Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਬਓਤਮ ਸਹੂਲਤਾਂ ਪ੍ਰਦਾਨ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ

ਕੈਬਨਿਟ ਮੰਤਰੀ ਵੱਲੋਂ ‘ਪੰਜਾਬ ਸਿੱਖਿਆ ਕ੍ਰਾਤੀ’ ਪਹਿਲ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਬਾਦਪੁਰਾ ਵਿਖੇ 9.55 ਲੱਖ ਦੀ ਲਾਗਤ ਨਾਲ ਤਿਆਰ ਸਮਾਰਟ ਕਲਾਸ ਰੂਮ ਦਾ ਉਦਘਾਟਨ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jalandhar, Punjab Sikhya Kranti

Web Admin

Web Admin

5 Dariya News

27 Apr 2025

Last updated on: Apr 28, 2025, 13:24 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸੂਬਾ ਸਰਕਾਰ ਦੀ ‘ਪੰਜਾਬ ਸਿੱਖਿਆ ਕ੍ਰਾਂਤੀ’ ਪਹਿਲ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਬਾਦਪੁਰਾ ਵਿਖੇ 9.55 ਲੱਖ ਦੀ ਲਾਗਤ ਨਾਲ ਤਿਆਰ ਸਮਾਰਟ ਕਲਾਸ ਰੂਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਬਓਤਮ ਸਹੂਲਤਾਂ ਪ੍ਰਦਾਨ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਹ ਭਵਿੱਖ ਵਿੱਚ ਸਫ਼ਲਤਾ ਦੀਆਂ ਬੁਲੰਦੀਆਂ ਨੂੰ ਛੋਹ ਸਕਣ।

ਉਦਘਾਟਨੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਸਦਕਾ ਅੱਜ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਵਾਲੀਆਂ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਵਿਦਿਆਰਥੀਆਂ ਨੂੰ ਸਿੱਖਿਆ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਹੈ।

ਸ਼੍ਰੀ ਭਗਤ ਨੇ ਕਿਹਾ ਕਿ ਸਾਇੰਸ ਲੈਬਜ਼, ਆਧੁਨਿਕ ਕਲਾਸ ਰੂਮ, ਖੇਡ ਦੇ ਮੈਦਾਨ, ਸ਼ਾਨਦਾਰ ਕਮਰੇ ਤੇ ਫਰਨੀਚਰ ਆਦਿ ਸਹੂਲਤਾਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਉਪਲਬਧ ਹਨ। ਉਨ੍ਹਾਂ ਕਿਹਾ ਕਿ ਇਹ ਭਗਵੰਤ ਮਾਨ ਸਰਕਾਰ ਹੀ ਹੈ, ਜਿਸ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਸਕੂਲ ਆਫ਼ ਐਮੀਨੈਂਸ, ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਵੱਕਾਰੀ ਸੰਸਥਾਵਾਂ ਤੋਂ ਸਿਖਲਾਈ ਦਿਵਾਉਣਾ, ਸਰਕਾਰੀ ਸਕੂਲਾਂ ਵਿੱਚ ਬੱਸ ਸੇਵਾ, ਕੈਂਪਸ ਮੈਨੇਜਰ, ਸੁਰੱਖਿਆ ਗਾਰਡ ਸਮੇਤ ਡਿਜੀਟਲ ਢੰਗ ਨਾਲ ਸਿੱਖਿਆ ਪ੍ਰਦਾਨ ਕਰਨ ਵਰਗੀਆਂ ਪਹਿਲਕਦਮੀਆਂ ਕੀਤੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਨੂੰ ਤਵਜੋਂ ਦਿੰਦਿਆਂ ਜਿਥੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਿੱਤੀ ਸਾਲ 2025-26 ਦੌਰਾਨ ਸਿੱਖਿਆ ਦੇ ਬਜਟ ਵਿੱਚ ਵਾਧਾ ਕੀਤਾ, ਉਥੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਖੇਡ ਖੇਤਰ ਲਈ 979 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹਰੇਕ ਪਿੰਡ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਤੇ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਉਤਸ਼ਾਹਿਤ ਕਰਕੇ ਨਸ਼ਿਆਂ ਤੋਂ ਬਚਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਲਾਮਿਸਾਲ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧ ਰਹੀ ਹੈ। ਸ਼੍ਰੀ ਭਗਤ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਅੱਜ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਦੀ ਬਜਾਏ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇ ਰਹੇ ਹਨ।ਕੈਬਨਿਟ ਮੰਤਰੀ ਨੇ ਇਸ ਮੌਕੇ ਸਕੂਲ ਨੂੰ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਵੀ ਜੇਕਰ ਸਕੂਲ ਨੂੰ ਕੋਈ ਜ਼ਰੂਰਤ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ, ਉਸ ਨੂੰ ਪੂਰਾ ਕੀਤਾ ਜਾਵੇਗਾ।

ਸਕੂਲਾਂ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ’ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਖਿਲਾਫ਼ ਜਾਗਰੂਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਇਸ ਅਲਾਮਤ ਦੀ ਗ੍ਰਿਫ਼ਤ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੀ ਸਾਫ-ਸਫਾਈ ਰੱਖਣ ਲਈ ਪ੍ਰੇਰਿਤ ਕਰਨ ਲਈ ਵੀ ਕਿਹਾ।ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਕੈਬਨਿਟ ਮੰਤਰੀ ਵੱਲੋਂ ਸਕੂਲ ਦੀ ਪ੍ਰਿੰਸੀਪਲ ਸੋਨੀਆ ਧਵਨ ਦਾ ਪ੍ਰਸ਼ੰਸਾ ਪੱਤਰ ਨਾਲ ਸਨਮਾਨ ਕਰਨ ਤੋਂ ਇਲਾਵਾ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਤੋਂ ਪਹਿਲਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਅਤੇ ਹੋਰਨਾਂ ਵੱਲੋਂ ਕੈਬਨਿਟ ਮੰਤਰੀ ਦਾ ਸਕੂਲ ਵਿੱਚ ਪਹੁੰਚਣ ’ਤੇ ਸਵਾਗਤ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਪੰਜਾਬ ਸਿੱਖਿਆ ਕ੍ਰਾਂਤੀ ਕੋਆਰਡੀਨੇਟਰ ਸੰਜੀਵ ਭਗਤ, ਆਪ ਆਗੂ ਗੁਰਨਾਮ ਸਿੰਘ, ਬਲਾਕ ਨੋਡਲ ਅਫ਼ਸਰ ਸੁਨੀਤਾ ਸਹੋਤਾ, ਲੈਕਚਰਾਰ ਪ੍ਰਵੀਨ ਬਾਲਾ, ਗੁਰਪ੍ਰੀਤ ਸਿੰਘ, ਨੀਰਜਾ, ਸਰੋਜ ਬਾਲਾ, ਅੰਜੂ, ਸੁਧਾ, ਪੁਸ਼ਪਾ, ਚਰਨਜੀਤ, ਪੂਜਾ ਕੌੜਾ ਅਤੇ ਪਰਮਜੀਤ ਕੌਰ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ਼, ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਸਨ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jalandhar , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD