Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਾਭ ਸਿੰਘ ਉੱਗੋਕੇ ਵਲੋਂ ਹਲਕੇ ਦੇ ਸਕੂਲਾਂ ਦੇ 36 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ

ਸਕੂਲਾਂ ਨੂੰ ਹਰ ਲੋੜੀਂਦੀ ਸਹੂਲਤ ਕਰਾਈ ਜਾ ਰਹੀ ਹੈ ਮੁਹਈਆ: ਲਾਭ ਸਿੰਘ ਉੱਗੋਕੇ

Labh Singh Ugoke, Bhadaur, Barnala, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਸ਼ਹਿਣਾ , 28 Apr 2025

Last updated on: Apr 29, 2025, 13:19 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਮੁਹਿੰਮ ਜਾਰੀ ਹੈ।ਇਸ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਕਰਮਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ ਕੁੜੀਆਂ, ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਫਤਿਹਗੜ੍ਹ ਅਤੇ ਸ਼ਹੀਦ ਬੁੱਧੂ ਖਾਂ ਸ਼ੌਰਿਆ ਚੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹਿਣਾ ਵਿੱਚ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਕਰੀਬ 36.17 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਨਾਉਣ ਵਾਸਤੇ ਵਿੱਡੀ ਗਈ ਮੁਹਿੰਮ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਸਰਕਾਰੀ ਸਕੂਲਾਂ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ ਤੇ ਕਰਵਾਏ ਜਾ ਰਹੇ ਹਨ, ਜਿਸ ਨਾਲ ਸੂਬੇ ਦਾ ਸਿੱਖਿਆ ਢਾਂਚਾ ਦੇਸ਼ ਭਰ ਲਈ ਮਿਸਾਲ ਬਣਿਆ ਹੈ।ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਕਰਮਪੁਰਾ ਵਿਖੇ 3.74 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ ਕੁੜੀਆਂ ਵਿਖੇ 11.6 ਲੱਖ, ਸ਼ਹੀਦ ਬੁੱਧੂ ਖਾਂ ਸ਼ੌਰਿਆ ਚੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹਿਣਾ ਵਿਖੇ 18. 31 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਫਤਿਹਗੜ੍ਹ ਵਿਖੇ 3.6 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।

ਇਸ ਮੌਕੇ ਬੀ ਐਨ ਓ ਸੁਰੇਸ਼ਟਾ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ ਦੀ ਅਗਵਾਈ ਹੇਠ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵਧੀਆ ਸੇਧ ਅਤੇ ਸਿੱਖਿਆ ਦਿੱਤੀ ਜਾ ਰਹੀ ਹੈ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਭਦੌੜ ਅੰਮ੍ਰਿਤ ਸਿੰਘ ਢਿੱਲਵਾਂ, ਹੈਡਮਾਸਟਰ ਰਾਕੇਸ਼ ਕੁਮਾਰ, ਸਿੱਖਿਆ ਕੋ ਆਰਡੀਨੇਟਰ ਗੁਰਤੇਜ ਧਾਲੀਵਾਲ, ਕਰਮਪੁਰਾ ਸਕੂਲ ਇੰਚਾਰਜ ਜਸਪ੍ਰੀਤ ਕੌਰ, ਪ੍ਰਾਇਮਰੀ ਸਕੂਲ ਸਹਿਣਾ ਦੇ ਹੈਡ ਟੀਚਰ ਜਸਵੀਰ ਸਿੰਘ, ਬੁਰਜ ਫ਼ਤਹਿਗੜ੍ਹ ਪ੍ਰਾਇਮਰੀ ਸਕੂਲ ਇੰਚਾਰਜ ਸੰਤੋਖ ਸਿੰਘ, ਸ਼ਹੀਦ ਬੁੱਧੂ ਖਾਂ ਸ਼ੌਰਿਆ ਚੱਕਰ ਸ ਸ ਸਕੂਲ ਦੇ ਇੰਚਾਰਜ ਜਸਵੀਰ ਕੌਰ, ਸੀਐਚਟੀ ਸਤਨਾਮ ਸਿੰਘ, ਸੀਐਚਟੀ, ਸਤਪਾਲ ਬੰਸਲ, ਸੀਐਚਟੀ ਜਸਵੀਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।

 

Tags: Labh Singh Ugoke , Bhadaur , Barnala , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD