ਆਯੂਸਮਾਨ ਕਾਰਡ ਮੁਹਿੰਮ ਵਿੱਚ ਤੇਜ਼ੀ ਲਿਆਉਣ ਲਈ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਸਿਹਤ ਵਿਭਾਗ ਅਧਿਕਾਰੀਆਂ ਅਤੇ ਆਈ.ਐਮ.ਏ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਗਰੀਬ ਤੇ ਲੋੜਵੰਦ ਵਿਅਕਤੀਆਂ ਦੇ ਆਯੂਸਮਾਨ ਕਾਰਡ ਬਣਾਏ ਜਾਣ ਤਾਂ ਜੋ ਇਹ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਸਪਤਾਲਾਂ ਵਿੱਚ ਆਪਣੀਆਂ ਬਿਮਾਰੀਆਂ ਦਾ ਇਲਾਜ ਮੁਫਤ ਕਰਵਾ ਸਕਣ।
ਉਹਨਾਂ ਚੋਣ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਨੂੰ ਹਦਾਇਤ ਕੀਤੀ ਕਿ ਭਾਰਤ ਦੇ ਚੋਣ ਕਮਿਸ਼ਨਰ ਦੇ ਰਿਕਾਰਡ ਅਨੁਸਾਰ ਜਿਹੜੇ ਬਜੁਰਗ ਜਿਹਨਾਂ ਦੀ ਉਮਰ 85 ਸਾਲ ਜਾਂ ਇਸ ਤੋਂ ਉਪਰ ਹੈ, ਉਹਨਾਂ ਦੀਆ ਸੂਚੀਆਂ ਜਲਦੀ ਤੋਂ ਜਲਦੀ ਜਿ਼ਲ੍ਹਾ ਪ੍ਰਸ਼ਾਸਨ ਦੇ ਹਵਾਲੇ ਕੀਤੀਆਂ ਜਾਣ ਤਾਂ ਇਹਨਾਂ ਸੂਚੀਆਂ ਦੇ ਆਧਾਰ ਤੇ ਸਿਹਤ ਵਿਭਾਗ ਵਲੋਂ ਇਹਨਾਂ ਦੇ ਆਯੂਸਮਾਨ ਕਾਰਡ ਬਣਾਏ ਜਾ ਸਕਣ।