Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੰਗਰੂਰ ਪੁਲਿਸ ਵੱਲੋਂ ਪੰਜਾਬ ਵਿੱਚ ਅਸਲੇ ਦੀ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼

3 ਦੋਸ਼ੀ ਕਾਬੂ, 3 ਨਜਾਇਜ ਪਿਸਟਲ, 3 ਨਜਾਇਜ ਅਸਲੇ ਸਮੇਤ 7 ਜਿੰਦਾ ਕਾਰਤੂਸ ਬ੍ਰਾਮਦ

Crime News Punjab, Punjab Police, Police, Crime News, Sangrur Police, Sangrur

Web Admin

Web Admin

5 Dariya News

ਸੰਗਰੂਰ , 28 Apr 2025

Last updated on: Apr 29, 2025, 14:21 IST

ਸੰਗਰੂਰ ਪੁਲਿਸ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਉਸ ਵੱਲੋਂ ਪੰਜਾਬ ਵਿੱਚ ਅਸਲੇ ਦੀ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ। ਸ੍ਰੀ ਸਰਤਾਜ ਸਿੰਘ ਚਾਹਲ, ਐਸ.ਐਸ.ਪੀ ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਅਸਲਾ ਸਪਲਾਈ ਕਰਨ ਵਾਲਾ ਗਿਰੋਹ ਦਾ ਪਰਦਾਫਾਸ਼ ਕਰਕੇ 03 ਦੋਸੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 3 ਨਜਾਇਜ ਪਿਸਟਲ 32 ਬੋਰ ਸਮੇਤ 03 ਮੈਗਜੀਨ ਤੇ 4 ਜਿੰਦਾ ਕਾਰਤੂਸ ਅਤੇ 3 ਨਜਾਇਜ ਅਸਲੇ 315 ਬੋਰ ਸਮੇਤ 3 ਜਿੰਦਾ ਕਾਰਤੂਸ ਸਮੇਤ ਆਲਟੋ ਗੱਡੀ ਬ੍ਰਾਮਦ ਕਰਵਾਈ ਗਈ।

ਉਹਨਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਦਵਿੰਦਰ ਕੁਮਾਰ ਅੱਤਰੀ, ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਸੰਗਰੂਰ ਦੀ ਨਿਗਰਾਨੀ ਹੇਠ ਸ੍ਰੀ ਦਲਜੀਤ ਸਿੰਘ ਵਿਰਕ, ਉਪ ਕਪਤਾਨ ਪੁਲਿਸ (ਡਿਟੈਕਟਿਵ) ਸੰਗਰੂਰ ਦੀ ਅਗਵਾਈ ਹੇਠ ਇੰਸਪੈਕਟਰ ਸੰਦੀਪ ਸਿੰਘ, ਇੰਚਾਰਜ ਸੀ.ਆਈ.ਏ ਬਹਾਦਰ ਸਿੰਘ ਵਾਲਾ ਦੀ ਟੀਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਮਿਤੀ 25 ਅਪ੍ਰੈਲ ਨੂੰ ਸੀ.ਆਈ.ਏ ਬਹਾਦਰ ਸਿੰਘ ਵਾਲਾ ਦੀ ਟੀਮ ਥਾਣਾ ਸਦਰ ਸੰਗਰੂਰ ਦੇ ਏਰੀਆ ਵਿੱਚ ਗਸ਼ਤ ਅਤੇ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਟੀ ਪੁਆਇੰਟ ਗੰਗਾ ਸਿੰਘ ਵਾਲਾ ਤੋਂ ਬਾਲੀਆਂ ਮੌਜੂਦ ਸੀ ਤਾਂ ਆਲਟੋ ਗੱਡੀ ਨੰਬਰ PB-01D-3361 ਵਿੱਚੋਂ ਦੋਸੀ ਹਿਮਾਂਸੂ ਉਰਫ ਹੈਪੀ ਪੁੱਤਰ ਪ੍ਰਵੀਨ ਕੁਮਾਰ ਵਾਸੀ ਲੋਹਗੜ ਗੇਟ ਹਿੰਦੋਸਤਾਨੀ ਪੱਤੀ ਅਮ੍ਰਿਤਸਰ, ਹਿਮਾਂਸੂ ਉਰਫ ਭੋਲਾ ਪੁੱਤਰ ਨਗੀਨਾ ਵਾਸੀ ਰਾਜੀਵ ਨਗਰ ਅੰਮ੍ਰਿਤਸਰ ਹਾਲ ਵਾਸੀ ਨੇੜੇ ਗਿਲਕੋ ਇੰਟਰਨੈਸ਼ਨਲ ਸਕੂਲ ਸੈਕਟਰ-127 ਖਰੜ ਜਿਲ੍ਹਾ ਮੋਹਾਲੀ ਅਤੇ ਅਮਰਜੀਤ ਸਿੰਘ ਉਰਫ ਕਾਲੀ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਮਨਾਂਵਾ ਜਿਲ੍ਹਾ ਮੋਗਾ ਹਾਲ ਵਾਸੀ ਬਲੌਂਗੀ ਜਿਲ੍ਹਾ ਮੋਹਾਲੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜਾ ਵਿੱਚੋਂ 03 ਨਜਾਇਜ ਪਿਸਟਲ 32 ਬੋਰ, ਸਮੇਤ 03 ਮੈਗਜੀਨ ਤੇ 04 ਕਾਰਤੂਸ ਅਤੇ 03 ਨਜਾਇਜ ਅਸਲੇ 315 ਬੋਰ ਸਮੇਤ 03 ਜਿੰਦਾ ਕਾਰਤੂਸ ਬ੍ਰਾਮਦ ਕਰਕੇ ਮੁਕੱਦਮਾ ਨੰਬਰ 59 ਮਿਤੀ 25.04.2025 ਅ/ਧ 25/54/59 ਅਸਲਾ ਐਕਟ ਥਾਣਾ ਸਦਰ ਸੰਗਰੂਰ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।

ਹਿਮਾਂਸ਼ੂ ਉਰਫ ਹੈਪੀ ਖ਼ਿਲਾਫ਼ ਪਹਿਲਾਂ ਵੀ ਮੁਕੱਦਮਾ ਨੰਬਰ 22 ਮਿਤੀ 22 ਫਰਵਰੀ 2022 ਅ/ਧ 379,411 ਥਾਣਾ ਡਿਵੀਜ਼ਨ ਨੰਬਰ ਏ ਅੰਮ੍ਰਿਤਸਰ ਸਿਟੀ ਵਿਖੇ ਦਰਜ ਹੈ। ਤਫਤੀਸ਼ ਦੌਰਾਨ ਦੋਸ਼ੀਆਂ ਨੂੰ ਮਿਤੀ 26 ਅਪ੍ਰੈਲ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ।

ਦੋਸੀਆਂ ਪਾਸੋਂ ਪੁੱਛ-ਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਇਹ ਅਸਲਾ ਉੱਤਰ ਪ੍ਰਦੇਸ਼ ਅਤੇ ਹੋਰ ਬਾਹਰਲੀਆਂ ਸਟੇਟਾਂ ਤੋਂ ਲਿਆ ਕੇ ਪੰਜਾਬ ਵਿੱਚ ਵੇਚਦੇ ਸਨ। ਇਹ ਪੇਸ਼ੇਵਰ ਅਪਰਾਧੀ ਨਹੀਂ ਹਨ। ਦੌਰਾਨੇ ਪੁੱਛ-ਗਿੱਛ ਦੋਸੀਆਂ ਪਾਸੋਂ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਤਫਤੀਸ਼ ਜਾਰੀ ਹੈ।  

 

Tags: Crime News Punjab , Punjab Police , Police , Crime News , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD