Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਨੂੰ ਕੀਤੀ ਤਾੜਨਾ

ਮੇਰੇ ਹਲਕੇ ਵਿੱਚ ਮਿਲਾਵਟੀ ਸਮਾਨ ਵੇਚਣ ਵਾਲਿਆਂ ਵਿਰੁੱਧ ਕਰੋਂ ਸਖਤ ਕਾਰਵਾਈ

Dr Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Amritsar

Web Admin

Web Admin

5 Dariya News

ਅੰਮ੍ਰਿਤਸਰ , 26 Apr 2025

Last updated on: Apr 28, 2025, 11:16 IST

ਵਿਧਾਨ ਸਭਾ ਹਲਕਾ ਦੱਖਣੀ ਦੇ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਅੱਜ ਅਸਿਸਟੈਂਟ ਫੂਡ ਕਮਿਸ਼ਨਰ ਸ੍ਰੀ ਰਜਿੰਦਰ ਪਾਲ ਨੂੰ ਸਖਤ ਤਾੜਨਾ ਕਰਦਿਆ ਕਿਹਾ ਕਿ ਮੇਰੇ ਹਲਕੇ ਵਿੱਚ ਕਿਸੇ ਕਿਸਮ ਦੀ ਕੋਈ ਵੀ ਮਿਲਾਵਟੀ ਵਸਤੂ ਦੀ ਵਿਕਰੀ ਨਹੀਂ ਹੋਣੀ ਚਾਹੀਦੀ ਅਤੇ ਚਾਰ ਪੰਜ ਦਿਨਾਂ ਦੇ ਅੰਦਰ ਅੰਦਰ ਮਿਲਾਵਟ ਖੋਰਾ ਵਿਰੁੱਧ ਸਖਤ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਮਿਲਾਵਟ ਵਾਲੀਆਂ ਵਸਤਾਂ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਵਿਧਾਇਕ ਨਿੱਜਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਨੂੰ ਕਿਹਾ ਕਿ  ਖਾਣ ਪੀਣ ਵਾਲੀਆਂ ਦੁਕਾਨਾਂ ਅਤੇ ਕਰਿਆਨਾ ਦਾ ਸਮਾਨ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾਵੇ ਉਹਨਾਂ ਦੱਸਿਆ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਕੁਝ ਸ਼ਰਾਰਤੀ ਲੋਕ ਮਿਲਾਵਟਖੋਰ ਸਮਾਨ ਦੀ ਵਿਕਰੀ ਕਰ ਰਹੇ ਹਨ ਜਿਨਾਂ ਵਿੱਚ ਜਿਆਦਾਤਰ ਤੌਰ ਤੇ ਦੁੱਧ ਦਹੀਂ ਹਲਦੀ ਅਤੇ ਹੋਰ ਖਾਣ ਪੀਣ ਦੀਆਂ ਦਾ ਸਮਾਨ ਸ਼ਾਮਿਲ ਹਨ। 

ਉਹਨਾਂ ਫੂਡ ਕਮਿਸ਼ਨਰ ਨੂੰ ਕਿਹਾ ਕਿ ਇਹਨਾਂ ਦੁਕਾਨਾਂ  ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ।ਉਹਨਾਂ ਦੁਕਾਨਦਾਰ ਨੂੰ ਵੀ ਅਪੀਲ ਕਰਦਿਆ ਕਿਹਾ ਕਿ ਉਹ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰਨ ਅਤੇ ਮਿਲਾਵਟ ਮਿਲਾਵਟੀ ਵਸਤੂਆਂ ਵੇਚਣੀਆਂ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਉਹਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

 

Tags: Dr Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD