Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਿੱਖਿਆ ਕ੍ਰਾਂਤੀ : ਜ਼ਿਲ੍ਹੇ ਦੇ 27 ਹੋਰ ਸਰਕਾਰੀ ਸਕੂਲਾਂ ’ਚ 3.01 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ

ਨਵੀਂ ਪੀੜ੍ਹੀ ਦੇ ਸੁਨਹਿਰੀ ਭਵਿੱਖ ’ਚ ਅਹਿਮ ਭੂਮਿਕਾ ਨਿਭਾਏਗੀ ਪੰਜਾਬ ਸਿੱਖਿਆ ਕ੍ਰਾਂਤੀ : ਮੋਹਿੰਦਰ ਭਗਤ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jalandhar, Sanjeev Bhagat, Balkar Singh, Jalandhar, Punjab Sikhya Kranti

Web Admin

Web Admin

5 Dariya News

ਜਲੰਧਰ , 28 Apr 2025

Last updated on: Apr 29, 2025, 13:16 IST

ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਜ਼ਿਲ੍ਹੇ ਦੇ 27 ਹੋਰ ਸਰਕਾਰੀ ਸਕੂਲਾਂ ਵਿੱਚ ਕਰੀਬ 3.01 ਕਰੋੜ ਰੁਪਏ ਦੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ, ਜਿਨ੍ਹਾਂ ਵਿੱਚ 14 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 62.36 ਲੱਖ ਅਤੇ 13 ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚਲੇ 2.38 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ਾਮਲ ਹਨ। 

ਇਸੇ ਮੁਹਿੰਮ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਸਤੀ ਦਾਨਿਸ਼ਮੰਦਾ ਵਿਖੇ 19.10 ਲੱਖ ਦੀ ਲਾਗਤ ਨਾਲ ਤਿਆਰ ਦੋ ਆਧੁਨਿਕ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਕਰਵਾਏ ਉਦਘਾਟਨੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਨਵੀਂ ਪੀੜ੍ਹੀ ਦੇ ਸੁਨਹਿਰੀ ਭਵਿੱਖ ਵਿੱਚ ਅਹਿਮ ਭੂਮਿਕਾ ਨਿਭਾਏਗੀ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਅਤਿ-ਆਧਨਿਕ ਸਹੂਲਤਾਂ ਨਾਲ ਲੈਸ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਬਿਹਤਰ ਮਾਹੌਲ ਪ੍ਰਦਾਨ ਕੀਤਾ ਜਾ ਸਕੇ।ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਜੀ ਦੀ ਵਿਚਾਰਧਾਰਾ ’ਤੇ ਚੱਲਦੇ ਹੋਏ ਸਿੱਖਿਆ ਦੇ ਖੇਤਰ ਨੂੰ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਸਿੱਖਿਆ ਲਈ ਇਸ ਵਾਰ ਪਹਿਲਾਂ ਨਾਲੋਂ ਜ਼ਿਆਦਾ ਬਜਟ ਰੱਖਿਆ ਗਿਆ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਅਤੇ ਹੋਰਨਾਂ ਨੂੰ ਵੀ ਇਸ ਦੇ ਲਈ ਪ੍ਰੇਰਿਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਨਤੀਜੇ ਜਾਂ ਹੋਰ ਕਾਰਗੁਜ਼ਾਰੀ ਪੱਖੋਂ ਕਿਸੇ ਨਾਲੋਂ ਘੱਟ ਨਹੀਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਜੇਕਰ ਸਕੂਲ ਨੂੰ ਕਿਸੇ ਵੀ ਕਿਸਮ ਦੀ ਲੋੜ ਪੈਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਉਸਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਪੰਜਾਬ ਸਿੱਖਿਆ ਕ੍ਰਾਂਤੀ ਕੋਆਰਡੀਨੇਟਰ ਸੰਜੀਵ ਭਗਤ, ਚੇਅਰਮੈਨ ਸੁਭਾਸ਼ ਭਗਤ, ਸੰਦੀਪ ਵਰਮਾ, ਕਮਲ ਲੋਚ, ਜੇ.ਈ. ਬਲਵਿੰਦਰ, ਬਲਾਕ ਨੋਡਲ ਅਫ਼ਸਰ ਪਰਮਿੰਦਰ ਫਲੋਰਾ, ਪ੍ਰਿੰ. ਰੇਖਾ ਰਾਣੀ ਅਤੇ ਸਕੂਲ ਦਾ ਸਮੂਹ ਸਟਾਫ਼, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ।

ਇਸੇ ਤਰ੍ਹਾਂ ਵਿਧਾਇਕ ਬਲਕਾਰ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਸਰਕਾਰੀ ਹਾਈ ਸਕੂਲ ਬੁਲੰਦਪੁਰ, ਸਰਕਾਰੀ ਪ੍ਰਾਇਮਰੀ ਸਕੂਲ ਬੁਲੰਦਪੁਰ, ਸਰਕਾਰੀ ਪ੍ਰਾਇਮਰੀ ਸਕੂਲ ਕਬੂਲਪੁਰ, ਸਰਕਾਰੀ ਪ੍ਰਾਇਮਰੀ ਸਕੂਲ ਨੂਰਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰਾਓਵਾਲੀ ਵਿਖੇ 41.27 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਇਸੇ ਤਰ੍ਹਾਂ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਵਿਧਾਨ ਸਭਾ ਹਲਕਾ ਨਕੋਦਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਕੋਦਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਕੋਦਰ (ਲੜਕੀਆਂ), ਸਰਕਾਰੀ ਪ੍ਰਾਇਮਰੀ ਸਕੂਲ ਡਾ. ਅੰਬੇਡਕਰ ਨਗਰ, ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਵਿਖੇ 84.24 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਸ਼ਾਹਕੋਟ ਦੇ 8 ਸਰਕਾਰੀ ਸਕੂਲਾਂ ਵਿੱਚ 45.21 ਲੱਖ, ਫਿਲੌਰ ਦੇ 6 ਸਰਕਾਰੀ ਸਕੂਲਾਂ ਵਿੱਚ 40.66 ਲੱਖ, ਆਦਮਪੁਰ ਦੇ 3 ਸਰਕਾਰੀ ਸਕੂਲਾਂ ਵਿੱਚ 70.65 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jalandhar , Sanjeev Bhagat , Balkar Singh , Jalandhar , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD