Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੋਹਾਲੀ ਦੇ ਬਾਹਰ ਖੜ੍ਹੀ ਵਰਨਾ ਕਾਰ ਨੂੰ ਅੱਗ ਲਾ ਕੇ ਸਾੜਨ ਵਾਲ਼ੇ 04 ਨਾ-ਮਾਲੂਮ ਦੋਸ਼ੀਆਂ ਵਿੱਚੋਂ 02 ਗ੍ਰਿਫਤਾਰ

Crime News Punjab, Punjab Police, Police, Crime News, Mohali Police

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 26 Apr 2025

Last updated on: Apr 28, 2025, 11:24 IST

ਮੋਹਾਲੀ ਪੁਲਿਸ ਨੇ ਸ਼ਹਿਰ ਦੇ ਸੈਕਟਰ-78 ਦੇ ਬਾਹਰ ਖੜੀ ਵਰਨਾ ਕਾਰ ਨੂੰ ਅੱਗ ਲਗਾਕੇ ਸਾੜਨ ਵਾਲੇ 04 ਨਾ-ਮਾਲੂਮ ਦੋਸ਼ੀਆਂ ਵਿੱਚੋਂ ਮੁਕੱਦਮਾ 02 ਦੋਸ਼ੀਆਂ ਗ੍ਰਿਫਤਾਰ ਕਰਕੇ, ਮੁੱਕਦਮੇ ਨੂੰ ਟ੍ਰੇਸ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸ ਐਸ ਪੀ ਦੀਪਕ ਪਾਰਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੌਰਵ ਜਿੰਦਲ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਅਤੇ ਤਲਵਿੰਦਰ ਸਿੰਘ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ ਦੀ ਟੀਮ ਵੱਲੋਂ ਇਸ ਮੁਕੱਦਮੇ ਦੀ ਤਫਤੀਸ਼ ਕਰਦਿਆਂ ਚਾਰ ਦੋਸ਼ੀਆਂ ਵਿੱਚੋਂ 2 ਨੂੰ 24 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਲੰਘੀ 14 ਅਪ੍ਰੈਲ ਨੂੰ ਮਨਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਮਕਾਨ ਨੰ: 86 ਚਕੇਰਿਆ ਰੋਡ ਵਾਰਡ ਨੰ: 11 ਮਾਨਸਾ ਹਾਲ ਵਾਸੀ ਮਕਾਨ ਨੰ: 478, ਸੈਕਟਰ-78, ਸੋਹਾਣਾ, ਜਿਲਾ ਐਸ.ਏ.ਐਸ. ਨਗਰ ਦੇ ਬਿਆਨਾਂ ਦੇ ਅਧਾਰ ਤੇ ਮੁਕੱਦਮਾ ਨੰ: 93 ਮਿਤੀ 14-04-2025 ਅ/ਧ 326(ਜੀ) ਬੀ ਐਨ ਐਸ, ਥਾਣਾ ਸੋਹਾਣਾ ਵਿਰੁੱਧ ਨਾ-ਮਾਲੂਮ ਦੋਸ਼ੀਆਂ ਦੇ ਦਰਜ ਰਜਿਸਟਰ ਹੋਇਆ ਸੀ। 

ਉਸ ਦੇ ਬਿਆਨਾਂ ਅਨੁਸਾਰ ਮਿਤੀ 14-04-2025 ਨੂੰ ਉਸਨੇ ਰੋਜਾਨਾਂ ਦੀ ਤਰਾਂ ਆਪਣੀ ਗੱਡੀ ਨੰ: PB31-U-3178 ਮਾਰਕਾ ਹੁੰਡਈ ਵਰਨਾ ਰੰਗ ਸਿਲਵਰ ਨੂੰ ਆਪਣੇ ਘਰ ਦੇ ਸਾਹਮਣੇ ਪਾਰਕ ਦੇ ਨਾਲ਼ ਖੜੀ ਕੀਤੀ ਸੀ। ਵਕਤ ਕ੍ਰੀਬ 12:44 ਏ.ਐਮ. ਤੇ ਉਸਨੂੰ ਘਰ ਦੇ ਬਾਹਰੋਂ ਉੱਚੀ-ਉੱਚੀ ਰੌਲ਼ਾ ਪੈਣ ਦੀ ਅਵਾਜ ਆਈ। ਜਿਸ ਤੇ ਉਸਨੇ ਘਰ ਦੇ ਬਾਹਰ ਨਿਕਲ਼ ਕਿ ਦੇਖਿਆ ਕਿ ਤਿੰਨ ਨਾ-ਮਾਲੂਮ ਵਿਅਕਤੀ ਜਿੰਨਾਂ ਦੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਸਨ, ਜਿਨਾਂ ਨੇ ਪੈਟਰੋਲ ਉਸਦੀ ਗੱਡੀ ਤੇ ਛਿੜਕ ਕੇ ਗੱਡੀ ਨੂੰ ਅੱਗ ਲਗਾ ਦਿੱਤੀ। 

ਉਸਦੀ ਗੱਡੀ ਨੂੰ ਅੱਗ ਲਗਾਕੇ ਤਿੰਨੋਂ ਨਾ-ਮਾਲੂਮ ਦੋਸ਼ੀ ਕਾਰ ਮਾਰਕਾ ਪੋਲੋ, ਜਿੱਥੇ ਉਹਨਾਂ ਦਾ ਚੌਥਾ ਸਾਥੀ ਪਹਿਲਾਂ ਹੀ ਕਾਰ ਵਿੱਚ ਬੈਠਾ ਸੀ, ਸਵਾਰ ਹੋ ਕੇ ਮੌਕਾ ਤੋਂ ਫਰਾਰ ਹੋ ਗਏ। ਮੁਦੱਈ ਮੁਕੱਦਮਾ ਦੀ ਗੱਡੀ ਸਾਰੀ ਸੜਕੇ ਸੁਆਹ ਹੋ ਗਈ।ਉਕਤ ਵਾਰਦਾਤ ਨੂੰ ਟਰੇਸ ਕਰਨ ਲਈ ਸੀ.ਆਈ.ਏ. ਸਟਾਫ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਜਿਨ੍ਹਾਂ ਨੇ ਲਗਾਤਾਰ ਟੈਕਨੀਕਲ ਢੰਗ ਨਾਲ਼ ਤਫਤੀਸ਼ ਕਰਦੇ ਹੋਏ ਨਾ-ਮਾਲੂਮ ਦੋਸ਼ੀਆਂ ਦਾ ਸੁਰਾਗ ਲਾ ਕੇ, ਮੁਕੱਦਮੇ ਨੂੰ ਟਰੇਸ ਕੀਤਾ ਅਤੇ ਨਿਮਨਲਿਖਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਨਾਮ ਪਤਾ ਦੋਸ਼ੀ:-  

1. ਦੋਸ਼ੀ ਆਸ਼ੂ ਪੁੱਤਰ ਜੱਸੀ ਵਾਸੀ ਮਕਾਨ ਨੰ: 33 ਬੰਗਾਲਾ ਬਸਤੀ, ਮੁੰਡੀ ਖਰੜ੍ਹ, ਜਿਲਾ ਐਸ.ਏ.ਐਸ. ਨਗਰ ਜਿਸਦੀ ਉਮਰ ਕ੍ਰੀਬ  21 ਸਾਲ ਹੈ, ਜੋ ਅਨਪੜ ਹੈ ਅਤੇ ਅਨ-ਮੈਰਿਡ ਹੈ।  

2. ਦੋਸ਼ੀ ਚੰਦਨ ਉਰਫ ਚੰਚਲ ਪੁੱਤਰ ਬੀਜਾ ਵਾਸੀ ਮਕਾਨ ਨੰ: 32 ਵਾਰਡ ਨੰ: 11 ਬੰਗਾਲਾ ਬਸਤੀ ਮੁੰਡੀ ਖਰੜ, ਜਿਲਾ ਐਸ.ਏ.ਐਸ. ਨਗਰ ਜਿਸਦੀ ਉਮਰ ਕ੍ਰੀਬ 19 ਸਾਲ ਹੈ ਜੋ ਅਨਪੜ ਹੈ ਅਤੇ ਅਨ-ਮੈਰਿਡ ਹੈ। (ਦੋਸ਼ੀ ਆਸ਼ੂ ਤੇ ਚੰਦਨ ਨੂੰ ਬੰਗਾਲਾ ਬਸਤੀ ਦੇ ਪਾਰਕ ਮੁੰਡੀ ਖਰੜ ਵਿੱਚੋਂ ਗ੍ਰਿਫਤਾਰ ਕੀਤਾ ਗਿਆ)

3. ਕਪਿਲ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਪਪਰਾਲ਼ਾ ਥਾਣਾ ਗੁਹਲਾ ਚੀਕਾ, ਜਿਲਾ ਕੈਥਲ, ਹਰਿਆਣਾ ਹਾਲ ਵਾਸੀ

 ਕਿਰਾਏਦਾਰ ਨੇੜੇ ਗੁੱਗਾ ਮਾੜੀ, ਮੁੰਡੀ ਖਰੜ੍ਹ, ਜਿਲਾ ਐਸ.ਏ.ਐਸ. ਨਗਰ। (ਗ੍ਰਿਫਤਾਰੀ ਬਾਕੀ ਹੈ)

4. ਕਿਰਪਾਲ ਸਿੰਘ ਉਰਫ ਪਾਲਾ ਪੁੱਤਰ ਲਾਲਾ ਵਾਸੀ ਨੇੜੇ ਸਰਕਾਰੀ ਸਕੂਲ ਪਿੰਡ ਝੰਜੇੜੀ, ਥਾਣਾ ਸਦਰ ਖਰੜ ਹਾਲ ਵਾਸੀ ਮਕਾਨ ਨੰ: 980 ਵਾਰਡ ਨੰ: 4 ਛੱਜੂ ਮਾਜਰਾ ਕਲੋਨੀ, ਸੈਕਟਰ-05 ਖਰੜ੍ਹ, ਜਿਲਾ ਐਸ.ਏ.ਐਸ. ਨਗਰ। (ਗ੍ਰਿਫਤਾਰੀ ਬਾਕੀ ਹੈ)

ਦੋਸ਼ੀਆਂ ਦੀ ਪੁੱਛਗਿੱਛ ਦਾ ਵੇਰਵਾ:-                      

ਦੋਸ਼ੀਆਂ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਗ੍ਰਿਫਤਾਰ ਕੀਤੇ ਦੋਵੇਂ ਦੋਸ਼ੀ ਵਿਹਲੇ ਹਨ ਅਤੇ ਇਹ ਦੋਸ਼ੀ ਕਪਿਲ ਅਤੇ ਕਿਰਪਾਲ ਉਰਫ ਪਾਲਾ ਦੇ ਦੋਸਤ ਹਨ। ਜਿਨਾਂ ਨੇ ਪੁੱਛਗਿੱਛ ਵਿੱਚ ਦੱਸਿਆ ਕਿ ਦੋਸ਼ੀ ਕਪਿਲ ਦੀ ਮਾਸੀ ਦਾ ਲੜਕਾ ਗੁਰਧਿਆਨ ਸਿੰਘ ਵਿਦੇਸ਼ ਕੈਨੇਡਾ ਵਿੱਚ ਰਹਿ ਰਿਹਾ ਹੈ। ਜਿਸਦਾ ਮੁਦੱਈ ਮੁਕੱਦਮਾ ਨਾਲ ਪੈਸਿਆਂ ਦਾ ਲੈਣ-ਦੇਣ ਸੀ। ਜੋ ਗ੍ਰਿਫਤਾਰ ਕੀਤੇ ਦੋਸ਼ੀਆਂ ਨੇ ਦੋਸ਼ੀ ਕਪਿਲ ਦੇ ਕਹਿਣ ਤੇ ਆਪਸ ਵਿੱਚ ਹਮ-ਮਸ਼ਵਰਾ ਹੋ ਕੇ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਵਾਰਦਾਤ ਨੂੰ ਅੰਜਾਮ ਦੇਣ ਸਮੇਂ ਦੋਸ਼ੀਆਂ ਨੇ ਪੋਲੋ ਕਾਰ ਤੇ ਜਾਅਲੀ ਨੰਬਰ PB65-AT-8252 ਲਗਾਇਆ ਸੀ। ਦੋਸ਼ੀ ਕਪਿਲ ਅਤੇ ਕਿਰਪਾਲ ਉਰਫ ਪਾਲਾ ਘਰ ਤੋਂ ਫਰਾਰ ਹਨ। ਜਿਨਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਗ੍ਰਿਫਤਾਰ ਕੀਤੇ ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ।  

 

Tags: Crime News Punjab , Punjab Police , Police , Crime News , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD