Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਜਦੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਣੀ ਜਨ ਜਾਗਰੂਕਤਾ ਲਹਿਰ

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਵਿੱਚ ਸਾਂਝਾ ਹੰਭਲਾ ਮਾਰੀਏ: ਵਿਧਾਇਕ ਉੱਗੋਕੇ

T Benith, DC Barnala, Deputy Commissioner Barnala, Barnala, Labh Singh Ugoke, Bhadaur, Barnala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਰਨਾਲਾ , 26 Apr 2025

Last updated on: Apr 28, 2025, 11:20 IST

ਨਸ਼ਿਆਂ ਦੀ ਅਲਾਮਤ ਖ਼ਿਲਾਫ਼ ਇਕਜੁੱਟ ਹੋ ਕੇ ਡਟਣ ਦਾ ਸੱਦਾ ਦਿੰਦੇ ਹੋਏ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਅੱਜ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਹਲਫ਼ ਦਿਵਾਇਆ ਜਿਸ ਮਗਰੋਂ ਉਨ੍ਹਾਂ ਵਾਕਾਥਨ ਦੇ ਰੂਪ ਵਿਚ ਜਨ ਜਾਗਰੂਕਤਾ ਮੁਹਿੰਮ ਨੂੰ ਹਰੀ ਝੰਡੀ ਦਿਖਾਈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਕਰਵਾਏ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਓ ਅਸੀਂ ਸਾਰੇ ਇਕਜੁੱਟ ਹੋਕੇ ਨਸ਼ਿਆਂ ਦੇ ਖਾਤਮੇ ਲਈ ਕੰਮ ਕਰੀਏ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਜੰਗ ਵਿੱਚ ਲੋਕਾਂ ਦਾ ਸਹਿਯੋਗ ਲੈਣ ਲਈ ਵਟਸਐਪ ਹੈਲਪਲਾਈਨ ਨੰਬਰ 97791-00200 ਜਾਰੀ ਕੀਤਾ ਹੈ। ਇਸ 'ਤੇ ਜਾਣਕਾਰੀ ਭੇਜਣ ਵਾਲਿਆਂ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਿਆ ਜਾਵੇਗਾ ਕਿਉਂਕਿ ਇਹ ਸਿਰਫ਼ ਪੁਲਿਸ ਦੀ ਲੜਾਈ ਨਹੀਂ, ਸਗੋਂ ਸਮੁੱਚੇ ਸਮਾਜ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਹੁਣ ਲੋਕ ਇਸ ਮੁਹਿੰਮ ਲਈ ਅੱਗੇ ਆ ਰਹੇ ਹਨ ਅਤੇ ਪਿੰਡਾਂ ਦੀਆਂ ਪੰਚਾਇਤਾਂ ਨਸ਼ਿਆਂ ਵਿਰੁੱਧ ਮਤੇ ਪਾਸ ਕਰ ਰਹੀਆਂ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਰੋਜ਼ਾਨਾ ਪੱਧਰ 'ਤੇ ਜਿੱਥੇ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ, ਓਥੇ ਸਿਹਤ ਵਿਭਾਗ ਰਾਹੀਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੀਆਂ ਸਹੂਲਤਾਂ ਦਾ ਵੀ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਨੂੰ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ।

ਇਸ ਮੌਕੇ ਮਾਰਚ ਦੇ ਰੂਪ ਵਿਚ ਬਾਬਾ ਕਾਲਾ ਮਹਿਰ ਸਟੇਡੀਅਮ ਤੋਂ ਸ਼ੁਰੂ ਹੋ ਕੇ ਫੁਹਾਰਾ ਚੌਕ, ਵਾਲਮੀਕਿ ਚੌਕ, ਬੱਸ ਸਟੈਂਡ ਰੋਡ ਹੁੰਦੇ ਹੋਏ ਇਹ ਵਾਕਾਥਨ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਖਤਮ ਹੋਈ। ਇਸ ਮੌਕੇ ਪੁੱਜੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ, ਨੌਜਵਾਨਾਂ ਤੇ ਐਨ ਸੀ ਸੀ ਕੈਡਿਟਸ ਨੇ ਹੱਥਾਂ ਵਿਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀਆਂ ਤਖਤੀਆਂ ਫੜੀਆਂ ਹੋਈਆਂ ਸਨ।ਇਸ ਤੋਂ ਪਹਿਲਾਂ ਵਾਕਾਥਨ ਲਈ ਪੁੱਜੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਸੀਐਮ ਦੀ ਯੋਗਸ਼ਾਲਾ ਟੀਮ ਵਲੋਂ ਯੋਗ ਵੀ ਕਰਾਇਆ ਗਿਆ।

ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ, ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਸ੍ਰੀ ਰਾਮ ਤੀਰਥ ਮੰਨਾ, ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ ਪਰਮਿੰਦਰ ਸਿੰਘ ਭੰਗੂ, ਚੇਅਰਮੈਨ ਮਾਰਕੀਟ ਕਮੇਟੀ ਧਨੌਲਾ ਗੁਰਜੋਤ ਸਿੰਘ ਭੱਠਲ, ਮੈਂਬਰ ਐੱਸ ਸੀ ਕਮਿਸ਼ਨ ਸ. ਰੁਪਿੰਦਰ ਸਿੰਘ ਸੀਤਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸਤਵੰਤ ਸਿੰਘ, ਐੱਸ ਪੀ ਅਸ਼ੋਕ ਕੁਮਾਰ ਸ਼ਰਮਾ, ਐੱਸ ਡੀ ਐਮ ਹਰਕੰਵਲਜੀਤ ਸਿੰਘ, ਸੀ ਐਮ ਫੀਲਡ ਅਫ਼ਸਰ ਜੁਗਰਾਜ ਸਿੰਘ ਕਾਹਲੋ, ਡੀ ਐੱਸ ਪੀ ਸਤਵੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ ਅਤੇ ਸਕੂਲ ਇੰਚਾਰਜ, ਡੀ ਪੀ ਅਧਿਆਪਕ, ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਅਤੇ ਕੋਚ ਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਤੇ ਸ਼ਹਿਰ ਵਾਸੀ ਹਾਜ਼ਰ ਸਨ।

 

Tags: T Benith , DC Barnala , Deputy Commissioner Barnala , Barnala , Labh Singh Ugoke , Bhadaur , Barnala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD