Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਯੂਨੀਕ ਐਡਵੈਂਚਰ ਫੈਮਿਲੀ ਟੀਮ ਦੇ 14 ਮੈਂਬਰਾਂ ਨੂੰ ਮਾਊਂਟ ਐਵਰੈਸਟ ਬੇਸ ਕੈਂਪ ਤੱਕ ਪਹੁੰਚਣ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਕੀਤਾ ਸਨਮਾਨਿਤ

ਇਕੋਂ ਸਮੇਂ ਅਲੱਗ-ਅਲੱਗ ਉਮਰ ਦੇ ਵਿਅਕਤੀਆਂ ਵੱਲੋਂ ਮਾਊਂਟ ਐਵਰੈਸਟ ਬੇਸ ਕੈਂਪ ਨੂੰ ਸਰ ਕਰਨਾ ਜ਼ਿਲ੍ਹੇ ਤੇ ਸੂਬੇ ਲਈ ਮਾਣ ਵਾਲੀ ਗੱਲ - ਡਿਪਟੀ ਕਮਿਸ਼ਨਰ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar, Varjeet Walia, DC Ropar, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 28 Apr 2025

Last updated on: Apr 29, 2025, 13:14 IST

ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਅਤੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਦੀ ਅਗਵਾਈ ਹੇਠ ਪਿਛਲੇ ਦਿਨੀਂ ਰੋਪੜ ਦੀ ਯੂਨੀਕ ਐਡਵੈਂਚਰ ਫੈਮਿਲੀ ਟੀਮ ਦੇ 14 ਮੈਂਬਰਾਂ ਨੂੰ ਮਾਊਂਟ ਐਵਰੈਸਟ ਬੇਸ ਕੈਂਪ ਤੱਕ ਪਹੁੰਚ ਕਰਨ ਵਾਲੇ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। 

ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਅਤੇ ਪੰਜਾਬ ਸੂਬੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਕੋਂ ਸਮੇਂ ਅਲੱਗ ਅਲੱਗ ਉਮਰ ਦੇ ਵਿਅਕਤੀਆਂ ਵੱਲੋਂ ਮਾਊਂਟ ਐਵਰੈਸਟ ਬੇਸ ਕੈਂਪ ਨੂੰ ਸਰ ਕੀਤਾ ਹੋਵੇ। ਹਲਕਾ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ ਨੇ ਕਿਹਾ ਕਿ ਰੂਪਨਗਰ ਦੇ ਛੋਟੀ ਉਮਰ ਦੇ 2 ਬੱਚਿਆਂ ਸਾਨਵੀ ਸੂਦ ਅਤੇ ਤੇਗਬੀਰ ਸਿੰਘ ਵੱਲੋਂ ਕੌਮਾਂਤਰੀ ਰਿਕਾਰਡ ਕਾਇਮ ਕਰਨ ਤੋਂ ਬਾਅਦ ਜ਼ਿਲ੍ਹੇ ਦੇ ਲੋਕਾਂ ਅੰਦਰ ਪਰਬਤਾਰੋਹੀ ਬਣਨ ਦਾ ਰੁਝਾਨ ਵਧ ਰਿਹਾ ਹੈ।

ਹੈਂਡਬਾਲ ਦੇ ਸੇਵਾਮੁਕਤ ਕੋਚ ਬਿਕਰਮਜੀਤ ਸਿੰਘ ਘੁੰਮਣ ਦੀ ਅਗਵਾਈ ਹੇਠ ਗਈ ਪਰਬਤਾਰੋਹੀਆਂ ਦੀ 14 ਮੈਂਬਰੀ ਟੀਮ 5364 ਮੀਟਰ ਉਚਾਈ ’ਤੇ ਸਥਿਤ ਨੇਪਾਲ ਦੇ ਮਾਊਂਟ ਐਵਰੈਸਟ ਪਰਬਤ ਦੇ ਬੇਸ ਕੈਂਪ ਤੱਕ ਪੁੱਜਣ ਵਿੱਚ ਕਾਮਯਾਬ ਹੋਏ ਹਨ। ਇਸ ਟੀਮ ਵਿੱਚ 9 ਸਾਲ ਦੀ ਬੱਚੀ ਸਮੇਤ 70 ਸਾਲ ਤੱਕ ਦੇ ਪਰਬਤਾਰੋਹੀ ਸ਼ਾਮਲ ਹਨ। ਇਸ ਪਰਬਤ ਦੇ ਇਕ ਪਾਸੜ ਸਫ਼ਰ ਦੌਰਾਨ ਇਹ ਟੀਮ ਨਿਰੰਤਰ ਵਧਦੀ ਉਚਾਈ ਤੇ ਘੱਟਦੇ ਤਾਪਮਾਨ ਨਾਲ ਪੇਸ਼ ਆਉਂਦੀਆਂ ਮੁਸ਼ਕਲਾਂ ਨਾਲ ਸਾਂਝੇ ਰੂਪ ਵਿਚ ਨਜਿੱਠਦਿਆਂ ਪਰਬਤ ’ਤੇ ਪੁੱਜੀ। ਇਸ ਟੀਮ ਵਿੱਚ ਮਹਿਲਾਵਾਂ ਤੇ ਸੀਨੀਅਰ ਸਿਟੀਜਨ ਵੀ ਸ਼ਾਮਿਲ ਸਨ।

ਇਸ ਟੀਮ ਦੇ ਮੈਂਬਰ ਕੋਚ ਬਿਕਰਮਜੀਤ ਸਿੰਘ ਘੁੰਮਣ, ਰਾਜ ਕੁਮਾਰ ਸਿੱਕਾ, ਗੁਰਚਰਨ ਸਿੰਘ, ਸਿਮਰਨਜੀਤ ਸਿੰਘ, ਅਮਿਤ ਸਰਨਾ, ਹਰਜੀਤ ਕੌਰ ਅਧਿਆਪਕਾ, ਜਸਵਿੰਦਰ ਕੌਰ, ਬਲਵਿੰਦਰ ਕੌਰ, ਰੇਨੂੰ ਰਾਣੀ, ਸਤਵੰਤ ਕੌਰ, ਅਸਮਿਤਾ ਗੁਪਤਾ, ਯੁਵਰਾਜ ਸਿੱਕਾ, ਮਾਹਿਰਾ ਸਰਨਾ, ਅਮਰਵੀਰ ਸਿੰਘ ਹਨ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar , Varjeet Walia , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD