Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਬੀਐਸਐਫ ਜਵਾਨਾਂ ਨਾਲ ਮੁਲਾਕਾਤ

ਪਹਿਲਗਾਮ ਹਮਲੇ ਮਗਰੋਂ ਹਰ ਪ੍ਰਕਾਰ ਦੀ ਮਦਦ ਦਾ ਭਰੋਸਾ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Pathankot

Web Admin

Web Admin

5 Dariya News

ਪਠਾਨਕੋਟ , 26 Apr 2025

Last updated on: Apr 28, 2025, 11:32 IST

ਸੈਨਿਕ ਪਹਿਰੇਦਾਰ ਬਣ ਕੇ ਦੇਸ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ ਤਾਂ ਜਨਤਾ ਚੈਨ ਦੀ ਨੀਂਦ ਸੌਂਦੀ ਹੈ, ਅਤੇ ਇਨ੍ਹਾਂ ਸਰਹੱਦਾਂ ਦੇ ਰਾਖਿਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਅੰਦਰ ਸੁੱਖ ਦਾ ਸਾਹ ਲੈ ਰਹੇ ਹਾਂ। ਅੱਜ ਮੈਨੂੰ  ਜਿਲ੍ਹਾ ਪਠਾਨਕੋਟ ਨਾਲ ਲਗਦੀਆਂ ਹਿੱਦ-ਪਾਕ ਅੰਤਰਰਾਸਟਰੀ ਸਰਹੱਦਾਂ ਦੀ ਵਿਜਟ ਕਰਨ ਦਾ ਮੌਕਾ ਮਿਲਿਆ ਅਤੇ ਮੈਂ ਇਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਉੱਤੇ ਮਿਲਣ ਪਹੁੰਚਿਆਂ ਹਾਂ। ਅਸੀਂ ਭਰੋਸਾ ਦਿੰਦੇ ਹਾਂ ਕਿ ਸਰਹੱਦਾਂ ਤੇ ਬੈਠੇ ਸਾਡੇ ਬੀ.ਐਸ.ਐਫ. ਦੇ ਜਵਾਨਾਂ ਅਤੇ ਹੋਰ ਸੈਨਿਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਇਨ੍ਹਾਂ ਸਰਹੱਦਾਂ ਦੇ ਰਾਖਿਆਂ ਦੇ ਨਾਲ ਹੈ।

ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਹਿੰਦ ਪਾਕ ਅੰਤਰਰਾਸਟਰੀ ਸਰਹੱਦ ਵਿਖੇ ਸਥਿਤ ਸਿੰਬਲ ਸਕੋਲ ਪੋਸਟ ਦਾ ਵਿਸ਼ੇਸ਼ ਦੌਰਾ ਕਰਨ ਮਗਰੋਂ ਕੀਤਾ। ਇਸ ਮੌਕੇ ਉੱਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ, ਦਲਜਿੰਦਰ ਸਿੰਘ ਢਿੱਲੋਂ ਐਸ.ਐਸ.ਪੀ. ਪਠਾਨਕੋਟ, ਨਰੇਸ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ.ਵਿੰਗ, ਰਾਜੇਸ ਕੁਮਾਰ ਬਲਾਕ ਪ੍ਰਧਾਨ, ਜੋਗਿੰਦਰ ਪਾਲ ਸਰਪੰਚ ਖੋਜਕੀ ਚੱਕ, ਮੁਨੀਸ ਓਰਫ ਛੋਟੂ ਸਰਪੰਚ ਬਮਿਆਲ, ਸੁਰੇਸ ਸਿੰਘ ਕਮਾਂਡੇਂਟ ਬੀ.ਐਸ.ਐਫ ਅਤੇ ਬੀ.ਐਸ.ਐਫ. ਕੰਪਨੀ ਦੇ ਆਲਾ ਅਧਿਕਾਰੀ ਸਾਹਿਬਾਨ ਵੀ ਹਾਜਰ ਸਨ।

ਜਿਕਰਯੋਗ ਹੈ ਕਿ ਜੰਮੂ ਕਸਮੀਰ ਦੇ ਪਹਿਲਗਾਮ ਅੰਦਰ ਪਿਛਲੇ ਦਿਨੀਂ ਹੋਈ ਅੱਤਵਾਦੀ ਘਟਨਾ ਤੋਂ ਬਾਅਦ ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ , ਡਿਪਟੀ ਕਮਿਸਨਰ ਪਠਾਨਕੋਟ ਅਤੇ ਐਸ.ਐਸ.ਪੀ. ਪਠਾਨਕੋਟ ਨਾਲ ਹਿੰਦ-ਪਾਕ ਸਰਹੱਦ ਤੇ ਸੁਰੱਖਿਆ ਦਾ ਜਾਇਜਾ ਲੈਣ ਅਤੇ ਬੀ. ਐਸ.ਐਫ. ਦੇ ਜਵਾਨਾਂ ਨੂੰ ਮਿਲਣ ਪਹੁੰਚੇ। ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਪੰਜਾਬ, ਡਿਪਟੀ ਕਮਿਸਨਰ, ਐਸ.ਐਸ.ਪੀ. ਅਤੇ ਹੋਰ ਬੀ.ਐਸ.ਐਫ. ਅਧਿਕਾਰੀਆਂ ਨਾਲ ਸਹੀਦ ਕਮਲਜੀਤ ਸਿੰਘ ਦੇ ਸਮਾਰਕ ਉੱਤੇ ਪਹੁੰਚੇ ਅਤੇ ਫੁੱਲ ਮਾਲਾ ਚੜ੍ਹਾ ਕੇ ਸ਼ਹੀਦ ਨੂੰ ਸਿਜਦਾ ਕੀਤਾ।

ਇਸ ਮੌਕੇ ਉੱਤੇ ਸੰਬੋਧਨ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਮੈਨੂੰ ਅਪਣੇ ਜਿਲ੍ਹਾ ਪਠਾਨਕੋਟ ਦੇ ਹਿੰਦ-ਪਾਕ ਅੰਤਰਰਾਸਟਰੀ ਸਰਹੱਦ ਤੇ ਪਹੁੰਚਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਅੰਦਰ ਹਿੰਦ-ਪਾਕ ਸਰਹੱਦ ਨਾਲ 11 ਪੋਸਟਾਂ ਬੀ.ਐਸ.ਐਫ. ਦੀਆਂ ਲਗਦੀਆਂ ਹਨ ਅਤੇ ਸਭ ਤੋਂ ਵੱਡੀ ਪੋਸਟ ਸਿੰਬਲ ਸਕੋਲ ਦੇ ਨਾਮ ਤੋਂ ਜਾਣੀ ਜਾਂਦੀ ਹੈ ਅਤੇ ਇਸ ਪੋਸਟ ਤੋਂ 200 ਮੀਟਰ ਦੀ ਦੂਰੀ ਉੱਤੇ ਪਾਕਿਸਤਾਨ ਦੀ ਹੱਦ ਸ਼ੁਰੂ ਹੁੰਦੀ ਹੈ।

ਉਨ੍ਹਾਂ ਦੱਸਿਆ ਕਿ ਇਸ ਚੌਕੀ ਦੀ ਮਹੱਤਤਾ ਹੈ ਕਿ 1971 ਦੀ ਜੰਗ ਦੇ ਦੌਰਾਨ ਜਦੋਂ ਪਾਕਿਸਤਾਨੀ ਸੈਨਿਕਾਂ ਨੇ ਸਾਡੇ ਜਵਾਨਾਂ ਨੂੰ ਘੇਰ ਲਿਆ। ਉਸ ਯੁੱਧ ਦੌਰਾਨ ਕਾਫੀ ਸੈਨਿਕਾਂ ਨੇ ਸ਼ਹਾਦਤ ਪਾਈ। ਉਸ ਸਮੇਂ ਕਮਲਜੀਤ ਸਿੰਘ ਨੇ ਇਸ ਚੌਕੀ ਨੂੰ ਨਹੀਂ ਛੱਡਿਆ ਅਤੇ ਡੱਟ ਕੇ ਮੁਕਾਬਲਾ ਕੀਤਾ। ਬਾਅਦ ਵਿੱਚ ਕਮਲਜੀਤ ਸਿੰਘ ਨੇ ਵੀ ਸ਼ਹਾਦਤ ਦਾ ਜਾਮ ਪੀਤਾ। ਇਸ ਲਈ ਸਿੰਬਲ ਸਕੋਲ ਪੋਸਟ ਦੀ ਬਹੁਤ ਮਹੱਤਤਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਦਿਨ੍ਹਾਂ ਦੌਰਾਨ ਪਾਕਿਸਤਾਨ ਵੱਲੋਂ ਇੱਕ ਕੌਝੀ ਹਰਕਤ ਕੀਤੀ ਗਈ। ਜੰਮੂ ਕਸ਼ਮੀਰ ਦੇ ਪਹਿਲਗਾਮ ਖੇਤਰ ਅੰਦਰ ਅੱਤਵਾਦੀਆਂ ਨੇ ਨਿਰਦੋਸ਼ ਲੋਕਾਂ ਉੱਤੇ ਗੋਲੀਆਂ ਚਲਾਈਆਂ। ਇਸ ਤੋਂ ਪੂਰਾ ਦੇਸ਼ ਬਹੁਤ ਗੁੱਸੇ ਵਿੱਚ ਹੈ ਅਤੇ ਭਾਰਤ ਇਸ ਸਮੇਂ ਦੁਸਮਣ ਨੂੰ ਜਵਾਬ ਦੇਣ ਦੇ ਕਾਬਿਲ ਹੈ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਅਤੇ ਸਰਹੱਦਾਂ ਉੱਤੇ ਬੈਠੇ ਇਨ੍ਹਾਂ ਸੈਨਿਕਾਂ ਵਿੱਚ ਬਹੁਤ ਵਧੀਆ ਤਾਲਮੇਲ ਹੈ।ਅੱਜ ਇਨ੍ਹਾਂ ਪੋਸਟਾਂ ਉੱਤੇ ਜਵਾਨਾਂ ਨੂੰ ਆਉਣ ਵਾਲੀਆਂ ਪ੍ਰੇਸ਼ਾਨੀਆਂ ਵੀ ਸੁਣੀਆਂ ਗਈਆਂ ਹਨ ਅਤੇ ਜਲਦੀ ਹੀ ਇਨ੍ਹਾਂ ਨੂੰ ਦੂਰ ਕੀਤਾ ਜਾਵੇਗਾ ਅਤੇ ਜੋ ਵੀ ਬੀ.ਐਸ.ਐਫ. ਦੀਆਂ ਮੰਗਾਂ ਹਨ ਉਨ੍ਹਾਂ ਨੂੰ ਜਲਦੀ ਹੀ ਪੂਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬਹੁਤ ਵੱਡਾ ਫੈਂਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਿੰਦ-ਪਾਕ ਅੰਤਰਰਾਸਟਰੀ ਸਰਹੱਦ ਤੇ ਬੀ.ਐਸ.ਐਫ. ਦੇ ਨਾਲ ਸਾਡੀ ਪੰਜਾਬ ਪੁਲਿਸ ਵੀ ਮੋਢੇ ਨਾਲ ਮੋਢਾ ਲਾ ਕੇ ਕਿਸੇ ਵੀ ਸਥਿਤੀ ਦਾ ਜਵਾਬ ਦੇਣ ਲਈ ਖੜੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾ ਦੌਰਾਨ ਪੰਜ ਹਜਾਰ ਹੋਮ ਗਾਰਡ ਵਿੱਚ ਨੋਜਵਾਨ ਭਰਤੀ ਕੀਤੇ ਜਾ ਰਹੇ ਹਨ ਜੋ ਸਰਹੱਦ ਉੱਤੇ ਨਸ਼ਿਆਂ  ਦੇ ਖਿਲਾਫ ਅਪਣੀ ਪੈਨੀ ਨਜਰ ਰੱਖਣਗੇ। ਇਸ ਦਾ ਐਲਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਪਹਿਲਾਂ ਹੀ ਕਰ ਚੁੱਕੇ ਹਨ। ਇਸ ਮੌਕੇ ਉੱਤੇ ਕੈਬਨਿਟ ਮੰਤਰੀ ਪੰਜਾਬ ਅਤੇ ਹੋਰ ਪ੍ਰਸ਼ਾਸਨਿਕ , ਪੁਲਿਸ ਅਧਿਕਾਰੀਆਂ ਨੂੰ ਦੋਸਾਲਾ ਭੇਟ ਕਰਕੇ ਸਨਮਾਨਤ ਵੀ ਕੀਤਾ ਗਿਆ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD