Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਹਲਕਾ ਨਕੋਦਰ ਦੇ 4 ਸਰਕਾਰੀ ਸਕੂਲਾਂ ’ਚ 84.24 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਕਿਹਾ, ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ

Inderjit Kaur Mann, Nakodar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨਕੋਦਰ/ਜਲੰਧਰ , 28 Apr 2025

Last updated on: Apr 29, 2025, 13:12 IST

ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਨਸਭਾ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵਲੋਂ ਅੱਜ ਹਲਕੇ ਦੇ 4 ਸਰਕਾਰੀ ਸਕੂਲਾਂ ਵਿੱਚ 84.24 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਇੰਦਰਜੀਤ ਕੌਰ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਕੋਦਰ (ਲੜਕੇ) ਵਿਖੇ 33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਅਤਿ ਆਧੁਨਿਕ ਸਾਇੰਸ ਲੈਬ ਅਤੇ ਆਧੁਨਿਕ ਕਲਾਸ ਰੂਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਕੋਦਰ (ਲੜਕੀਆਂ) ਵਿਖੇ 22.83 ਲੱਖ ਰੁਪਏ ਨਾਲ ਚਾਰਦੀਵਾਰੀ, ਆਧੁਨਿਕ ਕਲਾਸ ਰੂਮ ਅਤੇ ਹੋਰ ਵਿਕਾਸ ਕਾਰਜ, ਸਰਕਾਰੀ ਪ੍ਰਾਇਮਰੀ ਸਕੂਲ ਡਾ.ਅੰਬੇਡਕਰ ਨਗਰ ਨਕੋਦਰ ਵਿਖੇ 9.31 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਨਵੇਂ ਕਲਾਸ ਰੂਮ ਅਤੇ ਸਰਕਾਰੀ ਪ੍ਰਾਇਰਮੀ ਸਕੂਲ ਨਕੋਦਰ (ਲੜਕੇ) ਵਿਖੇ 19.10 ਲੱਖ ਰੁਪਏ ਨਾਲ ਤਿਆਰ ਦੋ ਨਵੇਂ ਕਲਾਸ ਰੂਮ ਸਮਰਪਿਤ ਕੀਤੇ ਗਏ।

ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮਾਂ ਦੌਰਾਨ ਪ੍ਰਭਾਵਸ਼ਾਲੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਜਿਥੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸਾਜ਼ਗਾਰ ਮਾਹੌਲ ਮਿਲੇਗਾ ਉਥੇ ਸਾਇੰਸ ਲੈਬ ਬਣਨ ਨਾਲ ਵਿਦਿਆਰਥੀ ਵਿਗਿਆਨ ਵਿਸ਼ੇ ਦੀ ਪੜ੍ਹਾਈ ਹੋਰ ਵੀ ਵਧੀਆ ਢੰਗ ਨਾਲ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਚਾਰੀਦੀਵਾਰੀ, ਨਵੇਂ ਕਲਾਸ ਰੂਮ, ਖੇਡ ਦੇ ਮੈਦਾਨ ਅਤੇ ਸਾਇੰਸ ਲੈਬੋਰੇਟਰੀਆਂ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਦਿੱਤੀਆਂ ਜਾ ਸਹੂਲਤਾਂ ਸਬੰਧੀ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਵਾਤਾਵਰਣ ਦੀ ਸੰਭਾਲ ਦਾ ਸੱਦਾ ਦਿੰਦਿਆਂ ਉਨ੍ਹਾਂ ਵਲੋਂ ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨਕੋਦਰ ਵਿਖੇ ਇਕ ਬੂਟਾ ਵੀ ਲਗਾਇਆ ਗਿਆ।

ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਅਤੇ ਪੜ੍ਹਾਈ ਲਈ ਢੁੱਕਵਾਂ ਮਾਹੌਲ ਵਿਦਿਆਰਥੀਆਂ ਲਈ ਬਹੁਤ ਹੀ ਮਦਦਗਾਰ ਸਾਬਿਤ ਹੋਵੇਗਾ।

 

Tags: Inderjit Kaur Mann , Nakodar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD