Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਮੂਲੋਵਾਲ ਦੇ ਸਰਕਾਰੀ ਸਕੂਲ ਨਵੀਨੀਕਰਨ ਤੋਂ ਬਾਅਦ ਲੋਕ ਅਰਪਿਤ

Punjab Sikhya Kranti, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਧੂਰੀ , 28 Apr 2025

Last updated on: Apr 29, 2025, 13:11 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਵਿਧਾਨ ਸਭਾ ਹਲਕਾ ਧੂਰੀ ਦੇ ਦੋ ਸਰਕਾਰੀ ਸਕੂਲਾਂ ਨੂੰ ਨਵੀਨੀਕਰਨ ਤੋਂ ਬਾਅਦ ਲੋਕ ਅਰਪਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲ੍ਹੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਦੀ 14.2 ਲੱਖ ਰੁਪਏ ਨਾਲ ਬਣਨ ਵਾਲੀ ਸਾਇੰਸ ਲੈਬ ਅਤੇ 40 ਲੱਖ ਰੁਪਏ ਦੀ ਲਾਗਤ ਵਾਲੀ ਚਾਰ-ਦਿਵਾਰੀ  ਅਤੇ ⁠ਸਰਕਾਰੀ ਪ੍ਰਾਇਮਰੀ ਸਕੂਲ ਮੂਲੋਵਾਲ ਦੇ ਦੋ ਕਲਾਸ-ਰੂਮ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਅਰਪਿਤ ਕੀਤੇ ਗਏ।

ਇਸ ਮੌਕੇ ਚੇਅਰਮੈਨ ਢਿੱਲੋਂ ਅਤੇ ਚੇਅਰਮੈਨ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬੁਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ, ਜਿਸ ਕਾਰਨ ਆਮ ਵਿਅਕਤੀ ਆਪਣੇ ਬੱਚੇ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਲੱਗ ਪਏ, ਜਿਸ ਨਾਲ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹਿ ਗਈ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਅਤਿ ਆਧੁਨਿਕ ਸਹੂਲਤਾਂ ਮੁਹਈਆ ਕਰਵਾਉਣੀਆਂ ਸ਼ੁਰੂ ਕੀਤੀਆਂ, ਜਿਨ੍ਹਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉੱਚੀਆਂ ਮੱਲਾਂ ਮਾਰ ਰਹੇ ਹਨ।

 

Tags: Punjab Sikhya Kranti , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD