Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

'ਆਪ' ਦੀ ਪੰਜਾਬ ਵਿੱਚ ਟੋਭਿਆਂ ਦੀ ਸਫਾਈ ਮੁਹਿੰਮ ਦਾ ਨਤੀਜਾ: ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ 50 ਸਾਲ ਬਾਅਦ ਹੋਈ ਸਫ਼ਾਈ

ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੁਦ ਪਹੁੰਚ ਕੇ ਛੱਪੜ ਦੀ ਸਾਫ਼ ਸਫਾਈ ਦਾ ਕੀਤਾ ਨਿਰੀਖਣ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Khanna

Web Admin

Web Admin

5 Dariya News

ਖੰਨਾ , 26 Apr 2025

Last updated on: Apr 28, 2025, 11:27 IST

ਪੰਜਾਬ ਵਿੱਚ ਆਪ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਟੋਭਿਆਂ ਦੀ ਸਫਾਈ ਮੁਹਿੰਮ ਦੇ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਲੁਧਿਆਣਾ ਜ਼ਿਲ੍ਹੇ ਦੇ ਸ਼ਹਿਰ ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ ਕਰੀਬ 50 ਸਾਲ ਬਾਅਦ ਸਫ਼ਾਈ ਹੋਈ ਹੈ। ਪੰਜਾਬ ਦੇ ਪੰਚਾਇਤ ਮੰਤਰੀ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਖੁਦ ਪਿੰਡ ਭੁਮੱਦੀ ਪਹੁੰਚ ਕੇ ਟੋਭੇ ਦੀ ਸਾਫ਼ ਸਫਾਈ ਦਾ ਨਿਰੀਖਣ ਕੀਤਾ। 

ਇਸ ਦੌਰਾਨ ਉਨ੍ਹਾਂ ਨੂੰ ਪਿੰਡ ਦੇ ਸਰਪੰਚ ਹਰਮਨਦੀਪ ਸਿੰਘ ਨੇ ਦੱਸਿਆ ਕਿ ਟੋਭੇ ਦੀ ਮੁਕੰਮਲ ਰੂਪ ਵਿੱਚ ਸਾਫ਼ ਸਫਾਈ ਕਰੀਬ 50 ਸਾਲ ਤੋਂ ਨਹੀਂ ਹੋਈ ਸੀ। ਹੁਣ ਟੋਭੇ ਵਿੱਚੋਂ ਗਾਰ ਕੱਢ ਕੇ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਕੁਝ ਬਜ਼ੁਰਗਾਂ ਨੇ ਦੱਸਿਆ ਕਿ ਅਸੀਂ ਆਪਣੀ ਸੋਝੀ ਵਿੱਚ ਪਹਿਲੀ ਵਾਰ ਛੱਪੜ ਦਾ ਤਲਾ ਦੇਖਿਆ ਹੈ। ਪਿੰਡ ਵਾਸੀਆਂ ਨੇ ਇਸ ਅਹਿਮ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪਿੰਡਾਂ ਦੇ ਟੋਭਿਆਂ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ ਉੱਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਰਹੀਆਂ ਸਰਕਾਰਾਂ ਨੇ ਪਿੰਡਾਂ ਦੇ ਛੱਪੜਾਂ ਦੀ ਕਦੇ ਸਾਰ ਨਹੀਂ ਲਈ ਸੀ।  ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਸਦਕਾ ਇਹ ਸੰਭਵ ਹੋ ਸਕਿਆ ਹੈ। ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਟੀਚਾ ਮਿੱਥਿਆ ਹੈ ਕਿ ਬਰਸਾਤਾਂ ਤੋਂ ਪਹਿਲਾਂ ਸਾਰੇ ਪਿੰਡਾਂ ਦੇ ਛੱਪੜਾਂ ਦਾ ਪਾਣੀ ਕੱਢਕੇ ਸਫਾਈ ਕੀਤੀ ਜਾਵੇ। ਅਤੇ ਜਿੱਥੇ ਲੋੜ ਹੈ ਉੱਥੇ ਗਾਰ ਕੱਢਕੇ ਸਫਾਈ ਕਰਵਾਈ ਜਾਵੇ।  ਉਨ੍ਹਾਂ ਕਿਹਾ ਕਿ ਸਫਾਈ ਤੋਂ ਬਾਅਦ ਟੋਭੇ ਵਿੱਚ ਸੋਲਰ ਮੋਟਰ ਲਗਾ ਕੇ ਟਰੀਟਡ ਪਾਣੀ ਖੇਤਾਂ ਨੂੰ ਦਿੱਤਾ ਜਾਵੇਗਾ।  

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਕਰੀਬ 15000 ਛੱਪੜਾਂ ਦੀ ਸਫ਼ਾਈ ਕਰਵਾ ਰਹੀ ਹੈ। ਪੰਜਾਬ ਦੇ ਬਹੁਤੇ ਪਿੰਡਾਂ ਵਿੱਚ ਇਹ ਕਾਰਜ ਸ਼ੁਰੂ ਵੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋੜ ਮੁਤਾਬਕ ਛੱਪੜਾਂ ਦੀ ਡੀਸਿਲਟਿੰਗ ਤੇ ਰੀਸਿਲਟਿੰਗ, ਦੋਵੇਂ ਕੰਮ ਕੀਤੇ ਜਾ ਰਹੇ ਹਨ।ਪੰਚਾਇਤ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨਾ ਹੈ, ਜਿਸ ਤਹਿਤ ਪਿੰਡਾਂ ਦੇ ਛੱਪੜਾਂ ਦੀ ਮੁਰੰਮਤ, ਰੱਖ-ਰਖਾਅ ਅਤੇ ਸਾਂਭ-ਸੰਭਾਲ ਅਤੇ ਖੇਡ ਮੈਦਾਨਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਹੇਠ ਪੰਜਾਬ ਨੂੰ ''ਰੰਗਲਾ ਪੰਜਾਬ'' ਬਣਾਉਣ ਦਾ ਮਿਸ਼ਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।ਸੌਂਦ ਨੇ ਦੱਸਿਆ ਕਿ ਮੌਨਸੂਨ ਸੀਜ਼ਨ ਤੋਂ ਪਹਿਲਾਂ, ਪੰਜਾਬ ਸਰਕਾਰ ਜਿੱਥੇ ਵੀ ਲੋੜ ਪਵੇਗੀ, ਛੱਪੜਾਂ ਨੂੰ ਗਾਰ ਮੁਕਤ ਕਰੇਗੀ ਅਤੇ ਗੰਦਾ ਪਾਣੀ ਬਾਹਰ ਕੱਢੇਗੀ। ਇਸ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਹੋਵੇਗਾ ਅਤੇ ਪੰਜਾਬ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD