Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਨਾਭਾ, ਸਮਾਣਾ ਅਤੇ ਸਨੌਰ ਹਲਕਿਆਂ ਦੇ ਸਰਕਾਰੀ ਸਕੂਲਾਂ ਵਿੱਚ ਵਿਧਾਇਕਾਂ ਵੱਲੋਂ 97 ਲੱਖ 26 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆ ਨੂੰ ਸਮਰਪਿਤ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Sikhya Kranti

Web Admin

Web Admin

5 Dariya News

ਪਟਿਆਲਾ , 28 Apr 2025

Last updated on: Apr 29, 2025, 12:17 IST

ਪੰਜਾਬ ਵਿੱਚ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਅਤੇ ਸਰਕਾਰੀ ਸਕੂਲਾਂ ਦੀ ਵਿਦਿਆਤਮਕ ਅਤੇ ਭੌਤਿਕ ਢਾਂਚਾਗਤ ਸੁਧਾਰ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ 'ਸਿੱਖਿਆ ਕ੍ਰਾਂਤੀ' ਮੁਹਿੰਮ ਅਧੀਨ ਨਾਭਾ, ਸਮਾਣਾ ਅਤੇ ਸਨੌਰ ਹਲਕਿਆਂ ਦੇ ਵਿਧਾਇਕਾਂ ਵੱਲੋਂ ਕੁੱਲ 97 ਲੱਖ 26 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਲੋਕ ਅਰਪਣ ਕੀਤਾ ਗਿਆ। ਇਹ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਵਿਅਕਤੀਗਤ ਅਤੇ ਅਕਾਦਮਿਕ ਤੌਰ 'ਤੇ ਹੋਰ ਮਜ਼ਬੂਤ ਕਰਨ ਲਈ ਕੀਤੇ ਗਏ ਹਨ।

ਇਸ ਮੌਕੇ 'ਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਸਨੌਰ ਹਲਕੇ ਦੇ ਸਰਕਾਰੀ ਮਿਡਲ ਸਕੂਲ ਉਦੇਪੁਰ ਦੀਵਾਨਵਾਲਾ ਵਿੱਚ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੇਂ ਵਿਕਾਸ ਕਾਰਜ ਪੂਰੇ ਕਰਵਾਏ ਗਏ। ਇਸ ਦੇ ਨਾਲ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਈ ਵਿਖੇ 13 ਲੱਖ 26 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਕੇ ਵਿਦਿਆਰਥੀਆਂ ਲਈ ਵਿਸ਼ੇਸ਼ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ।

ਦੂਜੇ ਪਾਸੇ, ਸਮਾਣਾ ਹਲਕੇ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਮਿਆਲ ਖ਼ੁਰਦ ਦੇ ਸਕੂਲਾਂ ਲਈ 15 ਲੱਖ 2 ਹਜ਼ਾਰ ਰੁਪਏ, ਸਰਕਾਰੀ ਮਿਡਲ ਸਕੂਲ ਤਰਖਾਣ ਮਾਜਰਾ ਲਈ 3 ਲੱਖ 10 ਹਜ਼ਾਰ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਸ਼ਾਹਪੁਰ ਕਾਲੇਕੀ ਵਿੱਚ 3 ਲੱਖ 50 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ। ਇਹ ਕਾਰਜ ਵਿਦਿਆਰਥੀਆਂ ਨੂੰ ਹੋਰ ਬਿਹਤਰ ਪੜ੍ਹਾਈ ਕਰਨ ਦਾ ਮਾਹੌਲ ਮੁਹੱਈਆ ਕਰਵਾਉਣ ਲਈ ਕੀਤੇ ਗਏ ਹਨ।

ਇਸੇ ਤਰ੍ਹਾਂ, ਸਨੌਰ ਹਲਕੇ ਦੇ ਵਿਧਾਇਕ ਦੇਵ ਮਾਨ ਨੇ ਮਾਂਗੇਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 18 ਲੱਖ 50 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਾਂਗੇਵਾਲ ਵਿੱਚ 1 ਲੱਖ 80 ਹਜ਼ਾਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਦੇ ਇਲਾਵਾ, ਸਰਕਾਰੀ ਪ੍ਰਾਇਮਰੀ ਸਕੂਲ ਅਲਹੌਰਾਂ ਗੇਟ ਨਾਭਾ ਵਿੱਚ 9 ਲੱਖ 55 ਹਜ਼ਾਰ ਰੁਪਏ ਅਤੇ ਸਰਕਾਰੀ ਮਿਡਲ ਸਕੂਲ ਦੁਲੱਦੀ ਵਿੱਚ 25 ਲੱਖ 2 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਇਨ੍ਹਾਂ ਸਮਾਰੋਹਾਂ ਦੌਰਾਨ ਵਿਦਿਆਰਥੀਆਂ ਨੂੰ ਨਵੇਂ ਕਲਾਸ-ਰੂਮ, ਸਾਫ਼ ਪੀਣ ਵਾਲਾ ਪਾਣੀ, ਪਖਾਨੇ, ਲਾਇਬ੍ਰੇਰੀਆਂ, ਖੇਡਾਂ ਲਈ ਸੁਵਿਧਾਵਾਂ ਅਤੇ ਹੋਰ ਬੁਨਿਆਦੀ ਢਾਂਚਾਗਤ ਸੁਧਾਰ ਮੁਹੱਈਆ ਕਰਵਾਏ ਗਏ ਹਨ, ਜਿਸ ਨਾਲ ਪੜ੍ਹਾਈ ਦੀ ਗੁਣਵੱਤਾ ਵਿੱਚ ਨਿਖਾਰ ਆਵੇਗਾ। 

ਉਦਘਾਟਨ ਸਮਾਰੋਹ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ, ਡਿਪਟੀ ਡੀਈਓ (ਸੈਕੰਡਰੀ) ਡਾ. ਰਵਿੰਦਰਪਾਲ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ਼ਾਲੂ ਮਹਿਰਾ, ਡਿਪਟੀ ਡੀਈਓ ਐਲੀਮੈਂਟਰੀ ਮਨਵਿੰਦਰ ਕੌਰ ਭੁੱਲਰ, ਬਲਾਕ ਨੋਡਲ ਅਫ਼ਸਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਹਲਕਾ ਸਿੱਖਿਆ ਕੋਆਰਡੀਨੇਟਰ, ਸਕੂਲਾਂ ਦੇ ਪ੍ਰਿੰਸੀਪਲ, ਮੁੱਖ ਅਧਿਆਪਕ, ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਇਲਾਕੇ ਦੇ ਸਰਪੰਚ, ਮਿਊਂਸੀਪਲ ਕੌਂਸਲਰ, ਪੰਚ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।

ਸਭ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸਾਰਾਹਣਾ ਕੀਤੀ ਅਤੇ ਵਿਦਿਆਰਥੀਆਂ ਨੂੰ ਨਵੀਂਆਂ ਸੁਵਿਧਾਵਾਂ ਦਾ ਲਾਭ ਚੁੱਕਣ ਦੀ ਅਪੀਲ ਕੀਤੀ। ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਨਿਸ਼ਾਨਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇ ਅਤੇ ਹਰ ਵਿਦਿਆਰਥੀ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਮਿਲੇ।

ਇਸ ਤਰ੍ਹਾਂ ਸਿੱਖਿਆ ਕ੍ਰਾਂਤੀ ਦੀ ਇਹ ਲਹਿਰ ਪਟਿਆਲਾ ਜ਼ਿਲ੍ਹੇ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਉਪਰਾਲੇ ਜਾਰੀ ਰਹਿਣਗੇ ਤਾਂ ਜੋ ਹਰ ਬੱਚਾ ਆਪਣੇ ਸੁਪਨੇ ਸਾਕਾਰ ਕਰ ਸਕੇ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD