ਵਿਧਾਨ ਸਭਾ ਹਲਕਾ ਦੱਖਣੀ ਦੇ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਅੱਜ ਅਸਿਸਟੈਂਟ ਫੂਡ ਕਮਿਸ਼ਨਰ ਸ੍ਰੀ ਰਜਿੰਦਰ ਪਾਲ ਨੂੰ ਸਖਤ ਤਾੜਨਾ ਕਰਦਿਆ ਕਿਹਾ ਕਿ ਮੇਰੇ ਹਲਕੇ ਵਿੱਚ ਕਿਸੇ ਕਿਸਮ ਦੀ ਕੋਈ ਵੀ ਮਿਲਾਵਟੀ ਵਸਤੂ ਦੀ ਵਿਕਰੀ ਨਹੀਂ ਹੋਣੀ ਚਾਹੀਦੀ ਅਤੇ ਚਾਰ ਪੰਜ ਦਿਨਾਂ ਦੇ ਅੰਦਰ ਅੰਦਰ ਮਿਲਾਵਟ ਖੋਰਾ ਵਿਰੁੱਧ ਸਖਤ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਮਿਲਾਵਟ ਵਾਲੀਆਂ ਵਸਤਾਂ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਵਿਧਾਇਕ ਨਿੱਜਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਨੂੰ ਕਿਹਾ ਕਿ ਖਾਣ ਪੀਣ ਵਾਲੀਆਂ ਦੁਕਾਨਾਂ ਅਤੇ ਕਰਿਆਨਾ ਦਾ ਸਮਾਨ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾਵੇ ਉਹਨਾਂ ਦੱਸਿਆ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਕੁਝ ਸ਼ਰਾਰਤੀ ਲੋਕ ਮਿਲਾਵਟਖੋਰ ਸਮਾਨ ਦੀ ਵਿਕਰੀ ਕਰ ਰਹੇ ਹਨ ਜਿਨਾਂ ਵਿੱਚ ਜਿਆਦਾਤਰ ਤੌਰ ਤੇ ਦੁੱਧ ਦਹੀਂ ਹਲਦੀ ਅਤੇ ਹੋਰ ਖਾਣ ਪੀਣ ਦੀਆਂ ਦਾ ਸਮਾਨ ਸ਼ਾਮਿਲ ਹਨ।
ਉਹਨਾਂ ਫੂਡ ਕਮਿਸ਼ਨਰ ਨੂੰ ਕਿਹਾ ਕਿ ਇਹਨਾਂ ਦੁਕਾਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ।ਉਹਨਾਂ ਦੁਕਾਨਦਾਰ ਨੂੰ ਵੀ ਅਪੀਲ ਕਰਦਿਆ ਕਿਹਾ ਕਿ ਉਹ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰਨ ਅਤੇ ਮਿਲਾਵਟ ਮਿਲਾਵਟੀ ਵਸਤੂਆਂ ਵੇਚਣੀਆਂ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਉਹਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।