Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ

'ਆਪ' ਸਰਕਾਰ ਖੇਤੀਬਾੜੀ ਖੇਤਰ ਵਿੱਚ ਖੋਜ ਅਤੇ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਨਿਵੇਸ਼ ਵਾਸਤੇ ਵਚਨਬੱਧ: ਹਰਪਾਲ ਚੀਮਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ludhiana, Punjab Agricultural University Ludhiana

Web Admin

Web Admin

5 Dariya News

ਲੁਧਿਆਣਾ , 28 Apr 2025

Last updated on: Apr 29, 2025, 12:27 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਤੀਬਾੜੀ ਖੇਤਰ ਵਿੱਚ ਖੋਜ ਨੂੰ ਉਤਸ਼ਾਹਤ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਨੂੰ ਵਿੱਤੀ ਸਾਲ 2025-26 ਵਿੱਚ ਰਾਜ ਸਰਕਾਰ ਤੋਂ 40 ਕਰੋੜ ਰੁਪਏ ਦੀ ਪੂੰਜੀ ਗ੍ਰਾਂਟ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵਿੱਤੀ ਸਾਲ 2024-25 ਵਿੱਚ 20 ਕਰੋੜ ਰੁਪਏ ਦੀ ਪੂੰਜੀ ਗ੍ਰਾਂਟ ਨਾਲ ਖੇਤੀਬਾੜੀ ਖੋਜ ਅਤੇ ਅਕਾਦਮਿਕ ਬੁਨਿਆਦੀ ਢਾਂਚੇ ਨੂੰ ਅੱਗੇ ਵਧਾਉਣ ਲਈ ਪੀਏਯੂ ਦੇ ਯਤਨਾਂ ਨੂੰ ਲੋੜੀਂਦਾ ਹੁਲਾਰਾ ਦਿੱਤਾ ਗਿਆ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਐਲਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸਥਾਪਿਤ ਕੀਤੇ ਗਏ ‘ਐਗਰੋ ਪ੍ਰੋਸੈਸਿੰਗ ਕੰਪਲੈਕਸ’ ਦਾ ਉਦਘਾਟਨ ਕਰਨ ਮੌਕੇ ਕੀਤਾ, ਜੋ ਕਿ 46 ਲੱਖ ਰੁਪਏ ਦੀ ਮਸ਼ੀਨਰੀ ਨਾਲ ਲੈਸ ਅਤਿ-ਆਧੁਨਿਕ ਕੰਪਲੈਕਸ ਹੈ।

ਉਨ੍ਹਾਂ ਇਸ ਮੌਕੇ 2 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਉੱਚ ਪੱਧਰੀ ਪ੍ਰੋਜੈਕਟ 'ਪਲਾਂਟ ਐਕਲੀਮੇਟਾਈਜ਼ੇਸ਼ਨ ਫੈਸਿਲਿਟੀ' ਅਤੇ ਜੀਨ ਬੈਂਕ ਦਾ ਨੀਂਹ ਪੱਥਰ ਵੀ ਰੱਖਿਆ।ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 'ਐਗਰੋ ਪ੍ਰੋਸੈਸਿੰਗ ਕੰਪਲੈਕਸ' ਨੂੰ ਪਿੰਡਾਂ ਦੇ ਨੌਜਵਾਨਾਂ ਨੂੰ ਸਫਲ ਉੱਦਮੀ ਬਣਨ ਅਤੇ ਪਿੰਡ ਅਤੇ ਕਲੱਸਟਰ ਪੱਧਰ 'ਤੇ ਵੈਲਯੂ-ਐਡਿਡ ਪ੍ਰੋਸੈਸਿੰਗ ਰਾਹੀਂ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਦੇ ਮਕਸਦ ਨਾਲ ਤਿਆਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ‘ਪਲਾਂਟ ਐਕਲੀਮੇਟਾਈਜ਼ੇਸ਼ਨ ਫੈਸੀਲਿਟੀ’ ਸਦਕਾ ਖੇਤੀਬਾੜੀ ਯੂਨੀਵਰਸਿਟੀ ਕਿਸਾਨਾਂ ਨੂੰ ਵਪਾਰਕ ਟਿਸ਼ੂ ਕਲਚਰ ਰਾਹੀਂ ਤਿਆਰ ਕੀਤੇ ਗਏ ਉੱਚ ਗੁਣਵੱਤਾ ਵਾਲੀ ਪੌਦਿਆਂ ਦੀ ਸਮੱਗਰੀ ਪ੍ਰਦਾਨ ਕਰਨ ਦੇ ਯੋਗ ਬਣਾਵੇਗੀ, ਜਿਸ ਨਾਲ ਸੂਬੇ ਦੇ ਖੇਤੀਬਾੜੀ ਵਾਤਾਵਰਣ ਨੂੰ ਵੀ ਹੁਲਾਰਾ ਮਿਲੇਗਾ। ਇਸ ਦੌਰਾਨ ਯੂਨੀਵਰਸਿਟੀ ਦੇ ਦੌਰੇ ਦੌਰਾਨ ਵਿੱਤ ਮੰਤਰੀ ਨੇ ਵਿੱਤੀ ਵਰ੍ਹੇ 2024-25 ਦੌਰਾਨ ਦਿੱਤੀ ਗਈ 20 ਕਰੋੜ ਰੁਪਏ ਦੀ ਪੂੰਜੀ ਗਰਾਂਟ ਨਾਲ ਚੱਲ ਰਹੇ ਮੁਰੰਮਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਵੀ ਨਿਰੀਖਣ ਕੀਤਾ।

ਇਹਨਾਂ ਪ੍ਰੋਜੈਕਟਾਂ ਵਿੱਚ ਡਾ. ਐਮ.ਐਸ. ਰੰਧਾਵਾ ਲਾਇਬ੍ਰੇਰੀ ਵਿੱਚ 4 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਆਧੁਨਿਕ ਏਅਰ-ਕੰਡੀਸ਼ਨਿੰਗ ਸਿਸਟਮ ਦੀ ਸਥਾਪਨਾ, ਲਾਇਬ੍ਰੇਰੀ ਵਿੱਚ ਬੈਠਣ ਅਤੇ ਕਿਤਾਬਾਂ ਰੱਖਣ ਵਾਲੇ ਢਾਂਚੇ ਦਾ ਨਵੀਨੀਕਰਨ, ਲੜਕਿਆਂ ਦੇ ਹੋਸਟਲ ਵਿੱਚ 2.56 ਕਰੋੜ ਰੁਪਏ ਨਾਲ ਇੱਕ ਵਾਧੂ ਮੰਜ਼ਿਲ ਦਾ ਨਿਰਮਾਣ, 1.43 ਕਰੋੜ ਰੁਪਏ ਦੀ ਗ੍ਰਾਂਟ ਨਾਲ ਆਧੁਨਿਕ ਸਿਹਤ ਉਪਕਰਣਾਂ ਦੀ ਸਥਾਪਨਾ ਨਾਲ ਜਿਮਨੇਜ਼ੀਅਮ ਦੇ ਨਵੀਨੀਕਰਨ ਸਮੇਤ ਖੇਡ ਸਹੂਲਤਾਂ ਦਾ ਨਵੀਨੀਕਰਨ ਸ਼ਾਮਿਲ ਹੈ। ਉਨ੍ਹਾਂ ਯੂਨੀਵਰਸਿਟੀ ਦੇ ਹੋਸਟਲਾਂ, ਸਪੋਰਟਸ ਮਿਊਜ਼ੀਅਮ, ਸਵੀਮਿੰਗ ਪੂਲ, ਗੈਸਟ ਹਾਊਸ ਅਤੇ ਰਿਹਾਇਸ਼ੀ ਇਲਾਕਿਆਂ ਦਾ ਵੀ ਦੌਰਾ ਕੀਤਾ|

ਇਸ ਮੌਕੇ ਵਿੱਤ ਮੰਤਰੀ ਨੂੰ ਡਿਜੀਟਲ ਅਤੇ ਸਮਾਰਟ ਐਗਰੀਕਲਚਰ ਵਿੱਚ ਪੰਜਾਬ ਨੂੰ ਮੋਹਰੀ ਬਣਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਭਿਲਾਸ਼ੀ ਰੋਡਮੈਪ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਪਹਿਲਕਦਮੀ ਤਹਿਤ ਖੇਤੀਬਾੜੀ ਵਿੱਚ ਉੱਚ-ਪ੍ਰਦਰਸ਼ਨ ਕੰਪਿਊਟਿੰਗ (ਐਚ.ਪੀ.ਸੀ) ਸਹੂਲਤਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਸਮੇਤ ਉੱਨਤ ਖੋਜ ਬੁਨਿਆਦੀ ਢਾਂਚੇ ਦਾ ਲਾਭ ਉਠਾਇਆ ਜਾਵੇਗਾ।

ਪੰਜਾਬ ਸਰਕਾਰ ਤੋਂ ਲਗਾਤਾਰ ਪ੍ਰਾਪਤ ਹੋ ਰਹੇ ਸਹਿਯੋਗ ਲਈ ਧੰਨਵਾਦ ਕਰਦਿਆਂ ਪੀਏਯੂ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਯੂਨੀਵਰਸਿਟੀ ਦੇ ਭੌਤਿਕ, ਖੋਜ ਅਤੇ ਅਕਾਦਮਿਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਪੂੰਜੀ ਗ੍ਰਾਂਟ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਕਿਸਾਨ ਭਾਈਚਾਰੇ, ਵਿਦਿਆਰਥੀਆਂ ਅਤੇ ਉੱਦਮੀਆਂ ਦੀ ਸੇਵਾ ਪ੍ਰਤੀ ਪੀਏਯੂ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੇ ਅਟੁੱਟ ਸਮਰਥਨ ਨੂੰ ਦੁਹਰਾਉਂਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਿਰੰਤਰ ਨਿਵੇਸ਼ ਅਤੇ ਰਣਨੀਤਕ ਵਿਕਾਸ ਪਹਿਲਕਦਮੀਆਂ ਯੂਨੀਵਰਸਿਟੀ ਨੂੰ ਆਪਣੇ ਮਿਸ਼ਨ-ਅਧਾਰਿਤ ਪ੍ਰੋਜੈਕਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੇ ਯੋਗ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤੀਬਾੜੀ ਖੋਜ ਅਤੇ ਨਵੀਨਤਾ ਲਈ ਰਾਹ ਪੱਧਰਾ ਹੋਵੇਗਾ, ਜਿਸ ਨਾਲ ਪੰਜਾਬ ਦੇ ਕਿਸਾਨਾਂ, ਵਿਦਿਆਰਥੀਆਂ ਅਤੇ ਖੇਤੀ ਉੱਦਮੀਆਂ ਦੀ ਅਗਲੀ ਪੀੜ੍ਹੀ ਨੂੰ ਵੱਡਾ ਹੁਲਾਰਾ ਮਿਲੇਗਾ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ludhiana , Punjab Agricultural University Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD