Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ - ਡਾ. ਰਵਜੋਤ ਸਿੰਘ

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਵੱਲੋਂ ਐਮ ਸੀ ਮੋਹਾਲੀ ਦਾ ਦੌਰਾ, ਅਧਿਕਾਰੀਆਂ ਨਾਲ ਕੀਤੀ ਮੀਟਿੰਗ

Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Sunny Singh Ahluwalia, Kulwant Singh Mohali,Prabhjot Kaur

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 28 Apr 2025

Last updated on: Apr 28, 2025, 17:43 IST

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਸਿੰਘ ਵੱਲੋਂ ਅੱਜ ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਦਾ ਦੌਰਾ ਕਰਕੇ ਮੋਹਾਲੀ ਸ਼ਹਿਰ ਨਾਲ ਸੰਬੰਧਿਤ ਸਮੱਸਿਆਵਾਂ ਦਾ ਜਾਇਜ਼ਾ ਲਿਆ ਗਿਆ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੇ ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਬੇਹਤਰੀਨ ਸ਼ਹਿਰ ਬਣਾਉਣ ਲਈ ਇਹ ਦੌਰਾ ਵਿਸ਼ੇਸ਼ ਤੌਰ ਤੇ ਉਲੀਕਿਆ ਗਿਆ ਹੈ ਜਿਸ ਦਾ ਮੰਤਵ ਨਗਰ ਨਿਗਮ ਨੂੰ ਦਰਪੇਸ਼ ਮੁਸ਼ਕਲਾਂ ਦਾ ਪਤਾ ਲਾਉਣਾ ਅਤੇ ਉਹਨਾਂ ਦਾ ਹੱਲ ਕੱਢਣਾ ਹੈ।

ਸਥਾਨਕ ਸਰਕਾਰ ਮੰਤਰੀ ਅਨੁਸਾਰ ਮੋਹਾਲੀ ਸ਼ਹਿਰ ਗਮਾਡਾ ਅਤੇ ਨਗਰ ਨਿਗਮ ਵੱਲੋਂ ਕੰਟਰੋਲ ਕੀਤਾ ਜਾਂਦਾ ਹੋਣ ਕਾਰਨ ਬਹੁਤ ਸਾਰੀਆਂ ਮੁਸ਼ਕਿਲਾਂ ਦੋਵਾਂ ਵਿਭਾਗਾਂ ਨਾਲ ਸੰਬੰਧਿਤ ਹਨ, ਜਿਸ ਦੇ ਹੱਲ ਲਈ ਜਲਦੀ ਹੀ ਚੰਡੀਗੜ੍ਹ ਵਿਖੇ ਨਗਰ ਨਿਗਮ ਅਤੇ ਗਮਾਡਾ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਮੀਟਿੰਗ ਸੱਦ ਕੇ ਇਹਨਾਂ ਸਾਰੀਆਂ ਮੁਸ਼ਕਿਲਾਂ ਤੇ ਵਿਚਾਰ ਕੀਤਾ ਜਾਵੇਗਾ। ਸਥਾਨਕ ਸਰਕਾਰ ਮੰਤਰੀ ਨੇ ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਪਾਸੋਂ ਨਿਗਮ ਦੀ ਆਮਦਨੀ, ਸ਼ਹਿਰ ਦੇ ਸਫਾਈ ਪ੍ਰਬੰਧ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਪ੍ਰਾਪਰਟੀ ਟੈਕਸ, ਨਕਸ਼ਾ ਫੀਸ, ਮੋਹਾਲੀ ਚ ਸ਼ਾਮਿਲ ਪਿੰਡਾਂ ਵਿੱਚ ਹੋ ਰਹੀਆਂ ਉਸਾਰੀਆਂ ਆਦਿ ਬਾਰੇ ਵਿਸਤਾਰ ਨਾਲ ਜਾਣਕਾਰੀ ਲਈ।

ਮੀਟਿੰਗ ਵਿੱਚ ਮੌਜੂਦ ਸਥਾਨਕ ਸਰਕਾਰ ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਤੇਜਵਰ ਸਿੰਘ ਵੱਲੋਂ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਨੂੰ ਦੱਸਿਆ ਗਿਆ ਕਿ ਮੋਹਾਲੀ ਸ਼ਹਿਰ ਵਿੱਚ ਤੇਜ਼ੀ ਨਾਲ ਆ ਰਹੇ ਹਾਊਸਿੰਗ ਪ੍ਰੋਜੈਕਟਾਂ ਦੇ ਮੱਦੇ ਨਜ਼ਰ ਸ਼ਹਿਰ ਦਾ ਤੇਜ਼ੀ ਨਾਲ ਵਿਸਤਾਰ ਹੋ ਰਿਹਾ ਹੈ, ਜਿਸ ਲਈ ਮੌਜੂਦਾ ਸੁਵਿਧਾਵਾਂ ਘੱਟ ਪੈ ਰਹੀਆਂ ਹਨ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸਭ ਤੋਂ ਵੱਧ ਪਸੰਦ ਕੀਤੇ ਜਾਂਦੇ ਸੂਬੇ ਦੇ ਇਸ ਸ਼ਹਿਰ ਦੇ ਵਿਕਾਸ ਲਈ ਅਤੇ ਸੁੰਦਰੀਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। 

ਮੀਟਿੰਗ ਦੌਰਾਨ ਸ਼ਹਿਰ ਦੇ ਕੂੜਾ ਡੰਪ ਅਤੇ ਗਮਾਡਾ ਵਿੱਚ ਪੈਂਦੇ ਖੇਤਰਾਂ ਦੇ ਕੂੜੇ ਦੀ ਸਾਂਭ ਸੰਭਾਲ ਬਾਰੇ ਵੀ ਵਿਸ਼ੇਸ਼ ਤੌਰ ਤੇ ਚਰਚਾ ਕੀਤੀ ਗਈ ਅਤੇ ਇਸ ਦੇ ਹੱਲ ਲਈ ਗਮਾਡਾ ਅਤੇ ਐਮ ਸੀ ਦੀ ਸਾਂਝੇ ਤੌਰ ਤੇ ਮੀਟਿੰਗ ਕਰਨ ਦਾ ਫੈਸਲਾ ਲਿਆ ਗਿਆ। ਸ਼ਹਿਰ ਵਿੱਚ ਹੋ ਰਹੀ ਮਕੈਨੀਕਲ ਸਫਾਈ ਅਤੇ ਮੈਨੂਅਲ ਸਫਾਈ ਦਾ ਜਾਇਜਾ ਲੈਂਦਿਆਂ, ਸਫਾਈ ਦੇ ਨਾਲ ਨਾਲ ਸੜਕਾਂ ਦੇ ਆਲੇ ਦੁਆਲੇ ਪਏ ਕੂੜੇ ਅਤੇ ਮਲਬੇ ਦੇ ਢੇਰਾਂ ਨੂੰ ਵੀ ਸਾਫ ਕਰਵਾਉਣ ਲਈ ਕਿਹਾ ਗਿਆ। ਸਥਾਨਕ ਸਰਕਾਰ ਮੰਤਰੀ ਨੇ ਸ਼ਹਿਰ ਦੇ ਪਾਰਕਾਂ ਦੀ ਵਿਸ਼ੇਸ਼ ਤੌਰ ਤੇ ਸਾਂਭ ਸੰਭਾਲ ਲਈ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਨਾਲ ਤਾਲਮੇਲ ਕਰਕੇ ਇਹ ਜਿੰਮੇਵਾਰੀ ਉਹਨਾਂ ਨੂੰ ਸੌਂਪਣ ਲਈ ਕਿਹਾ।

ਬਾਅਦ ਵਿੱਚ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਵੱਲੋਂ ਐਮ ਐਲ ਏ ਸਾਹਿਬਜਾਦਾ ਅਜੀਤ ਸਿੰਘ ਨਗਰ ਕੁਲਵੰਤ ਸਿੰਘ ਦੇ ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਵੀ ਕੀਤਾ ਗਿਆ, ਜਿਨਾਂ ਵਿੱਚ ਮੌਲੀ ਵੈਦਵਾਨ ਅਤੇ ਫੇਸ 11 ਦੇ ਆਰਐਮਸੀ ਪੁਆਇੰਟ, ਮਟੌਰ ਦਾ ਗਾਰਬੇਜ ਵਲਨਰੇਬਲ ਪੁਆਇੰਟ, ਬਾਵਾ ਫਾਈਟ ਹਾਊਸ ਤੋਂ ਫੇਸ ਸੱਤ ਤੱਕ ਚੌੜੀ ਹੋ ਰਹੀ ਸੜਕ ਦਾ ਜਾਇਜ਼ਾ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪਿਛਲੇ ਪਾਸੇ ਪੈਂਦੇ ਨੇਚਰ ਪਾਰਕ ਦਾ ਜਾਇਜ਼ਾ ਵੀ ਲਿਆ ਗਿਆ।

ਉਨਾਂ ਨੇ ਐਮ ਐਲ ਏ ਕੁਲਵੰਤ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਮੋਹਾਲੀ ਸ਼ਹਿਰ ਨਾਲ ਸੰਬੰਧਿਤ ਸਾਰੀਆਂ ਸਮੱਸਿਆਵਾਂ ਦਾ, ਜਿਨ੍ਹਾਂ ਵਿੱਚ ਟਰੈਫਿਕ ਦੀ ਸਭ ਤੋਂ ਵੱਡੀ ਸਮੱਸਿਆ ਹੈ, ਦੇ ਹੱਲ ਲਈ ਜਲਦ ਹੀ ਚੰਡੀਗੜ੍ਹ ਵਿਖੇ ਐਮ ਸੀ ਅਤੇ ਗਮਾਡਾ ਦੀ ਸਾਂਝੀ ਮੀਟਿੰਗ ਕਰਕੇ ਵਿਸ਼ੇਸ਼ ਰਣਨੀਤੀ ਉਲੀਕਣਗੇ ਤਾਂ ਜੋ ਮੋਹਾਲੀ ਨੂੰ ਪੰਜਾਬ ਦੇ ਸਭ ਤੋਂ ਸੋਹਣੇ ਸ਼ਹਿਰ ਵਜੋਂ ਉਭਾਰਿਆ ਜਾ ਸਕੇ।

ਇਸ ਮੌਕੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਪ੍ਰਭਜੋਤ ਕੌਰ, ਮਾਰਕੀਟ ਕਮੇਟੀ ਮੋਹਾਲੀ ਦੇ ਚੇਅਰਮੈਨ ਗੋਵਿੰਦਰ ਮਿੱਤਲ, ਨਗਰ ਨਿਗਮ ਦੀਆਂ ਸਮੂਹ ਬਰਾਂਚਾਂ ਦੇ ਉਚ ਅਧਿਕਾਰੀ ਵੀ ਮੌਜੂਦ ਸਨ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Sunny Singh Ahluwalia , Kulwant Singh Mohali , Prabhjot Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD