ਨੇ ਕਿਹਾ ਕਿ ਸਰਕਾਰ ਹਰ ਕਦਮ ‘ਤੇ ਇਹ ਯਕੀਨੀ ਬਣਾ ਰਹੀ ਹੈ ਕਿ ਦੇਸ਼ ਦੇ ਨੌਜਵਾਨਾਂ ਦੇ ਲਈ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਅਵਸਰ ਵਧਦੇ ਰਹਿਣ। 

ਉਨ੍ਹਾਂ ਨੇ ਦੱਸਿਆ ਕਿ ਸਕਿਲ ਇੰਡੀਆ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਜਿਹੀਆਂ ਪਹਿਲਕਦਮੀਆਂ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰ ਰਹੀਆਂ ਹਨ। ਇਨ੍ਹਾਂ ਅਭਿਯਾਨਾਂ ਦੇ ਮਾਧਿਅਮ ਨਾਲ ਸਰਕਾਰ ਭਾਰਤ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਲਈ ਇੱਕ ਖੁੱਲ੍ਹਾ ਮੰਚ ਪ੍ਰਦਾਨ ਕਰ ਰਹੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਯਤਨਾਂ ਦੇ ਸਦਕਾ, ਇਸ ਦਹਾਕੇ ਵਿੱਚ ਭਾਰਤ ਦੇ ਨੌਜਵਾਨਾਂ ਨੇ ਦੇਸ਼ ਨੂੰ ਟੈਕਨੋਲੋਜੀ, ਡੇਟਾ ਅਤੇ ਇਨੋਵੇਸ਼ਨ ਦੇ ਖੇਤਰ ਵਿੱਚ ਮੋਹਰੀ ਸਥਾਨ ‘ਤੇ ਪਹੰਚਾ ਦਿੱਤਾ ਹੈ। ਉਨ੍ਹਾਂ ਨੇ ਯੂਪੀਆਈ, ਓਐੱਨਡੀਸੀ ਅਤੇ ਜੀਈਐੱਮ (ਗਵਨਰਮੈਂਟ ਈ-ਮਾਰਕਿਟਪਲੇਸ) ਜਿਹੇ ਡਿਜੀਟਲ ਪਲੈਟਫਾਰਮ ਦੀ ਸਫਲਤਾ ‘ਤੇ ਚਾਨਣਾ ਪਾਇਆ, ਜੋ ਦਰਸਾਉਂਦਾ ਹੈ ਕਿ ਕਿਵੇਂ ਯੁਵਾ ਡਿਜੀਟਲ ਅਰਥਵਿਵਸਥਾ ਵਿੱਚ ਕ੍ਰਾਂਤੀਕਾਰੀ ਬਦਲਾਵਾਂ ਦੀ ਅਗਵਾਈ ਕਰ ਰਹੇ ਹਨ। 

ਉਨ੍ਹਾਂ ਨੇ ਅੱਗੇ ਕਿਹਾ ਕਿ ਭਾਰਤ ਹੁਣ ਰੀਅਲ ਟਾਈਮ ਦੇ ਡਿਜੀਟਲ ਲੈਣ-ਦੇਣ ਵਿੱਚ ਦੁਨੀਆ ਵਿੱਚ ਮੋਹਰੀ ਹੈ ਅਤੇ ਇਸ ਉਪਲਬਧੀ ਦਾ ਇੱਕ ਮਹੱਤਵਪੂਰਨ ਹਿੱਸਾ ਨੌਜਵਾਨਾਂ ਨੂੰ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਇਸ ਬਜਟ ਵਿੱਚ ਐਲਾਨ ਮੈਨੂਫੈਕਚਰਿੰਗ ਮਿਸ਼ਨ ਦਾ ਉਦੇਸ਼ ‘ਮੇਕ ਇਨ ਇਡੀਆ’ ਪਹਿਲ ਨੂੰ ਹੁਲਾਰਾ ਦੇਣਾ ਅਤੇ ਭਾਰਤ ਦੇ ਨੌਜਵਾਨਾਂ ਨੂੰ ਆਲਮੀ ਪੱਧਰ ‘ਤੇ ਮਾਨਕੀਕ੍ਰਿਤ ਉਤਪਾਦ ਬਣਾਉਣ ਦੇ ਅਵਸਰ ਪ੍ਰਦਾਨ ਕਰਨਾ ਹੈ। 

ਇਸ ਪਹਿਲ ਨਾਲ ਨਾ ਸਿਰਫ ਦੇਸ਼ ਭਰ ਵਿੱਚ ਲੱਖਾਂ ਐੱਮਐੱਸਐੱਮਈ ਅਤੇ ਛੋਟੇ ਉੱਦਮੀਆਂ ਨੂੰ ਮਦਦ ਮਿਲੇਗੀ, ਸਗੋਂ ਦੇਸ਼ ਭਰ ਵਿੱਚ ਰੋਜ਼ਗਾਰ ਦੇ ਨਵੇਂ ਅਵਸਰ ਵੀ ਖੋਲ੍ਹੇਗੀ।” ਉਨ੍ਹਾਂ ਨੇ ਕਿਹਾ ਕਿ ਇਹ ਭਾਰਤ ਦੇ ਨੌਜਵਾਨਾਂ ਦੇ ਲਈ ਅਵਸਰਾਂ ਦਾ ਇੱਕ ਅਭੂਤਪੂਰਵ ਸਮਾਂ ਹੈ। ਉਨ੍ਹਾਂ ਨੇ ਦੱਸਿਆ ਕਿ ਆਈਐੱਮਐੱਫ ਨੇ ਹਾਲ ਹੀ ਵਿੱਚ ਕਿਹਾ ਹੈ ਕਿ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧਦੀ ਅਰਥਵਿਵਸਥਾ ਬਣਿਆ ਰਹੇਗਾ। 

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਵਾਧੇ ਦੇ ਕਈ ਪਹਿਲੂ ਹਨ, ਜਿਨ੍ਹਾਂ ਵਿੱਚ ਸਭ ਤੋਂ ਮਹੱਤਵਪੂਰਨ ਆਉਣ ਵਾਲੇ ਦਿਨਾਂ ਵਿੱਚ ਸਾਰੇ ਖੇਤਰਾਂ ਵਿੱਚ ਰੋਜ਼ਗਾਰ ਦੇ ਅਵਸਰਾਂ ਵਿੱਚ ਵਾਧਾ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਹਾਲ ਦੇ ਦਿਨਾਂ ਵਿੱਚ ਆਟੋਮੋਬਾਇਲ ਅਤੇ ਫੁਟਵੀਅਰ ਉਦਯੋਗਾਂ ਨੇ ਉਤਪਾਦਨ ਅਤੇ ਨਿਰਯਾਤ ਵਿੱਚ ਨਵੇਂ ਰਿਕਾਰਡ ਹਾਸਲ ਕੀਤੇ ਹਨ, ਜਿਸ ਨਾਲ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਲੋੜੀਂਦੇ ਅਵਸਰ ਪੈਦਾ ਹੋਏ ਹਨ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਹਿਲੀ ਵਾਰ ਖਾਦੀ ਅਤੇ ਗ੍ਰਾਮਉਦਯੋਗ ਦੇ ਉਤਪਾਦਾਂ ਨੇ 1.70 ਲੱਖ ਕਰੋੜ ਰੁਪਏ ਦੇ ਕਾਰੋਬਾਰ ਨੂੰ ਪਾਰ ਕਰ ਲਿਆ ਹੈ, ਜਿਸ ਨਾਲ ਖਾਸ ਤੌਰ ‘ਤੇ ਗ੍ਰਾਮੀਣ ਖੇਤਰਾਂ ਵਿੱਚ ਲੱਖਾਂ ਨਵੇਂ ਰੋਜ਼ਗਾਰ ਪੈਦਾ ਹੋਏ ਹਨ। ਇਨਲੈਂਡ ਵਾਟਰ ਟ੍ਰਾਂਸਪੋਰਟ ਵਿੱਚ ਹਾਲ ਦੀਆਂ ਉਪਲਬਧੀਆਂ ‘ਤੇ ਟਿੱਪਣੀ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ 2014 ਤੋਂ ਪਹਿਲਾਂ ਇਨਲੈਂਡ ਵਾਟਰ ਟ੍ਰਾਂਸਪੋਰਟ ਦੇ ਮਾਧਿਅਮ ਨਾਲ ਸਾਲਾਨਾ ਕੇਵਲ 18 ਮਿਲੀਅਨ ਟਨ ਮਾਲ ਦੀ ਆਵਾਜਾਈ ਹੁੰਦੀ ਸੀ। 

ਇਸ ਸਾਲ, ਮਾਲ ਦੀ ਆਵਾਜਾਈ 145 ਮਿਲੀਅਨ ਟਨ ਤੋਂ ਵੱਧ ਹੋ ਗਈ ਹੈ। ਉਨ੍ਹਾਂ ਨੇ ਇਸ ਸਫਲਤਾ ਦਾ ਕ੍ਰੈਡਿਟ ਇਸ ਦਿਸ਼ਾ ਵਿੱਚ ਲਗਾਤਾਰ ਨੀਤੀ-ਨਿਰਮਾਣ ਅਤੇ ਫੈਸਲੇ ਲੈਣ ਨੂੰ ਦਿੱਤਾ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਦੇਸ਼ ਵਿੱਚ ਨੈਸ਼ਨਲ ਵਾਟਰਵੇਅਜ਼ ਦੀ ਸੰਖਿਆ ਕੇਵਲ 5 ਤੋਂ ਵਧ ਕੇ 110 ਤੋਂ ਵੱਧ ਹੋ ਗਈ ਹੈ ਅਤੇ ਇਨ੍ਹਾਂ ਵਾਰਟਵੇਅਜ਼ ਦੀ ਓਪਰੇਸ਼ਨਲ ਲੰਬਾਈ ਲਗਭਗ 2,700 ਕਿਲੋਮੀਟਰ ਤੋਂ ਵਧ ਕੇ ਲਗਭਗ 5,000 ਕਿਲੋਮੀਟਰ ਹੋ ਗਈ ਹੈ। 

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਉਪਲਬਧੀਆਂ ਪੂਰੇ ਦੇਸ਼ ਵਿੱਚ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰ ਰਹੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, “ਮੁੰਬਈ ਜਲਦੀ ਹੀ ਵਰਲਡ ਆਡੀਓ ਵਿਜ਼ੁਅਲ ਐਂਡ ਐਂਟਰਟੇਨਮੈਂਟ ਸਮਿਟ (ਵੇਵਸ) 2025 ਦੀ ਮੇਜ਼ਬਾਨੀ ਕਰੇਗਾ। ਨੌਜਵਾਨਾਂ ‘ਤੇ ਕੇਂਦ੍ਰਿਤ ਇਸ ਦਾ ਆਯੋਜਨ ਯੁਵਾ ਰਚਨਾਕਾਰਾਂ ਨੂੰ ਪਹਿਲੀ ਵਾਰ ਅਜਿਹੇ ਮੰਚ ਪ੍ਰਦਾਨ ਕਰੇਗਾ। 

ਇਹ ਸਮਿਟ ਮੀਡੀਆ, ਗੇਮਿੰਗ ਅਤੇ ਮਨੋਰੰਜਨ ਦੇ ਖੇਤਰ ਵਿੱਚ ਇਨੋਵੇਸ਼ਨ ਕਰਨ ਵਾਲਿਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਇੱਕ ਅਭੂਤਪੂਰਵ ਅਵਸਰ ਪ੍ਰਦਾਨ ਕਰੇਗਾ।” ਉਨ੍ਹਾਂ ਨੇ ਕਿਹਾ ਕਿ ਐਂਟਰਟੇਨਮੈਂਟ ਸਟਾਰਟਅੱਪਸ ਨੂੰ ਨਿਵੇਸ਼ਕਾਂ ਅਤੇ ਉਦਯੋਗ ਦੇ ਦਿੱਗਜਾਂ ਨਾਲ ਜੁੜਨ ਦਾ ਮੌਕਾ ਮਿਲੇਗਾ, ਜਿਸ ਨਾਲ ਇਹ ਦੁਨੀਆ ਦੇ ਸਾਹਮਣੇ ਆਪਣੇ ਵਿਚਾਰਾਂ ਨੂੰ ਪੇਸ਼ ਕਰਨ ਦਾ ਸਭ ਤੋਂ ਵੱਡਾ ਮੰਚ ਬਣ ਜਾਵੇਗਾ। 

ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨੌਜਵਾਨਾਂ ਨੂੰ ਪ੍ਰੋਗਰਾਮ ਦੌਰਾਨ ਆਯੋਜਿਤ ਵਿਭਿੰਨ ਵਰਕਸ਼ਾਪਾਂ ਦੇ ਮਾਧਿਅਮ ਨਾਲ ਏਆਈ, ਐਕਸਆਰ ਅਤੇ ਇਮਰਸਿਵ ਮੀਡੀਆ ਬਾਰੇ ਜਾਣਕਾਰੀ ਮਿਲੇਗੀ। ਉਨ੍ਹਾਂ ਨੇ ਕਿਹਾ, “ਵੇਵਸ ਭਾਰਤ ਦੇ ਡਿਜੀਟਲ ਕੰਟੈਂਟ ਦੇ ਭਵਿੱਖ ਨੂੰ ਊਰਜਾ ਪ੍ਰਦਾਨ ਕਰੇਗਾ।” 

ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੀ ਸਮਾਵੇਸ਼ਿਤਾ ਦੀ ਸ਼ਲਾਘਾ ਕੀਤੀ ਅਤੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਸਮਾਜ ਦਾ ਹਰ ਵਰਗ ਦੇਸ਼ ਦੀਆਂ ਉਪਲਬਧੀਆਂ ਵਿੱਚ ਯੋਗਦਾਨ ਦੇ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀਆਂ ਬੇਟੀਆਂ ਅੱਗੇ ਵਧ ਰਹੀਆਂ ਹਨ। ਉਨ੍ਹਾਂ ਨੇ ਹਾਲ ਹੀ ਵਿੱਚ ਯੂਪੀਐੱਸਸੀ ਦੇ ਨਤੀਜਿਆਂ ਦਾ ਹਵਾਲਾ ਦਿੱਤਾ, ਜਿੱਥੇ ਟੌਪ ਦੋ ਸਥਾਨ ਮਹਿਲਾਵਾਂ ਨੇ ਹਾਸਲ ਕੀਤੇ ਅਤੇ ਟੌਪ ਪੰਜ ਵਿੱਚੋਂ ਤਿੰਨ ਟੌਪਰ ਮਹਿਲਾਵਾਂ ਹਨ। 

ਸ਼੍ਰੀ ਮੋਦੀ ਨੇ ਕਿਹਾ, “ਨੌਕਰਸ਼ਾਹੀ ਤੋਂ ਲੈ ਕੇ ਪੁਲਾੜ ਅਤੇ ਵਿਗਿਆਨ ਤੱਕ ਦੇ ਖੇਤਰਾਂ ਵਿੱਚ ਮਹਿਲਾਵਾਂ ਨਵੀਆਂ ਉਚਾਈਆਂ ਨੂੰ ਛੂਹ ਰਹੀਆਂ ਹਨ। ਸਾਡੀ ਸਰਕਾਰ ਸਵੈ ਸਹਾਇਤਾ ਸਮੂਹਾਂ, ਬੀਮਾ ਸਖੀਆਂ, ਬੈਂਕ ਸਖੀਆਂ ਅਤੇ ਕ੍ਰਿਸ਼ੀ ਸਖੀਆਂ ਜਿਹੀਆਂ ਪਹਿਲਕਦਮੀਆਂ ਦੇ ਮਾਧਿਅਮ ਨਾਲ ਗ੍ਰਾਮੀਣ ਮਹਿਲਾਵਾਂ ਨੂੰ ਸਸ਼ਕਤ ਬਣਾਉਣ ‘ਤੇ ਧਿਆਨ ਕੇਂਦ੍ਰਿਤ ਕਰ ਰਹੀਆਂ ਹਨ, ਜਿਸ ਨਾਲ ਨਵੇਂ ਅਵਸਰ ਪੈਦਾ ਹੋਏ ਹਨ।” 

ਉਨ੍ਹਾਂ ਨੇ ਇਹ ਵੀ ਕਿਹਾ ਕਿ ਹਜ਼ਾਰਾਂ ਮਹਿਲਾਵਾਂ ਹੁਣ ਡ੍ਰੋਨ ਦੀਦੀ ਦੇ ਰੂਪ ਵਿੱਚ ਕੰਮ ਕਰ ਰਹੀਆਂ ਹਨ, ਜੋ ਆਪਣੇ ਪਰਿਵਾਰਾਂ ਅਤੇ ਪਿੰਡਾਂ ਦੇ ਲਈ ਸਮ੍ਰਿੱਧੀ ਯਕੀਨੀ ਬਣਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ 90 ਲੱਖ ਤੋਂ ਵੱਧ ਸਵੈ ਸਹਾਇਤਾ ਸਮੂਹ ਸਰਗਰਮ ਹਨ, ਜਿਨ੍ਹਾਂ ਵਿੱਚ 10 ਕਰੋੜ ਤੋਂ ਵੱਧ ਮਹਿਲਾਵਾਂ ਸ਼ਾਮਲ ਹਨ।

ਇਨ੍ਹਾਂ ਸਮੂਹਾਂ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰ ਨੇ ਉਨ੍ਹਾਂ ਦੇ ਬਜਟ ਨੂੰ ਪੰਜ ਗੁਣਾ ਵਧਾਇਆ ਹੈ ਅਤੇ 20 ਲੱਖ ਰੁਪਏ ਤੱਕ ਦੇ ਜਮਾਨਤ-ਮੁਕਤ ਲੋਨ ਦਾ ਪ੍ਰਾਵਧਾਨ ਕੀਤਾ ਹੈ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਮੁਦ੍ਰਾ ਯੋਜਨਾ ਦੀ ਸਭ ਤੋਂ ਵੱਡੀਆਂ ਲਾਭਾਰਥੀ ਮਹਿਲਾਵਾਂ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ 50,000 ਤੋਂ ਵੱਧ ਸਟਾਰਟਅੱਪ ਵਿੱਚ ਮਹਿਲਾਵਾਂ ਨਿਦੇਸ਼ਕ ਹਨ। 

ਉਨ੍ਹਾਂ ਨੇ ਕਿਹਾ ਕਿ ਵਿਭਿੰਨ ਖੇਤਰਾਂ ਵਿੱਚ ਇਸ ਤਰ੍ਹਾਂ ਦੇ ਪਰਿਵਰਤਨਕਾਰੀ ਬਦਲਾਅ ਭਾਰਤ ਦੇ ਵਿਕਾਸ ਦੇ ਸੰਕਲਪ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਵੱਧ ਅਵਸਰ ਪੈਦਾ ਕਰ ਰਹੇ ਹਨ। ਅੱਜ ਰੋਜ਼ਗਾਰ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਤੁਹਾਨੂੰ ਮਿਲਿਆ ਇਹ ਅਹੁਦਾ ਤੁਹਾਡੀ ਸਖਤ ਮਿਹਨਤ ਅਤੇ ਸਮਰਪਣ ਦਾ ਪਰਿਣਾਮ ਹੈ। 

ਉਨ੍ਹਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਆਪਣੇ ਜੀਵਨ ਦੇ ਅਗਲੇ ਪੜਾਵਾਂ ਨੂੰ ਨਾ ਕੇਵਲ ਖੁਦ ਦੇ ਲਈ ਸਗੋਂ ਰਾਸ਼ਟਰ ਦੇ ਲਈ ਵੀ ਸਮਰਪਿਤ ਕਰੋ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਨ ਸੇਵਾ ਦੀ ਭਾਵਨਾ ਸਰਵਉੱਚ ਹੋਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਕੋਈ ਵਿਅਕਤੀ ਆਪਣੀ ਸੇਵਾ ਦੇ ਪ੍ਰਤੀ ਸਰਵਉੱਚ ਸਨਮਾਨ ਦੇ ਨਾਲ ਕੰਮ ਕਰਦਾ ਹੈ, ਤਾਂ ਉਸ ਦੇ ਯਤਨਾਂ ਨਾਲ ਰਾਸ਼ਟਰ ਨੂੰ ਇੱਕ ਨਵੀਂ ਦਿਸ਼ਾ ਵਿੱਚ ਲੈ ਜਾਣ ਦੀ ਤਾਕਤ ਮਿਲਦੀ ਹੈ। 

ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਲੋਕਾਂ ਦੇ ਪ੍ਰਤੀ ਆਪਣੇ ਫਰਜ਼ਾਂ ਦਾ ਪਾਲਨ, ਇਨੋਵੇਸ਼ਨ ਅਤੇ ਪ੍ਰਤੀਬੱਧਤਾ ਭਾਰਤ ਦੇ ਹਰੇਕ ਨਾਗਰਿਕ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਸਿੱਧਾ ਯੋਗਦਾਨ ਦੇਵੇਗੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜਦੋਂ ਕੋਈ ਵਿਅਕਤੀ ਜ਼ਿੰਮੇਦਾਰੀ ਦੇ ਅਹੁਦਿਆਂ ‘ਤੇ ਪਹੁੰਚਦਾ ਹੈ, ਤਾਂ ਨਾਗਰਿਕ ਦੇ ਰੂਪ ਵਿੱਚ ਉਸ ਦੇ ਫਰਜ਼ ਅਤੇ ਭੂਮਿਕਾਵਾਂ ਹੋਰ ਵੀ ਮਹੱਤਵਪੂਰਨ ਹੋ ਜਾਂਦੀਆਂ ਹਨ। 

ਉਨ੍ਹਾਂ ਨੇ ਇਸ ਦਿਸ਼ਾ ਵਿੱਚ ਜਾਗਰੂਕਤਾ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ “ਏਕ ਪੇੜ ਮਾਂ ਕੇ ਨਾਮ” ਅਭਿਯਾਨ ‘ਤੇ ਚਾਨਣਾ ਪਾਇਆ ਅਤੇ ਸਾਰਿਆਂ ਨੂੰ ਕੁਦਰਤ ਦੇ ਪ੍ਰਤੀ ਸ਼ੁਕਰਗੁਜ਼ਾਰੀ ਅਤੇ ਸੇਵਾ ਦੇ ਭਾਵ ਦੇ ਰੂਪ ਵਿੱਚ ਆਪਣੀ ਮਾਂ ਦੇ ਨਾਂ ‘ਤੇ ਇੱਕ ਪੇੜ ਲਗਾਉਣ ਦੇ ਲਈ ਪ੍ਰੋਤਸਾਹਿਤ ਕੀਤਾ। 

ਉਨ੍ਹਾਂ ਨੇ ਲੋਕਾਂ ਨੂੰ ਆਪਣੇ ਕਾਰਜਸਥਲਾਂ ‘ਤੇ ਇਸ ਅਭਿਯਾਨ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕਰਨ ਦੀ ਤਾਕੀਦ ਕੀਤੀ। ਇਹ ਦੇਖਦੇ ਹੋਏ ਕਿ ਜੂਨ ਵਿੱਚ ਆਉਣ ਵਾਲਾ ਅੰਤਰਰਾਸ਼ਟਰੀ ਯੋਗ ਦਿਵਸ ਇੱਕ ਸਫਲ ਕਰੀਅਰ ਦੇ ਨਾਲ-ਨਾਲ ਇੱਕ ਤੰਦਰੁਸਤ ਜੀਵਨ ਸ਼ੁਰੂ ਕਰਨ ਦਾ ਇੱਕ ਸ਼ਾਨਦਾਰ ਅਵਸਰ ਹੈ, ਉਨ੍ਹਾਂ ਨੇ ਕਿਹਾ ਕਿ ਸਿਹਤ ਨਾ ਸਿਰਫ ਵਿਅਕਤੀਆਂ ਦੇ ਲਈ ਜ਼ਰੂਰੀ ਹੈ, ਸਗੋਂ ਕਾਰਜ ਕੁਸ਼ਲਤਾ ਅਤੇ ਰਾਸ਼ਟਰ ਦੀ ਉਤਪਾਦਕਤਾ ਦੇ ਲਈ ਵੀ ਮਹੱਤਵਪੂਰਨ ਹੈ।

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਆਪਣੀਆਂ ਸਮਰੱਥਾਵਾਂ ਨੂੰ ਵਧਾਉਣ ਦੇ ਲਈ ਮਿਸ਼ਨ ਕਰਮਯੋਗੀ ਪਹਿਲ ਦਾ ਉਪਯੋਗ ਕਰਨ ਦੇ ਲਈ ਪ੍ਰੋਤਸਾਹਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਭੂਮਿਕਾ ਦਾ ਉਦੇਸ਼ ਸਿਰਫ ਅਹੁਦਾ ਧਾਰਨ ਕਰਨਾ ਨਹੀਂ ਹੈ, ਸਗੋਂ ਭਾਰਤ ਦੇ ਹਰੇਕ ਨਾਗਰਿਕ ਦੀ ਸੇਵਾ ਕਰਨਾ ਅਤੇ ਰਾਸ਼ਟਰ ਦੀ ਪ੍ਰਗਤੀ ਵਿੱਚ ਯੋਗਦਾਨ ਦੇਣਾ ਹੈ। 

ਸ਼੍ਰੀ ਮੋਦੀ ਨੇ ਸਿਵਿਲ ਸੇਵਾ ਦਿਵਸ ‘ਤੇ ਸਾਂਝਾ ਕੀਤੇ ਗਏ ‘ਨਾਗਰਿਕ ਦੇਵੋ ਭਵ’ ਦੇ ਮੰਤਰ ਨੂੰ ਯਾਦ ਕਰਦੇ ਹੋਏ, ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਾਗਰਿਕਾਂ ਦੀ ਸੇਵਾ ਕਰਨਾ ਈਸ਼ਵਰ ਦੀ ਪੂਜਾ ਦੇ ਬਰਾਬਰ ਹੈ। ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਇਮਾਨਦਾਰੀ ਅਤੇ ਸਮਰਪਣ ਦੇ ਨਾਲ, ਭਾਰਤ ਇੱਕ ਵਿਕਸਿਤ ਅਤੇ ਸਮ੍ਰਿੱਧ ਰਾਸ਼ਟਰ ਬਣੇਗਾ। ਉਨ੍ਹਾਂ ਨੇ ਨੌਜਵਾਨਾਂ ਨੂੰ 140 ਕਰੋੜ ਭਾਰਤੀਆਂ ਦੇ ਸੁਪਨਿਆਂ ਅਤੇ ਉਮੀਦਾਂ ਨੂੰ ਪ੍ਰਾਪਤ ਕਰਨ ਦੇ ਲਈ ਕੰਮ ਕਰਨ ਦੀ ਤਾਕੀਦ ਕੀਤੀ। 

ਪਿਛੋਕੜ

ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਸਭ ਤੋਂ ਵੱਧ ਤਰਜੀਹ ਦੇਣ ਦੀ ਵਚਨਬੱਧਤਾ ਦੇ ਅਨੁਸਾਰ, 15ਵਾਂ ਰੋਜ਼ਗਾਰ ਮੇਲਾ ਦੇਸ਼ ਭਰ ਵਿੱਚ 47 ਥਾਵਾਂ 'ਤੇ ਆਯੋਜਿਤ ਕੀਤਾ ਗਿਆ। ਇਹ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਨ ਅਤੇ ਰਾਸ਼ਟਰੀ ਵਿਕਾਸ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਯੋਗਦਾਨ ਪਾਉਣ ਲਈ ਸਾਰਥਕ ਮੌਕੇ ਪ੍ਰਦਾਨ ਕਰੇਗਾ।

ਦੇਸ਼ ਭਰ ਤੋਂ ਚੁਣੇ ਗਏ ਨਵ ਨਿਯੁਕਤ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ/ਵਿਭਾਗਾਂ ਵਿੱਚ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ ਮਾਲੀਆ ਵਿਭਾਗ, ਅਮਲਾ ਅਤੇ ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲਾ, ਗ੍ਰਹਿ ਮੰਤਰਾਲਾ, ਡਾਕ ਵਿਭਾਗ, ਉੱਚ ਸਿੱਖਿਆ ਵਿਭਾਗ, ਰੇਲਵੇ ਮੰਤਰਾਲਾ, ਕਿਰਤ ਅਤੇ ਰੋਜ਼ਗਾਰ ਮੰਤਰਾਲਾ ਆਦਿ ਸ਼ਾਮਲ ਹਨ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Rozgar Mela , Ek Ped Maa Ke Naam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD